20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਵਰਲਡ ਯੂਨੀਵਰਸਿਟੀ ਵਲੋਂ ਵਿਦਿਆਰਥੀਆਂ ਲਈ ‘ਇੰਟਰਨਸ਼ਿਪ ਸੰਬੰਧੀ ਦਿਸ਼ਾ-ਨਿਰਦੇਸ਼ ਭਾਸ਼ਨ’

ਫ਼ਤਹਿਗੜ੍ਹ ਸਾਹਿਬ, 19 ਸਤੰਬਰ (ਬਲਜਿੰਦਰ ਸਿੰਘ)- ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵਲੋਂ ਬੀ. ਏ.

Ad Position 21
No active advertisement
ਅਜੀਤ ਡੈਸਕ 20-09-2026
ਫ਼ਤਹਿਗੜ੍ਹ ਸਾਹਿਬ, 19 ਸਤੰਬਰ (ਬਲਜਿੰਦਰ ਸਿੰਘ)- ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵਲੋਂ ਬੀ.ਏ. ਭਾਗ ਤੀਜਾ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ‘ਇੰਟਰਨਸ਼ਿਪ ਸਬੰਧੀ ਦਿਸ਼ਾ-ਨਿਰਦੇਸ਼ ਭਾਸ਼ਣ’ ਦਾ ਆਯੋਜਨ ਕੀਤਾ ਗਿਆ। ਇਹ ਪ੍ਰੋਗਰਾਮ ਪੰਜਾਬੀ ਵਿਭਾਗ ਦੇ ਮੁਖੀ ਡਾ. ਸਿਕੰਦਰ ਸਿੰਘ ਦੀ ਰਹਿਨੁਮਾਈ ਹੇਠ ਕਰਵਾਇਆ ਗਿਆ। ਇਸ ਭਾਸ਼ਣ ਵਿਚ ਮੁੱਖ ਬੁਲਾਰੇ ਵਜੋਂ ਯੂਨੀਵਰਸਿਟੀ ਦੇ ਸਿੱਖਿਆ ਵਿਭਾਗ ਦੇ ਮੁਖੀ ਡਾ. ਹਰਨੀਤ ਬਿਲਿੰਗ ਨੇ ਸ਼ਿਰਕਤ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਇੰਟਰਨਸ਼ਿਪ ਦੀ ਮਹੱਤਤਾ, ਅਕਾਦਮਿਕ ਖੋਜ ਤੇ ਭਵਿੱਖ ਵਿਚ ਅਮਲੀ ਖੇਤਰ ਵਿਚ ਕੰਮ ਕਰਨ ਦੇ ਹੁਨਰਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਅਕਾਦਮਿਕ ਗਿਆਨ ਦੇ ਨਾਲ-ਨਾਲ ਵਿਹਾਰਕ ਤਜਰਬਾ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹੈ। ਇਸ ਪ੍ਰੋਗਰਾਮ ਦਾ ਮੰਚ ਸੰਚਾਲਨ ਡਾ. ਸੰਦੀਪ ਕੌਰ ਸੇਖੋਂ ਅਤੇ ਡਾ. ਲੱਛਮੀ ਦੇਵੀ ਵਲੋਂ ਸਾਂਝੇ ਤੌਰ ’ਤੇ ਕੀਤਾ ਗਿਆ। ਪ੍ਰੋਗਰਾਮ ਦੇ ਅੰਤ ਵਿਚ ਵਿਭਾਗ ਦੇ ਮੁਖੀ ਡਾ. ਸਿਕੰਦਰ ਸਿੰਘ ਨੇ ਮੁੱਖ ਬੁਲਾਰੇ ਡਾ. ਹਰਨੀਤ ਬਿਲਿੰਗ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਅਜਿਹੇ ਅਕਾਦਮਿਕ ਪ੍ਰੋਗਰਾਮਾਂ ਵਿਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਤਿੰਨ ਰੋਜ਼ਾ ਮੁਫ਼ਤ ਯੋਗਾ ਤੇ ਐਕਿਊਪ੍ਰੈਸ਼ਰ ਕੈਂਪ ਦੀਆਂ ਤਿਆਰੀਆਂ ਸੰਬੰਧੀ ਹੋਈ ਮੀਟਿੰਗ ਅਗਲੀ ਖ਼ਬਰ ਮਾਲੋਵਾਲ ਵਿਖੇ ਹੋਣ ਵਾਲੇ ਪੰਥਕ ਇਕੱਠ ਨੂੰ ਲੈ ਕੇ ਲੋਕਾਂ ’ਚ ਉਤਸ਼ਾਹ- ਸੋਨੂੰ
Ad Position 24