20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਸਵੱਛਤਾ ਹੀ ਸੇਵਾ-2026 ਮੁਹਿੰਮ ਦੀ ਜ਼ਿਲ੍ਹਾ ਪੱਧਰੀ ਸ਼ੁਰੂਆਤ

ਫ਼ਤਹਿਗੜ੍ਹ ਸਾਹਿਬ, 19 ਸਤੰਬਰ (ਮਨਪ੍ਰੀਤ ਸਿੰਘ)-ਸਾਫ਼-ਸੁਥਰਾ ਅਤੇ ਸਵੱਛ ਵਾਤਾਵਰਨ ਸਿਹਤਮੰਦ ਸਮਾਜ ਦੀ ਨੀਂਹ ਹੈ ਅਤੇ ਸਵੱਛਤਾ ਨੂੰ ਸਿਰਫ਼ ਮੁਹਿੰਮ ਤੱਕ ਸੀਮਤ ਨਾ ਰੱਖਦਿਆਂ ਇਸ ਨੂੰ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ ਨੇ ‘ਸਵੱਛਤਾ ਹੀ ਸੇਵਾ-2026’, ‘ਸਵੱਛਤਾ ਵਿਚ ਸਹਿਵਾਗ’ ਅਤੇ ‘ਸਵੱਛ ਭਾਰਤ-ਵਿਕਸਿਤ ਭਾਰਤ’ ਮੁਹਿੰਮ ਦੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਸ਼ੁਰੂਆਤ ਕਰਵਾਉਣ ਮੌਕੇ ਕੀਤਾ।

Ad Position 21
No active advertisement
ਅਜੀਤ ਡੈਸਕ 20-09-2026
ਫ਼ਤਹਿਗੜ੍ਹ ਸਾਹਿਬ, 19 ਸਤੰਬਰ (ਮਨਪ੍ਰੀਤ ਸਿੰਘ)-ਸਾਫ਼-ਸੁਥਰਾ ਅਤੇ ਸਵੱਛ ਵਾਤਾਵਰਨ ਸਿਹਤਮੰਦ ਸਮਾਜ ਦੀ ਨੀਂਹ ਹੈ ਅਤੇ ਸਵੱਛਤਾ ਨੂੰ ਸਿਰਫ਼ ਮੁਹਿੰਮ ਤੱਕ ਸੀਮਤ ਨਾ ਰੱਖਦਿਆਂ ਇਸ ਨੂੰ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ ਨੇ ‘ਸਵੱਛਤਾ ਹੀ ਸੇਵਾ-2026’, ‘ਸਵੱਛਤਾ ਵਿਚ ਸਹਿਵਾਗ’ ਅਤੇ ‘ਸਵੱਛ ਭਾਰਤ-ਵਿਕਸਿਤ ਭਾਰਤ’ ਮੁਹਿੰਮ ਦੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਸ਼ੁਰੂਆਤ ਕਰਵਾਉਣ ਮੌਕੇ ਕੀਤਾ। ਉਨ੍ਹਾਂ ਦੱਸਿਆ ਕਿ ਇਹ ਮੁਹਿੰਮ 2 ਅਕਤੂਬਰ ਤੱਕ ਚਲਾਈ ਜਾ ਰਹੀ ਹੈ, ਜਿਸ ਤਹਿਤ ਜ਼ਿਲ੍ਹੇ ਦੇ ਪਿੰਡਾਂ ਵਿਚ ਵੱਖ-ਵੱਖ ਸਫ਼ਾਈ ਗਤੀਵਿਧੀਆਂ ਕਰਵਾਉਣ ਦੇ ਨਾਲ-ਨਾਲ ਲੋਕਾਂ ਨੂੰ ਸਵੱਛਤਾ ਪ੍ਰਤੀ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮੁਹਿੰਮ ਤਹਿਤ ਜ਼ਿਲ੍ਹੇ ਦੇ ਪਿੰਡਾਂ ਵਿਚ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਉਣ ਤੋਂ ਇਲਾਵਾ ਸਫ਼ਾਈ ਕਰਮਚਾਰੀਆਂ ਲਈ ਸਿਹਤ ਜਾਂਚ ਕੈਂਪ ਵੀ ਲਗਾਏ ਜਾਣਗੇ। ਇਸ ਦੇ ਨਾਲ ਹੀ ਘਰੇਲੂ ਕੂੜੇ ਦੀ ਚਾਰ ਤਰ੍ਹਾਂ ਨਾਲ ਛਾਂਟੀ ਕਰਨ ਅਤੇ ਇਸ ਦੇ ਸਹੀ ਢੰਗ ਨਾਲ ਨਿਪਟਾਰੇ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿੰਡਾਂ ਨੂੰ ਸਾਫ਼-ਸੁਥਰਾ ਰੱਖਣ ਲਈ ਕੂੜੇ ਦੇ ਢੇਰਾਂ ਦੀ ਸਫ਼ਾਈ ਕਰਵਾਈ ਜਾਵੇਗੀ ਅਤੇ ਪਿੰਡਾਂ ਵਿਚ ਸਥਾਪਿਤ ਕੀਤੇ ਗਏ ਠੋਸ ਕੂੜਾ ਪ੍ਰਬੰਧਨ ਪ੍ਰੋਜੈਕਟਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਵਰਤੋਂ ਵਿਚ ਲਿਆਉਣ ਅਤੇ ਉਨ੍ਹਾਂ ਦੇ ਸੁਚੱਜੇ ਰੱਖ-ਰਖਾਅ ਸਬੰਧੀ ਵੀ ਲੋਕਾਂ ਨੂੰ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਦੀ ਭਾਗੀਦਾਰੀ ਅਤੇ ਸਹਿਯੋਗ ਨਾਲ ਸਫ਼ਾਈ ਗਤੀਵਿਧੀਆਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾਵੇਗਾ। ਇਸ ਮੌਕੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਵਿਸ਼ਾਲ ਪੁਰੀ, ਸਮੂਹ ਉਪ ਮੰਡਲ ਇੰਜੀਨੀਅਰ, ਜੂਨੀਅਰ ਇੰਜੀਨੀਅਰ, ਸੋਸ਼ਲ ਸਟਾਫ਼, ਸੀ.ਡੀ.ਐੱਸ., ਜੂਨੀਅਰ ਇੰਜੀਨੀਅਰ ਵਾਤਾਵਰਨ, ਆਈ.ਈ.ਸੀ. ਸਪੈਸ਼ਲਿਸਟ ਅਤੇ ਬੀ.ਆਰ.ਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਰ. ਓ.ਬੀ ਨੂੰ ਲੈ ਕੇ ‘ਆਪ’, ਭਾਜਪਾ ਤੇ ਕਾਂਗਰਸ ਆਹਮੋ-ਸਾਹਮਣੇ ਅਗਲੀ ਖ਼ਬਰ ਦਾਣਾ ਮੰਡੀ ਖਮਾਣੋਂ ਵਿਚ ਪਈਆਂ ਕਣਕ ਦੀਆਂ ਬੋਰੀਆਂ ਤੁਰੰਤ ਚੁਕਵਾਈਆਂ ਜਾਣ-ਭੁੱਲਰ
Ad Position 24