20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਡਾ. ਮਨੋਹਰ ਸਿੰਘ ਵਲੋਂ ਪਿੰਡ ਭੜੀ ਵਿਖੇ ਕੀਤੀ ਜਾ ਰਹੀ ਰੈਲੀ ਦਾ ਕਾਂਗਰਸ ਨਾਲ ਕੋਈ ਸੰਬੰਧ ਨਹੀਂ- ਸੁਰਿੰਦਰ ਸਿੰਘ ਰਾਮਗੜ੍ਹ

ਖਮਾਣੋਂ, 19 ਸਤੰਬਰ (ਜੋਗਿੰਦਰ ਪਾਲ)-ਜ਼ਿਲ੍ਹਾ ਕਾਂਗਰਸ ਕਮੇਟੀ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਨੇ ਡਾ. ਮਨੋਹਰ ਸਿੰਘ ਵਲੋਂ 20 ਸਤੰਬਰ ਨੂੰ ਨਜ਼ਦੀਕੀ ਪਿੰਡ ਭੜੀ ਵਿਖੇ ਕੀਤੀ ਜਾ ਰਹੀ ਰੈਲੀ ਸਬੰਧੀ ਸਪਸ਼ਟ ਕੀਤਾ ਹੈ ਕਿ ਇਸ ਰੈਲੀ ਦਾ ਕਾਂਗਰਸ ਪਾਰਟੀ ਨਾਲ ਕੋਈ ਸਬੰਧ ਨਹੀਂ ਹੈ।

Ad Position 21
No active advertisement
ਅਜੀਤ ਡੈਸਕ 20-09-2026
ਖਮਾਣੋਂ, 19 ਸਤੰਬਰ (ਜੋਗਿੰਦਰ ਪਾਲ)-ਜ਼ਿਲ੍ਹਾ ਕਾਂਗਰਸ ਕਮੇਟੀ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਨੇ ਡਾ. ਮਨੋਹਰ ਸਿੰਘ ਵਲੋਂ 20 ਸਤੰਬਰ ਨੂੰ ਨਜ਼ਦੀਕੀ ਪਿੰਡ ਭੜੀ ਵਿਖੇ ਕੀਤੀ ਜਾ ਰਹੀ ਰੈਲੀ ਸਬੰਧੀ ਸਪਸ਼ਟ ਕੀਤਾ ਹੈ ਕਿ ਇਸ ਰੈਲੀ ਦਾ ਕਾਂਗਰਸ ਪਾਰਟੀ ਨਾਲ ਕੋਈ ਸਬੰਧ ਨਹੀਂ ਹੈ। ਉਨ੍ਹਾਂ ਕਿਹਾ ਕਿ ਨਾ ਤਾਂ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਤਹਿਗੜ੍ਹ ਸਾਹਿਬ ਵਲੋਂ ਅਤੇ ਨਾ ਹੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਇਸ ਸਬੰਧੀ ਕੋਈ ਪ੍ਰੋਗਰਾਮ ਉਲੀਕਿਆ ਗਿਆ ਹੈ ਤੇ ਇਹ ਡਾ. ਮਨੋਹਰ ਸਿੰਘ ਦੀ ਸਾਡੀ ਸਾਂਝ ਸੁਸਾਇਟੀ ਦਾ ਨਿੱਜੀ ਪ੍ਰੋਗਰਾਮ ਹੈ। ਸੁਰਿੰਦਰ ਸਿੰਘ ਰਾਮਗੜ੍ਹ ਨੇ ਜ਼ਿਲ੍ਹੇ ਭਰ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਪ੍ਰੋਗਰਾਮ ਨੂੰ ਕਾਂਗਰਸ ਪਾਰਟੀ ਦਾ ਪ੍ਰੋਗਰਾਮ ਨਾ ਸਮਝਣ ਤੇ ਕਿਹਾ ਕਿ ਪਾਰਟੀ ਵਲੋਂ ਨਿਰਧਾਰਿਤ ਪ੍ਰੋਗਰਾਮਾਂ ਅਤੇ ਅਨੁਸ਼ਾਸਨ ਅਨੁਸਾਰ ਹੀ ਆਗੂਆਂ ਤੇ ਵਰਕਰਾਂ ਨੂੰ ਗਤੀਵਿਧੀਆਂ ਵਿਚ ਸ਼ਾਮਲ ਹੋਣਾ ਚਾਹੀਦਾ ਹੈ। ਰਾਮਗੜ੍ਹ ਨੇ ਦੋਸ਼ ਲਾਇਆ ਕਿ ਇਸ ਤੋਂ ਪਹਿਲਾਂ ਵੀ ਬਸੀ ਪਠਾਣਾਂ ਦੀਆਂ ਕੌਂਸਲ ਚੋਣਾਂ ਦੌਰਾਨ ਡਾ. ਮਨੋਹਰ ਸਿੰਘ ਵਲੋਂ ਆਪਣੇ ਸਮਰਥਕਾਂ ਨੂੰ ਟੈਲੀਵਿਜ਼ਨ ਦੇ ਚੋਣ ਨਿਸ਼ਾਨ ’ਤੇ ਚੋਣ ਲੜਵਾਈ ਗਈ ਸੀ। ਉਨ੍ਹਾਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਨਾਲ ਪਾਰਟੀ ਅਨੁਸ਼ਾਸਨ ਸਬੰਧੀ ਸਵਾਲ ਪੈਦਾ ਹੁੰਦੇ ਹਨ ਅਤੇ ਪਾਰਟੀ ਦਾ ਅਕਸ ਕਮਜ਼ੋਰ ਹੁੰਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸੀ ਵਰਕਰ ਪਾਰਟੀ ਦੇ ਅਧਿਕਾਰਤ ਪ੍ਰੋਗਰਾਮਾਂ ਬਾਰੇ ਜ਼ਿਲ੍ਹਾ ਕਾਂਗਰਸ ਕਮੇਟੀ ਅਤੇ ਜ਼ਿਲੇ੍ਹ ਦੇ ਵੱਖ ਵੱਖ ਬਲਾਕ ਪ੍ਰਧਾਨਾਂ ਤੋਂ ਹੀ ਜਾਣਕਾਰੀ ਲੈਣ। ਇਸ ਮੌਕੇ ਉਨ੍ਹਾਂ ਨਾਲ ਸਰਬਜੀਤ ਸਿੰਘ ਜੀਤੀ ਪ੍ਰਧਾਨ ਬਲਾਕ ਕਾਂਗਰਸ ਖਮਾਣੋਂ, ਅਮੀ ਚੰਦ ਭਟੇੜੀ ਪ੍ਰਧਾਨ ਬਲਾਕ ਕਾਂਗਰਸ ਕਮੇਟੀ ਬਸੀ ਪਠਾਣਾਂ, ਨਾਜਰ ਸਿੰਘ ਰੱਤੋਂ ਪ੍ਰਧਾਨ ਕਾਂਗਰਸ ਕਿਸਾਨ ਸੈੱਲ ਖਮਾਣੋਂ ਤੇ ਨੰਬਰਦਾਰ ਨੱਥੂ ਰਾਮ ਨੰਗਲਾਂ ਮੀਤ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ‘ ਆਪ’ ਦੇ ਹਰ ਨੁਮਾਇੰਦੇ ਨੂੰ ਔਰਤਾਂ ਨਾਲ ਕੀਤੀ ਵਾਅਦਾ ਖ਼ਿਲਾਫ਼ੀ ਸੰਬੰਧੀ ਸਵਾਲ ਪੁੱਛੇ ਜਾਣ-ਬੀਬੀ ਕਿਰਨਦੀਪ ਕੌਰ ਖੰਨਾ ਅਗਲੀ ਖ਼ਬਰ ਸਟੇਟ ਬੈਂਕ ਆਫ਼ ਇੰਡੀਆ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਸਵੱਛਤਾ ਦਾ ਪ੍ਰਣ ਲਿਆ
Ad Position 24