ਬਾਬਾ ਸ੍ਰੀਚੰਦ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਨਾਲ ਮਨਾਇਆ
ਰਾਜਪੁਰਾ, 20 ਸਤੰਬਰ (ਰਣਜੀਤ ਸਿੰਘ)-ਨੇੜਲੇ ਪਿੰਡ ਮਦਨਪੁਰ ਚਲਹੇੜੀ ਵਿਖੇ ਬਾਬਾ ਸ੍ਰੀਚੰਦ ਦਾ ਪ੍ਰਕਾਸ਼ ਦਿਹਾੜਾ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਨਾਲ ਮਨਾਇਆ। ਇਸ ਮੌਕੇ ਰਾਗੀ ਢਾਡੀ ਜਥਿਆਂ ਨੇ ਆਈਆਂ ਸੰਗਤਾਂ ਨੂੰ ਮਨੋਹਰ ਕੀਰਤਨ ਗੁਰਬਾਣੀ ਕਥਾ ਕੀਰਤਨ ਨਾਲ ਨਿਹਾਲ ਕੀਤਾ।
ਰਾਜਪੁਰਾ, 20 ਸਤੰਬਰ (ਰਣਜੀਤ ਸਿੰਘ)-ਨੇੜਲੇ ਪਿੰਡ ਮਦਨਪੁਰ ਚਲਹੇੜੀ ਵਿਖੇ ਬਾਬਾ ਸ੍ਰੀਚੰਦ ਦਾ ਪ੍ਰਕਾਸ਼ ਦਿਹਾੜਾ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਨਾਲ ਮਨਾਇਆ। ਇਸ ਮੌਕੇ ਰਾਗੀ ਢਾਡੀ ਜਥਿਆਂ ਨੇ ਆਈਆਂ ਸੰਗਤਾਂ ਨੂੰ ਮਨੋਹਰ ਕੀਰਤਨ ਗੁਰਬਾਣੀ ਕਥਾ ਕੀਰਤਨ ਨਾਲ ਨਿਹਾਲ ਕੀਤਾ। ਜਾਣਕਾਰੀ ਮੁਤਾਬਿਕ ਇਸ ਮੌਕੇ ’ਤੇ ਰੱਖੇ ਗਏ ਪਾਠਾਂ ਦੇ ਭੋਗ ਪਾਏ ਗਏ ਅਤੇ ਧਾਰਮਿਕ ਦੀਵਾਨ ਸਜਾਏ ਗਏ। ਰਾਗੀ ਢਾਡੀ ਜਥਿਆਂ ਨੇ ਸੰਗਤਾਂ ਨੂੰ ਬਾਬਾ ਸ੍ਰੀਚੰਦ ਜੀ ਦੀਆਂ ਸਿੱਖਿਆਵਾਂ ਅਤੇ ਜੀਵਨੀ ’ਤੇ ਭਰਪੂਰ ਚਾਨਣਾ ਪਾਇਆ। ਬਾਬਾ ਬੰਤ ਸਿੰਘ ਮਦਨਪੁਰ ਚਲਹੇੜੀ ਵਾਲਿਆਂ ਨੇ ਦੱਸਿਆ ਕਿ ਬਾਬਾ ਸ੍ਰੀਚੰਦ ਜੀ ਦਾ ਜਨਮ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੀ ਕੁੱਖੋਂ ਸੁਲਤਾਨਪੁਰ ਲੋਧੀ ਵਿਖੇ ਹੋਇਆ। ਉਨ੍ਹਾਂ ਨੇ ਦੱਸਿਆ ਕਿ ਆਪ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਾਹਿਬਜ਼ਾਦੇ ਸਨ ਤੇ ਬਚਪਨ ਤੋਂ ਹੀ ਪ੍ਰਭੂ ਭਗਤੀ, ਜਪ ਤਪ ਅਤੇ ਸਿਮਰਨ ਵਿਚ ਲੀਨ ਰਹਿੰਦੇ ਸਨ। ਉਨ੍ਹਾਂ ਨੇ ਅੱਗੇ ਦੱਸਿਆ ਕਿ ਬਾਬਾ ਸ੍ਰੀ ਚੰਦ ਜੀ ਦਾ ਜੀਵਨ ਤਪੱਸਿਆ, ਤਿਆਗ, ਸਾਦਗੀ ਤੇ ਉੱਚੇ ਸੁੱਚੇ ਇਖ਼ਲਾਕ ਦਾ ਪ੍ਰਤੀਕ ਸੀ। ਉਨ੍ਹਾਂ ਨੇ ਦੇਸ਼ਾਂ ਵਿਦੇਸ਼ਾਂ ਤੋਂ ਆਈਆਂ ਸੰਗਤਾਂ ਨੂੰ ਧਾਰਮਿਕ ਵਿਰਸੇ ਨਾਲ ਜੁੜਨ ਦੀ ਪੇ੍ਰਨਾ ਦਿੱਤੀ। ਉਨ੍ਹਾਂ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਗੁਰੂ ਦੇ ਲੜ ਲੱਗਣਾ ਚਾਹੀਦਾ ਹੈ। ਇਸ ਮੌਕੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੇ ਵੀ ਸ਼ਿਰਕਤ ਕੀਤੀ ਤੇ ਪ੍ਰਬੰਧਕਾਂ ਵਲੋਂ ਉਨ੍ਹਾਂ ਨੂੰ ਸਿਰੋਪਾਓ ਦੀ ਬਖਸ਼ਿਸ਼ ਕੀਤੀ ਗਈ। ਇਸ ਮੌਕੇ ਵਿਧਾਇਕ ਗੁਰਲਾਲ ਘਨੌਰ, ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ, ਸਾਬਕਾ ਮੈਂਬਰ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ, ਹਲਕਾ ਇੰਚਾਰਜ ਜਥੇਦਾਰ ਸੁਰਜੀਤ ਸਿੰਘ ਗੜੀ, ਸਾਬਕਾ ਚੇਅਰਮੈਨ ਤੇਜਿੰਦਰ ਪਾਲ ਸਿੰਘ ਸੰਧੂ, ‘ਆਪ’ ਆਗੂ ਬਲਵਿੰਦਰ ਸਿੰਘ ਝਾੜਵਾ, ਗੁਰਪ੍ਰੀਤ ਸਿੰਘ ਧਮੌਲੀ ਅਕਾਲੀ ਆਗੂ, ਸਰਬਜੀਤ ਸਿੰਘ ਝਿੰਜਰ, ਐਡਵੋਕੇਟ ਸ਼ਬੇਗ ਸਿੰਘ ਸੰਧੂ, ਬਾਬਾ ਸੁਰਿੰਦਰ ਸਿੰਘ ਫਰੀਦਪੁਰ, ਬਬਲੂ ਅਲਾਲਮਾਜਰਾ, ਕੌਂਸਲਰ ਜਸਵੀਰ ਸਿੰਘ ਜੱਸੀ, ਬਾਬਾ ਡੌਨ, ਭਾਈ ਦਿਆ ਸਿੰਘ ਸੇਵਾ ਦਲ ਰਾਜਪੁਰਾ, ਸਰਬਜੀਤ ਸਿੰਘ ਮਾਟੂ, ਗੁਰਬਚਨ ਸਿੰਘ, ਪੱਪੀ, ਹੈੱਡ ਗ੍ਰੰਥੀ ਗੁਰਚਰਨ ਸਿੰਘ ਬੱਲੋਪੁਰੀਆ, ਮਹਿੰਦਰ ਸਿੰਘ ਫ਼ੌਜੀ ਅਤੇ ਹੋਰ ਇਲਾਕੇ ਦੇ ਪਤਵੰਤੇ ਸੱਜਣ ਹਾਜ਼ਰ ਸਨ।