21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਸੀਨੀਅਰ ਕਾਂਗਰਸੀ ਆਗੂ ਰਣਜੀਤ ਸਿੰਘ ਘੋਲਾ ਨੂੰ ਵੱਖ-ਵੱਖ ਰਾਜਸੀ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ

ਫ਼ਤਹਿਗੜ੍ਹ ਸਾਹਿਬ, 20 ਸਤੰਬਰ (ਬਲਜਿੰਦਰ ਸਿੰਘ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਹਿਕਾਰੀ ਸੁਸਾਇਟੀ ਦੇ ਡਾਇਰੈਕਟਰ ਰਣਜੀਤ ਸਿੰਘ ਘੋਲਾ, ਜੋ ਕਿ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਕਲਗ਼ੀਧਰ ਸਾਹਿਬ ਪਿੰਡ ਲੁਹਾਰ ਮਾਜਰਾ ਕਲਾਂ ਵਿਖੇ ਹੋਇਆ। ਜਿਸ ਦੌਰਾਨ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸੰਤ ਬਾਬਾ ਬਲਵਿੰਦਰ ਦਾਸ ਮੁੱਲਾਂਪੁਰ ਵਾਲਿਆਂ ਨੇ ਕੀਰਤਨ ਸਰਵਣ ਕਰਵਾਇਆ।

Ad Position 21
No active advertisement
ਅਜੀਤ ਡੈਸਕ 21-09-2026
ਫ਼ਤਹਿਗੜ੍ਹ ਸਾਹਿਬ, 20 ਸਤੰਬਰ (ਬਲਜਿੰਦਰ ਸਿੰਘ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਹਿਕਾਰੀ ਸੁਸਾਇਟੀ ਦੇ ਡਾਇਰੈਕਟਰ ਰਣਜੀਤ ਸਿੰਘ ਘੋਲਾ, ਜੋ ਕਿ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਕਲਗ਼ੀਧਰ ਸਾਹਿਬ ਪਿੰਡ ਲੁਹਾਰ ਮਾਜਰਾ ਕਲਾਂ ਵਿਖੇ ਹੋਇਆ। ਜਿਸ ਦੌਰਾਨ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸੰਤ ਬਾਬਾ ਬਲਵਿੰਦਰ ਦਾਸ ਮੁੱਲਾਂਪੁਰ ਵਾਲਿਆਂ ਨੇ ਕੀਰਤਨ ਸਰਵਣ ਕਰਵਾਇਆ। ਸਮਾਗਮ ਦੌਰਾਨ ਸਾਬਕਾ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋਂ, ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ, ਜਥੇਦਾਰ ਅਵਤਾਰ ਸਿੰਘ ਰਿਆ ਤੇ ਜਥੇਦਾਰ ਕਰਨੈਲ ਸਿੰਘ ਪੰਜੋਲੀ ਮੈਂਬਰਾਨ ਸ਼੍ਰੋਮਣੀ ਕਮੇਟੀ, ਗੁਰਪ੍ਰੀਤ ਸਿੰਘ (ਜੀ. ਪੀ.) ਸਾਬਕਾ ਵਿਧਾਇਕ, ਸੁਰਿੰਦਰ ਸਿੰਘ ਰਾਮਗੜ੍ਹ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ, ਹਰਿੰਦਰ ਸਿੰਘ ਭਾਂਬਰੀ ਸਾਬਕਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਤੇ ਰਾਜਿੰਦਰ ਸਿੰਘ ਬਿੱਟੂ ਸਾਬਕਾ ਕੌਂਸਲਰ ਤੇ ਪ੍ਰਦੇਸ਼ ਕਾਰਜਕਾਰਨੀ ਮੈਂਬਰ ਕਾਂਗਰਸ ਨੇ ਰਣਜੀਤ ਸਿੰਘ ਘੋਲਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਸੰਗਤਾਂ ਦਾ ਵੱਡਾ ਇਕੱਠ ਉਨ੍ਹਾਂ ਦੁਆਰਾ ਕਾਂਗਰਸ ਪਾਰਟੀ ਪ੍ਰਤੀ ਨਿਸੁਆਰਥ ਭਾਵਨਾ ਨਾਲ ਨਿਭਾਈਆਂ ਸੇਵਾਵਾਂ ਦੀ ਗਵਾਹੀ ਭਰਦਾ ਹੈ। ਬੁਲਾਰਿਆਂ ਨੇ ਕਿਹਾ ਕਿ ਸ. ਘੋਲਾ ਨੇ ਰਾਜਨੀਤਕ ਖੇਤਰ ਵਿਚਰਦਿਆਂ ਕਦੇ ਵੀ ਆਪਣੇ ਜਾਂ ਆਪਣੇ ਪਰਿਵਾਰ ਲਈ ਪਾਰਟੀ ਪਾਸੋਂ ਕੁਝ ਨਹੀਂ ਮੰਗਿਆ ਸਗੋਂ ਲੋਕਾਂ ਦੀ ਭਲਾਈ ਤੇ ਪਿੰਡਾਂ ਦੇ ਵਿਕਾਸ ਲਈ ਹੀ ਲੀਡਰਾਂ ਅੱਗੇ ਝੋਲੀਆਂ ਅੱਡੀਆਂ ਸਨ। ਅਜਿਹੀਆਂ ਦਰਵੇਸ਼ ਸ਼ਖ਼ਸੀਅਤਾਂ ਦੀ ਰਾਜਨੀਤਕ ਖੇਤਰ ਵਿਚ ਵੱਡੀ ਲੋੜ ਹੈ, ਕਿਉਂਕਿ ਅਜੋਕੇ ਦੌਰ ਵਿਚ ਸਿਆਸੀ ਪਾਰਟੀਆਂ ਇਕ ਦੂਸਰੇ ਨੂੰ ਨੀਵਾਂ ਵਿਖਾਉਣ ਤੇ ਕਿਰਦਾਰਕੁਸ਼ੀ ਕਰਨ ਤੱਕ ਉਤਰ ਆਈਆਂ ਹਨ, ਜੋ ਗੰਭੀਰ ਚਿੰਤਾ ਦਾ ਵਿਸ਼ਾ ਹੈ। ਇਸ ਮੌਕੇ ਸ਼ਮਸ਼ੇਰ ਸਿੰਘ ਦੂਲੋਂ ਨੇ ਕਿਹਾ ਕਿ ਸਵ. ਰਣਜੀਤ ਸਿੰਘ ਘੋਲਾ ਦੀ ਯਾਦ ’ਚ ਪਿੰਡ ਵਿਚ ਲਾਇਬ੍ਰੇਰੀ ਤੇ ਹੋਰ ਯਾਦਗਾਰ ਸਥਾਪਿਤ ਕੀਤੀ ਜਾਵੇਗੀ। ਇਸ ਮੌਕੇ ਸੰਤ ਬਾਬਾ ਪਰਮਜੀਤ ਸਿੰਘ ਹੰਸਾਲੀ ਵਾਲਿਆਂ ਵਲੋਂ ਸਾਧੂ ਰਾਮ ਭੱਟਮਾਜਰਾ ਨੇ ਸਵ. ਰਣਜੀਤ ਸਿੰਘ ਘੋਲਾ ਦੇ ਸਪੁੱਤਰ ਰਵਿੰਦਰਪਾਲ ਸਿੰਘ ਨੂੰ ਦਸਤਾਰ ਭੇਟ ਕੀਤੀ। ਸ਼ਰਧਾਂਜਲੀ ਸਮਾਗਮ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਖੰਨਾ, ਕੌਮੀ ਮੀਤ ਪ੍ਰਧਾਨ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ, ਪੀ. ਏ. ਸੀ. ਮੈਂਬਰ ਜਤਿੰਦਰ ਸਿੰਘ ਧਾਲੀਵਾਲ, ਸਰਕਲ ਪ੍ਰਧਾਨ ਜਥੇਦਾਰ ਜਰਨੈਲ ਸਿੰਘ ਮਾਜਰੀ, ਭਾਈ ਰਵਿੰਦਰ ਸਿੰਘ ਖ਼ਾਲਸਾ ਮੈਂਬਰ ਸ਼੍ਰੋਮਣੀ ਕਮੇਟੀ, ਹਲਕਾ ਬਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ, ਜੀਵਨ ਗੁਪਤਾ ਭਾਜਪਾ ਆਗੂ, ਸਾਬਕਾ ਮੰਤਰੀ ਡਾ. ਹਰਬੰਸ ਲਾਲ, ਕੁਲਦੀਪ ਸਿੰਘ ਸਿੱਧੂਪੁਰ, ਜਗਦੀਪ ਸਿੰਘ ਚੀਮਾ, ਜੱਸਾ ਸਿੰਘ ਆਹਲੂਵਾਲੀਆ, ਡਾ. ਗੁਰਮੁੱਖ ਸਿੰਘ ਚਹਿਲ, ਗੁਰਿੰਦਰਪਾਲ ਸਿੰਘ ਹੈਪੀ ਸਾਬਕਾ ਸਰਪੰਚ, ਸੰਦੀਪ ਸਿੰਘ ਬੱਲ, ਕੁਲਵੰਤ ਸਿੰਘ ਢਿੱਲੋਂ, ਦਵਿੰਦਰ ਸਿੰਘ ਜੱਲ੍ਹਾ ਡਾਇਰੈਕਟਰ ਮਾਰਕਫੈੱਡ ਪੰਜਾਬ, ਸਾਬਕਾ ਸਰਪੰਚ, ਅਮਰੀਕ ਸਿੰਘ ਰੋਮੀ, ਸਰਬਜੀਤ ਸਿੰਘ ਜੀਤੀ, ਐਡਵੋਕੇਟ ਤੇਜਿੰਦਰ ਸਿੰਘ ਸਲਾਣਾ, ਬਲਦੇਵ ਕ੍ਰਿਸ਼ਨ ਹਸੀਜਾ ਆੜ੍ਹਤੀ, ਗੁਰਦੀਪ ਸਿੰਘ ਘਮਾਣ, ਕਸ਼ਮੀਰਾ ਸਿੰਘ ਬਿਲਾਸਪੁਰ, ਹਰਚੰਦ ਸਿੰਘ ਚਤੁਰਪੁਰਾ, ਇੰਦਰਜੀਤ ਸਿੰਘ, ਡਾ. ਅਮਨਦੀਪ ਕੌਰ ਢੋਲੇਵਾਲ, ਡਾ. ਮਨੋਹਰ ਸਿੰਘ, ਰਣਜੀਤ ਸਿੰਘ ਤਰਖਾਣ ਮਾਜਰਾ, ਓਮ ਪ੍ਰਕਾਸ਼ ਤਾਂਗੜੀ, ਅਸ਼ੋਕ ਗੌਤਮ, ਐਡਵੋਕੇਟ ਗੁਰਜੀਤ ਸਿੰਘ ਮਾਰਵਾ, ਗਗਨਦੀਪ ਸਿੰਘ ਸੇਖੋਂ, ਮੋਹਣ ਸਿੰਘ ਸਾਬਕਾ ਸਰਪੰਚ, ਬਲਦੇਵ ਸਿੰਘ ਦਮਹੇੜੀ, ਡਾ. ਮਨਜੀਤ ਸਿੰਘ ਨੰਬਰਦਾਰ, ਹਰਨੈਬ ਸਿੰਘ ਲੁਹਾਰ ਮਾਜਰਾ, ਅਮਰਜੀਤ ਸਿੰਘ ਨਿਊਆਂ, ਮੁਕੰਦ ਸਿੰਘ, ਹਰਜਿੰਦਰ ਸਿੰਘ ਢੀਂਡਸਾ, ਡਿੰਪਲ ਸ਼ਰਮਾ, ਦਵਿੰਦਰਪਾਲ ਸਿੰਘ ਢਿੱਲੋਂ, ਜਗਜੀਤ ਸਿੰਘ ਜੱਗੀ, ਵਰਿੰਦਰਪਾਲ ਸਿੰਘ ਵਿੰਕੀ, ਡਾ ਆਫ਼ਤਾਬ ਸਿੰਘ, ਸਾਧੂ ਰਾਮ ਭੱਟਮਾਜਰਾ, ਡਾ. ਨਰੇਸ਼ ਚੌਹਾਨ, ਬਲਵਿੰਦਰ ਸਿੰਘ, ਰਾਜੇਸ਼ ਕੁਮਾਰ ਗੋਇਲ, ਨਰਿੰਦਰ ਸਿੰਘ ਮੁੱਲਾਂਪੁਰ, ਰਣਧੀਰ ਸਿੰਘ ਮਾਨ, ਸੁਰਿੰਦਰ ਸਿੰਘ ਸੁਹਾਗਹੇੜੀ, ਅਵਤਾਰ ਸਿੰਘ ਕੁੰਭ, ਗੁਰਿੰਦਰਪਾਲ ਸਿੰਘ ਹੈਪੀ, ਜਸਵੰਤ ਸਿੰਘ ਮੰਡੋਫ਼ਲ, ਦਵਿੰਦਰ ਸਿੰਘ ਮਾਜਰੀ, ਗੁਰਜੀਤ ਸਿੰਘ ਚਾਹਲ, ਬਲਵਿੰਦਰ ਸਿੰਘ ਡਡਹੇੜੀ, ਬੀਬੀ ਹਰਜੀਤ ਕੌਰ, ਨੀਲਮ ਰਾਣੀ, ਰਵਿੰਦਰਪਾਲ ਸਿੰਘ ਰਾਏ, ਅਮਰੀਕ ਸਿੰਘ, ਭੁਪਿੰਦਰ ਸਿੰਘ ਲੈਹਿਲ, ਰਾਓ ਵਰਿੰਦਰ ਸਿੰਘ, ਗੁਰਵਿੰਦਰ ਸਿੰਘ, ਨਰਿੰਦਰ ਸਿੰਘ, ਹਰਪ੍ਰੀਤ ਸਿੰਘ ਮੰਡਿਆਣੀ, ਗੁਰਜੰਟ ਸਿੰਘ ਭਾਦਲਾ, ਹਰਚੰਦ ਸਿੰਘ ਡੂਮਛੇੜੀ, ਗੁਰਸ਼ੇਰ ਸਿੰਘ ਮਾਜਰੀ,ਬਲਵਿੰਦਰ ਸਿੰਘ ਚੀਮਾ, ਇੰਦਰਜੀਤ ਸਿੰਘ ਦੀਵਾਨਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਮਲਕੀਤ ਗਰੁੱਪ ਦੇ ਐਮ.ਡੀ. ਚਰਨ ਸਿੰਘ ਵਲੋਂ ਰੋਟਰੀ ਕਲੱਬ ਨਾਭਾ ਦੀ ਡਾਇਰੈਕਟਰੀ ਰਿਲੀਜ਼ ਅਗਲੀ ਖ਼ਬਰ ਸ੍ਰੀ ਅਨੰਦਪੁਰ ਸਾਹਿਬ ਵਿਵਾਦ ਦੀ ਡੂੰਘਾਈ ਨਾਲ ਜਾਂਚ ਕਰਕੇ ਜ਼ਿੰਮੇਵਾਰਾਂ ਖ਼ਿਲਾਫ਼ ਹੋਵੇ ਸਖ਼ਤ ਕਾਰਵਾਈ- ਵਿਧਾਇਕ ਮਨਪ੍ਰੀਤ ਇਯ...
Ad Position 24