ਨੌਜਵਾਨਾਂ ਨੂੰ ਸਿੱਖੀ ਵਿਰਸੇ ਨਾਲ ਜੋੜਨ ਲਈ ਦਸਤਾਰ ਤੇ ਦੁਮਾਲਾ ਸਜਾਉਣ ਦੇ ਮੁਕਾਬਲੇ ਕਰਵਾਉਣਾ ਸਮੇਂ ਦੀ ਮੁੱਖ ਮੰਗ-ਅਮਰਿੰਦਰ ਸਿੰਘ ਲਿਬੜਾ
ਅਮਰਇੰਦਰ ਸਿੰਘ ਲਿਬੜਾ ਨੇ ਦਸਤਾਰ ਮੁਕਾਬਲਿਆਂ ਦਾ ਕੀਤਾ ਉਦਘਾਟਨ
ਫ਼ਤਹਿਗੜ੍ਹ ਸਾਹਿਬ, 20 ਸਤੰਬਰ (ਬਲਜਿੰਦਰ ਸਿੰਘ)-ਨਜ਼ਦੀਕੀ ਪਿੰਡ ਮੰਡੋਫ਼ਲ ਵਿਖੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਵੈੱਲਫੇਅਰ ਕਲੱਬ ਵਲੋਂ ਨੌਜਵਾਨਾਂ ਨੂੰ ਸਿੱਖੀ ਵਿਰਸੇ ਨਾਲ ਜੋੜਨ ਦੇ ਉਦੇਸ਼ ਨਾਲ ਦਸਤਾਰ ਤੇ ਦੁਮਾਲਾ ਸਜਾਉਣ ਦੇ ਮੁਕਾਬਲੇ ਕਰਵਾਏ ਗਏ। ਮੁਕਾਬਲਿਆਂ ਦਾ ਉਦਘਾਟਨ ਅਕਾਲੀ ਦਲ ਵਾਰਸ ਪੰਜਾਬ ਦੇ ਜਥੇਬੰਦੀ ਦੇ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਸੀਨੀਅਰ ਆਗੂ ਅਮਰਿੰਦਰ ਸਿੰਘ ਲਿਬੜਾ ਵਲੋਂ ਕੀਤਾ।
ਫ਼ਤਹਿਗੜ੍ਹ ਸਾਹਿਬ, 20 ਸਤੰਬਰ (ਬਲਜਿੰਦਰ ਸਿੰਘ)-ਨਜ਼ਦੀਕੀ ਪਿੰਡ ਮੰਡੋਫ਼ਲ ਵਿਖੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਵੈੱਲਫੇਅਰ ਕਲੱਬ ਵਲੋਂ ਨੌਜਵਾਨਾਂ ਨੂੰ ਸਿੱਖੀ ਵਿਰਸੇ ਨਾਲ ਜੋੜਨ ਦੇ ਉਦੇਸ਼ ਨਾਲ ਦਸਤਾਰ ਤੇ ਦੁਮਾਲਾ ਸਜਾਉਣ ਦੇ ਮੁਕਾਬਲੇ ਕਰਵਾਏ ਗਏ। ਮੁਕਾਬਲਿਆਂ ਦਾ ਉਦਘਾਟਨ ਅਕਾਲੀ ਦਲ ਵਾਰਸ ਪੰਜਾਬ ਦੇ ਜਥੇਬੰਦੀ ਦੇ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਸੀਨੀਅਰ ਆਗੂ ਅਮਰਿੰਦਰ ਸਿੰਘ ਲਿਬੜਾ ਵਲੋਂ ਕੀਤਾ। ਇਸ ਮੌਕੇ ਲਿਬੜਾ ਨੇ ਕਲੱਬ ਦੇ ਪ੍ਰਬੰਧਕਾਂ ਵਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮੌਜੂਦਾ ਸਮੇਂ ਨੌਜਵਾਨ ਪੀੜ੍ਹੀ ਵਿਚ ਦਸਤਾਰ ਸਜਾਉਣ ਅਤੇ ਸਿੱਖੀ ਸਰੂਪ ਪ੍ਰਤੀ ਰੁਝਾਨ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਆਪਣੇ ਅਮੀਰ ਸਿੱਖ ਵਿਰਸੇ ਅਤੇ ਗੁਰੂ ਸਾਹਿਬਾਨ ਵਲੋਂ ਬਖ਼ਸ਼ੇ ਸਰੂਪ ਨਾਲ ਜੋੜਨ ਲਈ ਦਸਤਾਰ ਅਤੇ ਦੁਮਾਲਾ ਸਜਾਉਣ ਵਰਗੇ ਮੁਕਾਬਲੇ ਕਰਵਾਉਣਾ ਸਮੇਂ ਦੀ ਮੁੱਖ ਮੰਗ ਹਨ। ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਨੌਜਵਾਨਾਂ ਅੰਦਰ ਸਿੱਖ ਧਰਮ ਪ੍ਰਤੀ ਸੱਚੀ ਭਾਵਨਾ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਆਪਸੀ ਭਾਈਚਾਰੇ ਦੀ ਭਾਵਨਾ ਨੂੰ ਵੀ ਮਜ਼ਬੂਤ ਕਰਦੇ ਹਨ। ਉਨ੍ਹਾਂ ਕਿਹਾ ਕਿ ਧਾਰਮਿਕ ਅਤੇ ਸਭਿਆਚਾਰਕ ਵਿਰਸੇ ਨਾਲ ਜੁੜੀਆਂ ਗਤੀਵਿਧੀਆਂ ਨੌਜਵਾਨਾਂ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਇਸ ਮੌਕੇ ਕਲੱਬ ਦੇ ਪ੍ਰਬੰਧਕਾਂ ਵਲੋਂ ਅਮਰਿੰਦਰ ਸਿੰਘ ਲਿਬੜਾ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਅਤੇ ਮੁਕਾਬਲਿਆਂ ਵਿਚ ਭਾਗ ਲੈਣ ਵਾਲੇ ਨੌਜਵਾਨਾਂ ਦੀ ਹੌਸਲਾ ਅਫਜ਼ਾਈ ਕੀਤੀ ਗਈ। ਇਸ ਮੌਕੇ ਬੀਬੀ ਸੁਰਿੰਦਰਜੀਤ ਕੌਰ, ਪਰਮਜੀਤ ਕੌਰ, ਬਲਵਿੰਦਰ ਕੌਰ, ਬਚਿੱਤਰ ਸਿੰਘ ਪੰਜੋਲਾ, ਭਾਈ ਸੰਦੀਪ ਸਿੰਘ, ਖੁਸ਼ਵਿੰਦਰ ਸਿੰਘ ਸਰਹਿੰਦ ਵੀ ਹਾਜ਼ਰ ਸਨ।