21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਇੰਜੀ. ਮੱਟੂ ਦੀ ਪੁਸਤਕ ‘ਰੂਹ ’ਚ ਵਸਿਆ ਪੰਜਾਬ’ ਲੋਕ ਅਰਪਣ

ਪਟਿਆਲਾ, 20 ਸਤੰਬਰ (ਗੁਰਵਿੰਦਰ ਸਿੰਘ ਔਲਖ )-ਪੰਜਾਬੀ ਸਾਹਿਤ ਸਭਾ ਪਟਿਆਲਾ ਵਲੋਂ ਸਭਾ ਦੇ ਪ੍ਰਧਾਨ ਡਾ. ਦਰਸ਼ਨ ਸਿੰਘ ਆਸ਼ਟ ਦੀ ਰਹਿਨੁਮਾਈ ਹੇਠ ਭਾਸ਼ਾ ਵਿਭਾਗ ਪਟਿਆਲਾ ਵਿਖੇ ਸਾਹਿਤਕ ਸਭਾ ਤੇ ਸਨਮਾਨ ਸਮਾਰੋਹ ਕਰਵਾਇਆ ਗਿਆ।

Ad Position 21
No active advertisement
ਅਜੀਤ ਡੈਸਕ 21-09-2026
ਪਟਿਆਲਾ, 20 ਸਤੰਬਰ (ਗੁਰਵਿੰਦਰ ਸਿੰਘ ਔਲਖ )-ਪੰਜਾਬੀ ਸਾਹਿਤ ਸਭਾ ਪਟਿਆਲਾ ਵਲੋਂ ਸਭਾ ਦੇ ਪ੍ਰਧਾਨ ਡਾ. ਦਰਸ਼ਨ ਸਿੰਘ ਆਸ਼ਟ ਦੀ ਰਹਿਨੁਮਾਈ ਹੇਠ ਭਾਸ਼ਾ ਵਿਭਾਗ ਪਟਿਆਲਾ ਵਿਖੇ ਸਾਹਿਤਕ ਸਭਾ ਤੇ ਸਨਮਾਨ ਸਮਾਰੋਹ ਕਰਵਾਇਆ ਗਿਆ। ਸਮਾਗਮ ਵਿਚ ਵੱਖ-ਵੱਖ ਜ਼ਿਲ੍ਹਿਆਂ ਤੋਂ ਸਾਹਿਤਕਾਰਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਮਿੰਨੀ ਕਹਾਣੀਕਾਰ ਅੱਵਲ ਸਰਹੱਦੀ ਦੀ ਯਾਦ ਵਿਚ ਸਮਾਜਿਕ ਮੋਟੀਵੇਟਰ ਤੇ ਸਾਹਿਤਕਾਰ ਮੋਹਨ ਸ਼ਰਮਾ ਸੰਗਰੂਰ ਨੂੰ ਅੱਵਲ ਸਰਹੱਦੀ ਯਾਦਗਾਰੀ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ। ਸਵਾਗਤੀ ਭਾਸ਼ਣ ਦੌਰਾਨ ਡਾ. ਦਰਸ਼ਨ ਸਿੰਘ ਆਸ਼ਟ ਨੇ ਕਿਹਾ ਕਿ ਸਾਹਿਤਕਾਰ ਕਿਸੇ ਵੀ ਸਮਾਜ ਦਾ ਦਰਪਣ ਹੁੰਦਾ ਹੈ, ਜੋ ਸਮਾਜਿਕ, ਕਲਾਤਮਿਕ ਤੇ ਰਾਜਨੀਤਕ ਪ੍ਰਸਥਿਤੀਆਂ, ਊਣਤਾਈਆਂ ਅਤੇ ਪ੍ਰਾਪਤੀਆਂ ਨੂੰ ਆਪਣੀਆਂ ਰਚਨਾਵਾਂ ਰਾਹੀਂ ਲੋਕਾਈ ਸਾਹਮਣੇ ਪੇਸ਼ ਕਰਦਾ ਹੈ। ਉਨ੍ਹਾਂ ਸਭਾ ਵਲੋਂ ਸਾਹਿਤਕ ਖੇਤਰ ਵਿਚ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕਰਨ ਦੀ ਰਵਾਇਤ ਜਾਰੀ ਰੱਖਣ ਦੀ ਗੱਲ ਵੀ ਕਹੀ। ਇਸ ਮੌਕੇ ਇੰਜੀ. ਸਤਨਾਮ ਸਿੰਘ ਮੱਟੂ ਦੀ ਤੀਸਰੀ ਪੁਸਤਕ ‘ਰੂਹ ਵਿਚ ਵਸਿਆ ਪੰਜਾਬ’ ਗੀਤ ਸੰਗ੍ਰਹਿ ਲੋਕ ਅਰਪਣ ਕੀਤਾ ਗਿਆ। ਪੁਸਤਕ ਵਿਚ ਪੰਜਾਬ ਦੇ ਵੱਖ-ਵੱਖ ਪਹਿਲੂਆਂ, ਸਮਾਜਿਕ ਤੇ ਪਰਿਵਾਰਕ ਰਿਸ਼ਤਿਆਂ, ਪਾਣੀਆਂ, ਵਾਤਾਵਰਨ, ਮਾਂ ਬੋਲੀ ਪੰਜਾਬੀ ਅਤੇ ਇਤਿਹਾਸ ਨਾਲ ਸੰਬੰਧਿਤ ਵਿਸ਼ਿਆਂ ਨੂੰ ਗੀਤਾਂ ਰਾਹੀਂ ਪੇਸ਼ ਕੀਤਾ ਗਿਆ ਹੈ। ਡਾ. ਆਸ਼ਟ ਨੇ ਕਿਹਾ ਕਿ ਇੰਜੀ . ਮੱਟੂ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦਾ ਮੁੱਦਈ ਲੇਖਕ ਹੈ ਅਤੇ ਇੰਜੀਨੀਅਰਿੰਗ ਦੀ ਪੜ੍ਹਾਈ ਦੇ ਨਾਲ ਸਾਹਿਤਕ ਖੇਤਰ ਵਿਚ ਵੀ ਚੰਗਾ ਨਾਮਣਾ ਖੱਟ ਰਿਹਾ ਹੈ। ਸਾਹਿਤਕਾਰ ਸੁਖਵਿੰਦਰ ਸਿੰਘ ਫੁੱਲ, ਹਰਮੀਤ ਸਿੰਘ ਅਟਵਾਲ, ਗੁਰਸ਼ਰਨ ਕੌਰ, ਡਾ. ਗੁਰਵਿੰਦਰ ਅਮਨ, ਰਣਜੀਤ ਆਜ਼ਾਦ ਕਾਂਝਲਾ ਤੇ ਧਰਮਿੰਦਰ ਸਿੱਧੂ ਨੇ ਇੰਜੀ. ਮੱਟੂ ਨੂੰ ਮੁਬਾਰਕਬਾਦ ਦਿੱਤੀ। ਸਟੇਜ ਸਕੱਤਰ ਦੀ ਭੂਮਿਕਾ ਕਹਾਣੀਕਾਰ ਦਵਿੰਦਰ ਪਟਿਆਲਵੀ ਨੇ ਨਿਭਾਈ। ਅੰਤ ਵਿਚ ਸਰਪ੍ਰਸਤ ਬਾਬੂ ਸਿੰਘ ਰੈਹਲ ਨੇ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਗਾਬਾ ਪਰਿਵਾਰ ਨੇ ਸ਼ਰਧਾ ਨਾਲ ਮਨਾਇਆ ਗਣੇਸ਼ ਉਤਸਵ ਅਗਲੀ ਖ਼ਬਰ ਖੇੜੀ ਗੁੱਜਰਾਂ ਵਿਖੇ 1.01 ਕਰੋੜ ਦੀ ਲਾਗਤ ਨਾਲ ਸੜਕ ਦਾ ਨਵੀਨੀਕਰਨ ਕਾਰਜ ਸ਼ੁਰੂ
Ad Position 24