21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਲੋਕ ਮਿਲਣੀ ਦੌਰਾਨ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਸੁਣੀਆਂ ਡਕੌਂਦਾ ਵਾਸੀਆਂ ਦੀਆਂ ਸਮੱਸਿਆਵਾਂ ਕਿਹਾ, ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕਰਾਂਗੇ

ਭਾਦਸੋਂ, 20 ਸਤੰਬਰ (ਪ੍ਰਦੀਪ ਦੰਦਰਾਲਾ)-ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਤੇ ਇੰਪਰੂਵਮੈਂਟ ਟਰੱਸਟ ਨਾਭਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਅੱਜ ਹਲਕੇ ਦੇ ਪਿੰਡ ਡਕੌਂਦਾ ਵਿਖੇ ਪੁੱਜ ਕੇ ਪਿੰਡ ਵਾਸੀਆਂ ਦੀਆਂ ਸਮੱਸਿਆਂਵਾਂ ਸੁਣੀਆਂ ਤੇ ਪਹਿਲ ਦੇ ਅਧਾਰ ਤੇ ਹੱਲ ਕਰਨ ਦਾ ਭਰੋਸਾ ਵੀ ਦਿੱਤਾ। ਉਨ੍ਹਾਂ ਆਪਣੇ ਸੰਬੋਧਨ ਚ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵਲੋਂ ਕੀਤੇ ਗਏ ਰਿਕਾਰਡਤੋੜ ਕੰਮਾਂ ਅਤੇ ਲੋਕਪੱਖੀ ਚਲਾਈਆਂ ਗਈਆਂ ਸਕੀਮਾਂ ਨਾਲ ਲੋਕਾਂ ਨੂੰ ਮਿਲ ਰਹੇ ਲਾਭ ਬਾਰੇ ਦੱਸਿਆ।

Ad Position 21
No active advertisement
ਮਨਜਿੰਦਰ ਸਿੰਘ ਰੋਮੀ ਖਮਾਣੋਂ ਵਿਖੇ ਨਸ਼ਾ ਛੁਡਾਊ ਕੇਂਦਰਾਂ ਨਾਲ ਸੰਪਰਕ ਕਰਨ ਮੌਕੇ ਆਪਣੇ ਸਾਥੀਆਂ ਸਮੇਤ ਦਿਖਾਈ ਦਿੰਦੇ ਹੋਏ। ਅਜੀਤ ਤਸਵੀਰ 21-09-2026
ਭਾਦਸੋਂ, 20 ਸਤੰਬਰ (ਪ੍ਰਦੀਪ ਦੰਦਰਾਲਾ)-ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਤੇ ਇੰਪਰੂਵਮੈਂਟ ਟਰੱਸਟ ਨਾਭਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਅੱਜ ਹਲਕੇ ਦੇ ਪਿੰਡ ਡਕੌਂਦਾ ਵਿਖੇ ਪੁੱਜ ਕੇ ਪਿੰਡ ਵਾਸੀਆਂ ਦੀਆਂ ਸਮੱਸਿਆਂਵਾਂ ਸੁਣੀਆਂ ਤੇ ਪਹਿਲ ਦੇ ਅਧਾਰ ਤੇ ਹੱਲ ਕਰਨ ਦਾ ਭਰੋਸਾ ਵੀ ਦਿੱਤਾ। ਉਨ੍ਹਾਂ ਆਪਣੇ ਸੰਬੋਧਨ ਚ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵਲੋਂ ਕੀਤੇ ਗਏ ਰਿਕਾਰਡਤੋੜ ਕੰਮਾਂ ਅਤੇ ਲੋਕਪੱਖੀ ਚਲਾਈਆਂ ਗਈਆਂ ਸਕੀਮਾਂ ਨਾਲ ਲੋਕਾਂ ਨੂੰ ਮਿਲ ਰਹੇ ਲਾਭ ਬਾਰੇ ਦੱਸਿਆ। ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਇਸ ਮੌਕੇ ਪਿੰਡ ਦੇ ਨੌਜਵਾਨਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਖੇਡਾਂ ਲਈ ਇੱਕ ਪ੍ਰੇਰਿਤ ਕੀਤਾ ਅਤੇ ਵਾਲੀਬਾਲ ਕਿੱਟ ਅਤੇ ਗਰਾਊਂਡ ਲਈ ਲਾਈਟਾਂ ਦਿੱਤੀਆਂ। ਇਸ ਮੌਕੇ ਬਲਾਕ ਪ੍ਰਧਾਨ ਯੂਥ ਆਗੂ ਜੱਸੀ ਡਕੌਂਦਾ ਦੀ ਅਗਵਾਈ ਹੇਠ ਪਿੰਡ ਵਾਸੀਆਂ ਨੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਦਾ ਸ਼ਾਨਦਾਰ ਸਵਾਗਤ ਵੀ ਕੀਤਾ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਾਢੇ ਚਾਰ ਸਾਲਾਂ ਵਿਚ ਆਪਣੀਆਂ ਗਾਰੰਟੀਆਂ ਪੂਰੀਆਂ ਕਰਕੇ ਇਤਿਹਾਸ ਸਿਰਜਿਆ ਹੈ, ਜਿਸ ਨਾਲ ਲੋਕਾਂ ਦਾ ਸਰਕਾਰ ਅਤੇ ਪਾਰਟੀ ਪ੍ਰਤੀ ਵਿਸ਼ਵਾਸ ਹੋਰ ਮਜ਼ਬੂਤ ਬਣਿਆ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਸੁੱਖ ਘੁੰਮਣ ਚਾਸਵਾਲ, ਯੂਥ ਆਗੂ ਲਾਲੀ ਫਤਿਹਪੁਰ, ਲਾਡੀ ਖਹਿਰਾ, ਜਸਪ੍ਰੀਤ ਸਿੰਘ ਰਾਇਮਲਮਾਜਰੀ, ਕੁਲਦੀਪ ਸਿੰਘ ਰਹਿਲ, ਜਸਕਰਨਵੀਰ ਸਿੰਘ ਤੇਜੇ ਆਦਿ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਖਨੌੜਾ ਵਿਖੇ ਬਾਬਾ ਸ੍ਰੀ ਚੰਦ ਜੀ ਦਾ 532ਵਾਂ ਜਨਮ ਦਿਹਾੜਾ ਮਨਾਇਆ ਅਗਲੀ ਖ਼ਬਰ ਗਾਬਾ ਪਰਿਵਾਰ ਨੇ ਸ਼ਰਧਾ ਨਾਲ ਮਨਾਇਆ ਗਣੇਸ਼ ਉਤਸਵ
Ad Position 24