21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਪਿੰਡ ਜਗਤਪੁਰਾ ਵਿਖੇ ਬਾਬਾ ਸ੍ਰੀ ਚੰਦ ਜੀ ਦਾ ਜਨਮ ਦਿਹਾੜਾ ਮਨਾਇਆ

ਸਨੌਰ, 20 ਸਤੰਬਰ (ਸੋਖਲ)-ਸਨੌਰ ਹਲਕੇ ਅਧੀਨ ਪੈਂਦੇ ਪਿੰਡ ਜਗਤਪੁਰਾ ਵਿਖੇ ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਹ ਸਮਾਗਮ ਅਰਵਿੰਦਰ ਸਿੰਘ ਮੰਗਾ ਵਲੋਂ ਕਰਵਾਇਆ ਗਿਆ, ਜਿਸ ਵਿਚ ਸੀਨੀਅਰ ‘ਆਪ’ ਆਗੂ ਅਤੇ ਵਾਈਸ ਚੇਅਰਮੈਨ ਇੰਦਰਜੀਤ ਸਿੰਘ ਸੰਧੂ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਬਾਬਾ ਸ੍ਰੀ ਚੰਦ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।

Ad Position 21
No active advertisement
ਅਜੀਤ ਡੈਸਕ 21-09-2026
ਸਨੌਰ, 20 ਸਤੰਬਰ (ਸੋਖਲ)-ਸਨੌਰ ਹਲਕੇ ਅਧੀਨ ਪੈਂਦੇ ਪਿੰਡ ਜਗਤਪੁਰਾ ਵਿਖੇ ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਹ ਸਮਾਗਮ ਅਰਵਿੰਦਰ ਸਿੰਘ ਮੰਗਾ ਵਲੋਂ ਕਰਵਾਇਆ ਗਿਆ, ਜਿਸ ਵਿਚ ਸੀਨੀਅਰ ‘ਆਪ’ ਆਗੂ ਅਤੇ ਵਾਈਸ ਚੇਅਰਮੈਨ ਇੰਦਰਜੀਤ ਸਿੰਘ ਸੰਧੂ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਬਾਬਾ ਸ੍ਰੀ ਚੰਦ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਇੰਦਰਜੀਤ ਸਿੰਘ ਸੰਧੂ ਨੇ ਕਿਹਾ ਕਿ ਬਾਬਾ ਸ੍ਰੀ ਚੰਦ ਜੀ ਮਹਾਨ ਤਪੱਸਵੀ ਅਤੇ ਅਧਿਆਤਮਿਕ ਸ਼ਖ਼ਸੀਅਤ ਸਨ ਜਿਨ੍ਹਾਂ ਨੇ ਆਪਣਾ ਜੀਵਨ ਮਨੁੱਖਤਾ ਦੀ ਭਲਾਈ ਅਤੇ ਅਧਿਆਤਮਿਕ ਮਾਰਗ ਦਰਸ਼ਨ ਲਈ ਸਮਰਪਿਤ ਕੀਤਾ। ਉਨ੍ਹਾਂ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਨੂੰ ਸਾਦਗੀ, ਸੇਵਾ, ਸਿਮਰਨ ਅਤੇ ਸੱਚ ਦੇ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕਰਦੀਆਂ ਹਨ। ਸੰਧੂ ਨੇ ਕਿਹਾ ਕਿ ਪਿੰਡ ਜਗਤਪੁਰਾ ਵਿਖੇ ਬਾਬਾ ਸ੍ਰੀ ਚੰਦ ਜੀ ਦਾ ਜਨਮ ਦਿਹਾੜਾ ਹਰ ਸਾਲ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾਂਦਾ ਹੈ। ਅਜਿਹੇ ਸਮਾਗਮ ਸਾਡੀ ਧਾਰਮਿਕ ਅਤੇ ਸਭਿਆਚਾਰਕ ਵਿਰਾਸਤ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਸਮਾਗਮ ਦੇ ਪ੍ਰਬੰਧਕਾਂ ਨੂੰ ਇਸ ਉਪਰਾਲੇ ਲਈ ਵਧਾਈ ਦਿੱਤੀ। ਸਮਾਗਮ ਦੌਰਾਨ ਸੰਗਤ ਵਲੋਂ ਬਾਬਾ ਸ੍ਰੀ ਚੰਦ ਜੀ ਦੀਆਂ ਸਿੱਖਿਆਵਾਂ ਨੂੰ ਯਾਦ ਕਰਦਿਆਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਮੌਕੇ ਪਿੰਡ ਵਾਸੀਆਂ ਅਤੇ ਸੰਗਤ ਵਲੋਂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਜਰਨੈਲ ਸਿੰਘ ਸੰਧੂ, ਗੁਰਦਿੱਤ ਸਿੰਘ ਸਨੌਰ, ਰੁਪਿੰਦਰ ਸਿੰਘ ਬਹਿਰੂ, ਗੁਲਜ਼ਾਰ ਸਿੰਘ ਜਗਤਪੁਰਾ, ਬਾਬਾ ਸੁੱਖਾ ਸਿੰਘ ਸਰਪੰਚ, ਰਘੂਵਿੰਦਰ ਸਿੰਘ ਜਗਤਪੁਰਾ, ਰੁਪਿੰਦਰ ਸਿੰਘ ਰੂਪੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ਿਵ ਸ਼ੰਕਰ ਯੂਥ ਸੇਵਾ ਦਲ ਨੇ ਗਊਵੰਸ਼ ਨੂੰ ਲਗਵਾਏ ਟੀਕੇ ਅਗਲੀ ਖ਼ਬਰ ‘ ਜਿਸ ਲਾਹੌਰ ਨਹੀਂ ਦੇਖਿਆ’ ਨਾਟਕ ਦਾ ਹੋਇਆ ਸਫਲ ਮੰਚਨ ਰੰਗਮੰਚ ਰਹਿੰਦੀ ਦੁਨੀਆ ਤੱਕ ਰਹੇਗਾ- ਕੇਵਲ ਧਾਲੀਵਾਲ
Ad Position 24