22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਵਿਦੇਸ਼ਾਂ ਤੋਂ ਵਾਪਸ ਆ ਰਹੇ ਨੌਜਵਾਨਾਂ ਦੀ ਬਾਂਹ ਫੜਨ ਸਰਕਾਰਾਂ ਤੇ ਸਮਾਜ- ਲੱਖੋਵਾਲ

ਅਮਲੋਹ, 21 ਸਤੰਬਰ (ਹਰਪ੍ਰੀਤ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਵੱਖ-ਵੱਖ ਦੇਸ਼ਾਂ ਤੋਂ ਡਿਪੋਰਟ ਹੋ ਕੇ ਪੰਜਾਬ ਪਰਤ ਰਹੇ ਨੌਜਵਾਨਾਂ ਦੇ ਭਵਿੱਖ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇਹ ਸਿਰਫ਼ ਇਮੀਗ੍ਰੇਸ਼ਨ ਦਾ ਮਾਮਲਾ ਨਹੀਂ, ਸਗੋਂ ਗੰਭੀਰ ਸਮਾਜਿਕ ਤੇ ਆਰਥਿਕ ਮਸਲਾ ਹੈ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਪਰਿਵਾਰਾਂ ਨੇ ਬੱਚਿਆਂ ਨੂੰ ਵਿਦੇਸ਼ ਭੇਜਣ ਲਈ ਜ਼ਮੀਨਾਂ, ਜਾਇਦਾਦਾਂ ਜਾਂ ਜੀਵਨ ਭਰ ਦੀ ਬੱਚਤ ਲਗਾਈ ਹੈ, ਇਸ ਲਈ ਵਾਪਸ ਆ ਰਹੇ ਨੌਜਵਾਨਾਂ ਦੀਆਂ ਮੁਸ਼ਕਲਾਂ ਨੂੰ ਸਰਕਾਰਾਂ ਗੰਭੀਰਤਾ ਨਾਲ ਲੈਣ।

Ad Position 21
No active advertisement
ਅਜੀਤ ਡੈਸਕ 22-09-2026
ਅਮਲੋਹ, 21 ਸਤੰਬਰ (ਹਰਪ੍ਰੀਤ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਵੱਖ-ਵੱਖ ਦੇਸ਼ਾਂ ਤੋਂ ਡਿਪੋਰਟ ਹੋ ਕੇ ਪੰਜਾਬ ਪਰਤ ਰਹੇ ਨੌਜਵਾਨਾਂ ਦੇ ਭਵਿੱਖ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇਹ ਸਿਰਫ਼ ਇਮੀਗ੍ਰੇਸ਼ਨ ਦਾ ਮਾਮਲਾ ਨਹੀਂ, ਸਗੋਂ ਗੰਭੀਰ ਸਮਾਜਿਕ ਤੇ ਆਰਥਿਕ ਮਸਲਾ ਹੈ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਪਰਿਵਾਰਾਂ ਨੇ ਬੱਚਿਆਂ ਨੂੰ ਵਿਦੇਸ਼ ਭੇਜਣ ਲਈ ਜ਼ਮੀਨਾਂ, ਜਾਇਦਾਦਾਂ ਜਾਂ ਜੀਵਨ ਭਰ ਦੀ ਬੱਚਤ ਲਗਾਈ ਹੈ, ਇਸ ਲਈ ਵਾਪਸ ਆ ਰਹੇ ਨੌਜਵਾਨਾਂ ਦੀਆਂ ਮੁਸ਼ਕਲਾਂ ਨੂੰ ਸਰਕਾਰਾਂ ਗੰਭੀਰਤਾ ਨਾਲ ਲੈਣ। ਲੱਖੋਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਵਿਦੇਸ਼ੀ ਸਰਕਾਰਾਂ ਨਾਲ ਗੱਲਬਾਤ ਕਰਕੇ ਭਾਰਤੀ ਨੌਜਵਾਨਾਂ ਦੇ ਹਿਤਾਂ ਦੀ ਰੱਖਿਆ ਕਰੇ ਅਤੇ ਵਾਪਸ ਆਉਣ ਵਾਲਿਆਂ ਲਈ ਵਿਸ਼ੇਸ਼ ਪੁਨਰਵਾਸ ਤੇ ਰੁਜ਼ਗਾਰ ਸਹਾਇਤਾ ਪ੍ਰੋਗਰਾਮ ਬਣਾਇਆ ਜਾਵੇ। ਜ਼ਿਲ੍ਹਾ ਪੱਧਰ ’ਤੇ ਉਨ੍ਹਾਂ ਦੀ ਸਿੱਖਿਆ, ਹੁਨਰ ਅਤੇ ਤਜਰਬੇ ਦਾ ਰਿਕਾਰਡ ਤਿਆਰ ਕਰਕੇ ਰੁਜ਼ਗਾਰ ਮੇਲੇ ਲਗਾਏ ਜਾਣ ਅਤੇ ਕਾਰੋਬਾਰ ਸ਼ੁਰੂ ਕਰਨ ਵਾਲਿਆਂ ਨੂੰ ਘੱਟ ਵਿਆਜ ਵਾਲੇ ਕਰਜ਼ੇ, ਸਿਖਲਾਈ ਅਤੇ ਸਰਕਾਰੀ ਸਕੀਮਾਂ ਦਾ ਲਾਭ ਦਿੱਤਾ ਜਾਵੇ। ਵਾਪਸ ਆਏ ਨੌਜਵਾਨਾਂ ਨੂੰ ਇਮੀਗ੍ਰੇਸ਼ਨ ਤੇ ਕਾਨੂੰਨੀ ਮਾਮਲਿਆਂ ਵਿਚ ਸਹਾਇਤਾ ਅਤੇ ਲੋੜਵੰਦ ਪਰਿਵਾਰਾਂ ਨੂੰ ਆਰਥਿਕ ਸਲਾਹ ਵੀ ਮਿਲਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਡਿਪੋਰਟ ਹੋ ਕੇ ਆਏ ਹਰ ਨੌਜਵਾਨ ਨੂੰ ਦੋਸ਼ੀ ਜਾਂ ਨਾਕਾਮ ਸਮਝਣਾ ਠੀਕ ਨਹੀਂ। ਜੇਕਰ ਕਿਸੇ ਨੇ ਕਾਨੂੰਨ ਦੀ ਉਲੰਘਣਾ ਕੀਤੀ ਹੈ ਤਾਂ ਉਸ ਦਾ ਮਾਮਲਾ ਕਾਨੂੰਨ ਅਨੁਸਾਰ ਚੱਲੇ, ਪਰ ਬਾਕੀਆਂ ਨੂੰ ਸਹਾਰੇ ਅਤੇ ਸਹੀ ਦਿਸ਼ਾ ਦੀ ਲੋੜ ਹੈ। ਲੱਖੋਵਾਲ ਨੇ ਸਮਾਜ ਸੇਵੀ ਤੇ ਧਾਰਮਿਕ ਸੰਸਥਾਵਾਂ, ਕਿਸਾਨ ਜਥੇਬੰਦੀਆਂ ਅਤੇ ਪ੍ਰਵਾਸੀ ਪੰਜਾਬੀ ਭਾਈਚਾਰੇ ਨੂੰ ਵੀ ਅੱਗੇ ਆਉਣ ਦੀ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹਾ ਪੱਧਰ ’ਤੇ ਸਾਂਝੇ ਸਹਾਇਤਾ ਕੇਂਦਰ ਬਣਾਏ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨੌਜਵਾਨਾਂ ਦੀ ਪੜ੍ਹਾਈ, ਹੁਨਰ ਅਤੇ ਵਿਦੇਸ਼ੀ ਤਜਰਬੇ ਨੂੰ ਪੰਜਾਬ ਵਿਚ ਵਰਤਿਆ ਜਾ ਸਕਦਾ ਹੈ, ਇਸ ਲਈ ਉਨ੍ਹਾਂ ਨੂੰ ਤਿਰਸਕਾਰ ਨਹੀਂ, ਸਗੋਂ ਸਤਿਕਾਰ ਅਤੇ ਨਵੀਂ ਸ਼ੁਰੂਆਤ ਦਾ ਮੌਕਾ ਮਿਲਣਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਹੋਈ ਅਗਲੀ ਖ਼ਬਰ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ’ਚ ਸੇਂਟ ਜੋਸਫ਼ ਸਕੂਲ ਖਮਾਣੋਂ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ
Ad Position 24