22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਸੀ. ਪੀ. ਐਫ. ਕਰਮਚਾਰੀ ਯੂਨੀਅਨ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਨਾਲ ਕੀਤੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 21 ਸਤੰਬਰ (ਬਲਜਿੰਦਰ ਸਿੰਘ)- ਸੀ. ਪੀ.

Ad Position 21
No active advertisement
ਅਜੀਤ ਡੈਸਕ 22-09-2026
ਫ਼ਤਹਿਗੜ੍ਹ ਸਾਹਿਬ, 21 ਸਤੰਬਰ (ਬਲਜਿੰਦਰ ਸਿੰਘ)- ਸੀ. ਪੀ. ਐਫ. ਕਰਮਚਾਰੀ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਜਰਨੈਲ ਸਿੰਘ ਔਜਲਾ ਦੀ ਅਗਵਾਈ ਹੇਠ ਜ਼ਿਲ੍ਹਾ ਸਿੱਖਿਆ ਅਫ਼ਸਰ ਰਵਿੰਦਰ ਕੌਰ ਨਾਲ ਪੇ ਅਨਾਮਲੀ ਸੰਬੰਧੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸੂਬਾ ਸੀਨੀਅਰ ਮੀਤ ਪ੍ਰਧਾਨ ਜਰਨੈਲ ਸਿੰਘ ਔਜਲਾ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਰਵਿੰਦਰ ਕੌਰ ਦੇ ਧਿਆਨ ਵਿਚ ਲਿਆਂਦਾ ਕਿ ਨੇੜਲੇ ਜ਼ਿਲਿ੍ਹਆਂ ਦੇ ਮੁਕਾਬਲੇ ਜ਼ਿਲ੍ਹਾ ਪ੍ਰੀਸ਼ਦ ਅਧੀਨ ਭਰਤੀ ਹੋਏ ਅਧਿਆਪਕਾਂ ਨੂੰ ਤਨਖ਼ਾਹ ਲਗਭਗ ਚਾਰ ਤੋਂ ਪੰਜ ਹਜ਼ਾਰ ਰੁਪਏ ਘੱਟ ਮਿਲ ਰਹੀ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਜਥੇਬੰਦੀ ਦੇ ਆਗੂਆਂ ਨੂੰ ਵਿਸ਼ਵਾਸ ਦਿਵਾਇਆ ਗਿਆ ਕਿ ਇਸ ਸੰਬੰਧੀ ਜਲਦ ਹੀ ਕੋਈ ਠੋਸ ਕਦਮ ਚੁੱਕਿਆ ਜਾਵੇਗਾ। ਪੇ ਅਨਾਮਲੀ ਦੇ ਨਾਲ-ਨਾਲ ਜਥੇਬੰਦੀ ਵਲੋਂ ਪੇ ਕਮਿਸ਼ਨ ਦੇ ਬਕਾਏ ਸੰਬੰਧੀ ਵੀ ਜ਼ਿਲ੍ਹਾ ਸਿੱਖਿਆ ਅਫ਼ਸਰ ਨਾਲ ਗੱਲਬਾਤ ਕੀਤੀ ਗਈ। ਇਸ ਦੇ ਨਾਲ ਹੀ ਮਿਡ-ਡੇ-ਮੀਲ ਸਬੰਧੀ ਮੈਸੇਜ ਨਾ ਭੇਜਣ ਵਾਲੇ ਅਧਿਆਪਕਾਂ ’ਤੇ ਹੋਣ ਵਾਲੀ ਕਾਰਵਾਈ ਸਬੰਧੀ ਵੀ ਜਥੇਬੰਦੀ ਦੇ ਆਗੂਆਂ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਧਿਆਨ ਵਿਚ ਲਿਆਂਦਾ ਗਿਆ। ਉਨ੍ਹਾਂ ਜਥੇਬੰਦੀ ਨੂੰ ਵਿਸ਼ਵਾਸ ਦਿਵਾਇਆ ਕਿ ਪੇ ਅਨਾਮਲੀ, ਪੇ ਕਮਿਸ਼ਨ ਦੇ ਬਕਾਏ ਤੇ ਹੋਰ ਜਥੇਬੰਦੀ ਦੀਆਂ ਮੰਗਾਂ ਸਬੰਧੀ ਜਲਦ ਹੀ ਠੋਸ ਕਦਮ ਚੁੱਕੇ ਜਾਣਗੇ। ਇਸ ਮੌਕੇ ’ਤੇ ਵਰਿੰਦਰ ਸਿੰਘ ਜ਼ਿਲ੍ਹਾ ਮੁੱਖ ਸਲਾਹਕਾਰ, ਗੁਰਵਿੰਦਰਜੀਤ ਸਿੰਘ ਤੇ ਰਾਜ ਕੁਮਾਰ ਸਿੰਘ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਥਕ ਮੁੱਦਿਆਂ ਦੇ ਹੱਲ ਲਈ ਸੂਬੇ ’ਚ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਸਰਕਾਰ ਬਣਾਈ ਜਾਵੇ- ਲਿਬੜਾ ਪਿੰਡ ਬਾਲਪੁਰ ਵਿਖੇ... ਅਗਲੀ ਖ਼ਬਰ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਹੋਈ
Ad Position 24