ਪੰਥਕ ਮੁੱਦਿਆਂ ਦੇ ਹੱਲ ਲਈ ਸੂਬੇ ’ਚ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਸਰਕਾਰ ਬਣਾਈ ਜਾਵੇ- ਲਿਬੜਾ
ਪਿੰਡ ਬਾਲਪੁਰ ਵਿਖੇ ਅਮਰਇੰਦਰ ਸਿੰਘ ਲਿਬੜਾ ਨੇ ਪਿੰਡ ਵਾਸੀਆਂ ਨਾਲ ਕੀਤੀ ਅਹਿਮ ਮੀਟਿੰਗ
ਫ਼ਤਹਿਗੜ੍ਹ ਸਾਹਿਬ, 21 ਸਤੰਬਰ (ਬਲਜਿੰਦਰ ਸਿੰਘ)-ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਜਥੇਬੰਦੀ ਵਲੋਂ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਤੇ ਆਮ ਲੋਕਾਂ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਲਈ ਲਾਮਬੰਦ ਕਰਨ ਦੇ ਮਕਸਦ ਨਾਲ ਹਲਕਾ ਫ਼ਤਹਿਗੜ੍ਹ ਸਾਹਿਬ ਵਿਚ ਨੁੱਕੜ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸ ਗੱਲ ਦਾ ਪ੍ਰਗਟਾਵਾ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਹਲਕੇ ਤੋਂ ਸਰਗਰਮ ਆਗੂ ਅਮਰਇੰਦਰ ਸਿੰਘ ਲਿਬੜਾ ਨੇ ਪਿੰਡ ਬਾਲਪੁਰ ਵਿਚ ਪਿੰਡ ਵਾਸੀਆਂ ਨਾਲ ਅਹਿਮ ਮੀਟਿੰਗ ਕਰਨ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ।
ਫ਼ਤਹਿਗੜ੍ਹ ਸਾਹਿਬ, 21 ਸਤੰਬਰ (ਬਲਜਿੰਦਰ ਸਿੰਘ)-ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਜਥੇਬੰਦੀ ਵਲੋਂ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਤੇ ਆਮ ਲੋਕਾਂ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਲਈ ਲਾਮਬੰਦ ਕਰਨ ਦੇ ਮਕਸਦ ਨਾਲ ਹਲਕਾ ਫ਼ਤਹਿਗੜ੍ਹ ਸਾਹਿਬ ਵਿਚ ਨੁੱਕੜ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸ ਗੱਲ ਦਾ ਪ੍ਰਗਟਾਵਾ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਹਲਕੇ ਤੋਂ ਸਰਗਰਮ ਆਗੂ ਅਮਰਇੰਦਰ ਸਿੰਘ ਲਿਬੜਾ ਨੇ ਪਿੰਡ ਬਾਲਪੁਰ ਵਿਚ ਪਿੰਡ ਵਾਸੀਆਂ ਨਾਲ ਅਹਿਮ ਮੀਟਿੰਗ ਕਰਨ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਮੀਟਿੰਗ ਨੂੰ ਸੰਬੋਧਨ ਕਰਦਿਆਂ ਅਮਰਿੰਦਰ ਸਿੰਘ ਲਿਬੜਾ ਨੇ ਪਿੰਡ ਵਾਸੀਆਂ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਹੀ ਕਮਰਕੱਸ ਲੈਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਹੁਣ ਤੱਕ ਵੱਖ-ਵੱਖ ਸਿਆਸੀ ਪਾਰਟੀਆਂ ਦੀਆਂ ਸਰਕਾਰਾਂ ਬਣਦੀਆਂ ਰਹੀਆਂ ਹਨ, ਪਰ ਉਨ੍ਹਾਂ ਦੇ ਦਾਅਵੇ ਅਨੁਸਾਰ ਸਿੱਖ ਕੌਮ ਨਾਲ ਸਬੰਧਿਤ ਕਈ ਪੰਥਕ ਮੁੱਦਿਆਂ ਦਾ ਸਥਾਈ ਹੱਲ ਨਹੀਂ ਹੋ ਸਕਿਆ। ਲਿਬੜਾ ਨੇ ਕਿਹਾ ਕਿ ਪੰਥਕ ਮੁੱਦਿਆਂ ਦੇ ਹੱਲ ਅਤੇ ਸਿੱਖ ਕੌਮ ਦੀਆਂ ਭਾਵਨਾਵਾਂ ਦੀ ਤਰਜਮਾਨੀ ਲਈ ਲੋਕਾਂ ਨੂੰ ਅਕਾਲੀ ਦਲ ਵਾਰਿਸ ਪੰਜਾਬ ਦੀ ਅਗਵਾਈ ਹੇਠ ਸਰਕਾਰ ਬਣਾਉਣ ਲਈ ਇਕਜੁੱਟ ਹੋਣਾ ਚਾਹੀਦਾ ਹੈ। ਉਨ੍ਹਾਂ ਵਰਕਰਾਂ ਨੂੰ ਪਿੰਡ-ਪਿੰਡ ਅਤੇ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕਰਨ ਤੇ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਉਣ ਦੀ ਅਪੀਲ ਕੀਤੀ। ਇਸ ਮੌਕੇ ’ਤੇ ਹੋਰਨਾਂ ਤੋਂ ਇਲਾਵਾ ਜਗਜੀਤ ਸਿੰਘ ਖਰੋਡ, ਕਰਮਜੀਤ ਸਿੰਘ ਨੰਬਰਦਾਰ, ਬਲਬੀਰ ਸਿੰਘ ਨੰਬਰਦਾਰ, ਯਾਦਵਿੰਦਰ ਸਿੰਘ ਖਰੌਡ, ਭੁਪਿੰਦਰ ਸਿੰਘ ਬਾਲਪੁਰ, ਸਿਕੰਦਰ ਸਿੰਘ, ਦਵਿੰਦਰ ਸਿੰਘ ਨੀਟਾ, ਗੁਰਿੰਦਰ ਸਿੰਘ, ਪਰਮਿੰਦਰ ਸਿੰਘ ਤੇ ਕੁਲਵਿੰਦਰ ਸਿੰਘ ਵੀ ਹਾਜ਼ਰ ਸਨ।