23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਭਾਕਿਯੂ ਸਿੱਧੂਪੁਰ ਵਲੋਂ ਦਰਜਨਾਂ ਪਿੰਡਾਂ ਦੇ ਲੋਕਾਂ ਨਾਲ ਮਿਲ ਕੇ ਮੋਰਿੰਡਾ-ਸਰਹਿੰਦ ਹਾਈਵੇ ’ਤੇ ਰੋਸ ਪ੍ਰਦਰਸ਼ਨ

ਬਸੀ ਪਠਾਣਾਂ, 22 ਸਤੰਬਰ (ਰਾਜਿੰਦਰ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਖਾਲਸਪੁਰ, ਧੂੰਦਾ, ਮੁਸਤਫ਼ਾਬਾਦ, ਲੁਹਾਰੀ, ਕੋਟਲਾ ਮਸੂਦ ਬੋੜ, ਆਦਮਪੁਰ, ਖੇੜੀ ਨੌਧ ਸਿੰਘ ਤੇ ਅਬਦੁੱਲਾਪੁਰ ਸਮੇਤ ਦਰਜਨਾਂ ਪਿੰਡਾਂ ਦੇ ਵਾਸੀਆਂ ਵਲੋਂ ਉੱਚਾ ਪਿੰਡ-ਸੰਘੋਲ ਸੜਕ ਦੀ ਮਾੜੀ ਹਾਲਤ ਨੂੰ ਲੈ ਕੇ ਮੋਰਿੰਡਾ-ਸਰਹਿੰਦ ਤੇ ਜਾਮ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਉੱਚਾ ਪਿੰਡ-ਸੰਘੋਲ ਸੜਕ ਦੀ ਮਾੜੀ ਹਾਲਤ ਤੇ ਪਿਛਲੇ ਛੇ ਮਹੀਨਿਆਂ ਤੋਂ ਲਟਕ ਰਹੇ ਸੜਕ ਨਿਰਮਾਣ ਕਾਰਜ ਨੂੰ ਲੈ ਕੇ ਕਿਸਾਨਾਂ ਵਲੋਂ ਆਵਾਜਾਈ ਠੱਪ ਕਰਕੇ ਲਗਾਏ ਧਰਨੇ ਕਾਰਨ ਹਾਈਵੇ ਤੇ ਦੋਵੇਂ ਪਾਸੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ ਅਤੇ ਰਾਹਗੀਰਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।

Ad Position 21
No active advertisement
ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂ ਅਤੇ ਪਿੰਡਾਂ ਦੇ ਵਸਨੀਕ ਮੋਰਿੰਡਾ-ਸਰਹਿੰਦ ਹਾਈਵੇ ਜਾਮ ਕਰਕੇ ਰੋਸ ਪ੍ਰਦਰਸ਼ਨ ਦੌਰਾਨ ਡੀ.ਐਸ.ਪੀ.ਰਾਜ ਕੁਮਾਰ ਸ਼ਰਮਾ ਨਾਲ ਗੱਲਬਾਤ ਕਰਦੇ ਹੋਏ। ਅਜੀਤ ਤਸਵੀਰ 23-09-2026
ਬਸੀ ਪਠਾਣਾਂ, 22 ਸਤੰਬਰ (ਰਾਜਿੰਦਰ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਖਾਲਸਪੁਰ, ਧੂੰਦਾ, ਮੁਸਤਫ਼ਾਬਾਦ, ਲੁਹਾਰੀ, ਕੋਟਲਾ ਮਸੂਦ ਬੋੜ, ਆਦਮਪੁਰ, ਖੇੜੀ ਨੌਧ ਸਿੰਘ ਤੇ ਅਬਦੁੱਲਾਪੁਰ ਸਮੇਤ ਦਰਜਨਾਂ ਪਿੰਡਾਂ ਦੇ ਵਾਸੀਆਂ ਵਲੋਂ ਉੱਚਾ ਪਿੰਡ-ਸੰਘੋਲ ਸੜਕ ਦੀ ਮਾੜੀ ਹਾਲਤ ਨੂੰ ਲੈ ਕੇ ਮੋਰਿੰਡਾ-ਸਰਹਿੰਦ ਤੇ ਜਾਮ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਉੱਚਾ ਪਿੰਡ-ਸੰਘੋਲ ਸੜਕ ਦੀ ਮਾੜੀ ਹਾਲਤ ਤੇ ਪਿਛਲੇ ਛੇ ਮਹੀਨਿਆਂ ਤੋਂ ਲਟਕ ਰਹੇ ਸੜਕ ਨਿਰਮਾਣ ਕਾਰਜ ਨੂੰ ਲੈ ਕੇ ਕਿਸਾਨਾਂ ਵਲੋਂ ਆਵਾਜਾਈ ਠੱਪ ਕਰਕੇ ਲਗਾਏ ਧਰਨੇ ਕਾਰਨ ਹਾਈਵੇ ਤੇ ਦੋਵੇਂ ਪਾਸੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ ਅਤੇ ਰਾਹਗੀਰਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਪਿਛਲੇ ਛੇ ਮਹੀਨਿਆਂ ਤੋਂ ਸੜਕ ਤੇ ਪਏ ਪੱਥਰਾਂ ਤੇ ਉਖੜੀ ਹੋਈ ਸੜਕ ਤੇ ਵਿਛੇ ਨੁਕੀਲੇ ਪੱਥਰਾਂ ਕਾਰਨ ਰੋਜ਼ਾਨਾ ਦੁਰਘਟਨਾਵਾਂ ਹੋ ਰਹੀਆਂ ਹਨ ਤੇ ਲੋਕਾਂ ਦੀ ਜਾਨ ਦਾ ਖ਼ਤਰਾ ਬਣਿਆ ਹੋਇਆ ਹੈ, ਰੋਜ਼ਾਨਾ ਵਾਪਰ ਰਹੇ ਹਾਦਸਿਆਂ ਤੋਂ ਭੜਕੇ ਲੋਕਾਂ ਵਲੋਂ ਮੌਜੂਦਾ ਵਿਧਾਇਕ ਅਤੇ ਲੋਕ ਨਿਰਮਾਣ ਵਿਭਾਗ ਖ਼ਿਲਾਫ਼ ਤਿੱਖੀ ਨਾਅਰੇਬਾਜ਼ੀ ਕੀਤੀ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਇਸੇ ਮਾਰਗ ’ਤੇ ਬਣੇ ਟੋਏ ਵਿਚ ਡਿੱਗਣ ਕਾਰਨ ਕੁਲਦੀਪ ਸਿੰਘ ਨਾਂਅ ਦੇ ਵਿਅਕਤੀ ਦੀ ਮੌਤ ਹੋ ਚੁੱਕੀ ਹੈ। ਇਸ ਦੇ ਬਾਵਜੂਦ ਸੜਕ ਨਿਰਮਾਣ ਨੂੰ ਲੈ ਕੇ ਜ਼ਿੰਮੇਵਾਰ ਵਿਭਾਗ ਵਲੋਂ ਲੋੜੀਂਦੀ ਗੰਭੀਰਤਾ ਨਹੀਂ ਦਿਖਾਈ ਜਾ ਰਹੀ। ਆਗੂਆਂ ਨੇ ਦੱਸਿਆ ਕਿ ਇਸ ਸੜਕ ਦੀ ਮਾੜੀ ਹਾਲਤ ਕਾਰਨ ਖਾਲਸਪੁਰ, ਧੂੰਦਾ, ਮੁਸਤਫ਼ਾਬਾਦ, ਲੁਹਾਰੀ, ਕੋਟਲਾ ਮਸੂਦ ਬੋੜ, ਆਦਮਪੁਰ, ਖੇੜੀ ਨੌਧ ਸਿੰਘ, ਅਬਦੁੱਲਾਪੁਰ ਸਮੇਤ ਹੋਰਨਾਂ ਦਰਜਨਾਂ ਪਿੰਡਾਂ ਸਮੇਤ ਖੰਨਾ, ਚੰਡੀਗੜ੍ਹ, ਅੰਮ੍ਰਿਤਸਰ, ਹਿਮਾਚਲ ਪ੍ਰਦੇਸ਼ ਅਤੇ ਜੀ.ਟੀ. ਰੋਡ ਨਾਲ ਜੁੜਨ ਕਾਰਨ ਪੂਰੇ ਇਲਾਕੇ ਦੀ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ। ਸੜਕ ਜਾਮ ਹੋਣ ਦੀ ਸੂਚਨਾ ਮਿਲਦੇ ਹੀ ਪੁਲਿਸ ਪ੍ਰਸ਼ਾਸਨ ਸਮੇਤ ਸਿਵਲ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪੈ ਗਈ ਤੇ ਡੀ. ਐਸ. ਪੀ. ਰਾਜਕੁਮਾਰ ਸ਼ਰਮਾ ਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀ ਤਹਿਸੀਲਦਾਰ ਵਿਕਾਸ ਦੀਪ ਮੌਕੇ ’ਤੇ ਪਹੁੰਚੇ ਅਤੇ ਕਿਸਾਨ ਆਗੂਆਂ ਨਾਲ ਗੱਲਬਾਤ ਕੀਤੀ। ਬਾਅਦ ਵਿਚ ਤਹਿਸੀਲਦਾਰ ਦਫ਼ਤਰ ਵਿਖੇ ਹੋਈ ਮੀਟਿੰਗ ਦੌਰਾਨ ਲੋਕ ਨਿਰਮਾਣ ਵਿਭਾਗ ਦੇ ਐਸ. ਡੀ. ਓ. ਗਗਨਦੀਪ ਸਿੰਘ ਵਲੋਂ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਗਿਆ ਕਿ 5 ਅਕਤੂਬਰ ਤੱਕ ਸੜਕ ਨਿਰਮਾਣ ਕਾਰਜ ਦੀ ਪ੍ਰਗਤੀ ਰਿਪੋਰਟ ਪੇਸ਼ ਕੀਤੀ ਜਾਵੇਗੀ ਅਤੇ ਕੰਮ ਵਿਚ ਤੇਜ਼ੀ ਲਿਆ ਕੇ ਇਸ ਨੂੰ ਮੁਕੰਮਲ ਕਰਵਾਇਆ ਜਾਵੇਗਾ। ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਵਲੋਂ ਭਰੋਸਾ ਮਿਲਣ ਤੋਂ ਬਾਅਦ ਧਰਨਾ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ ਵਲੋਂ ਜਾਮ ਖੋਲ੍ਹ ਕੇ ਆਵਾਜਾਈ ਬਹਾਲ ਕਰ ਦਿੱਤੀ ਗਈ।
Ad Position 22
No active advertisement
ਪਿਛਲੀ ਖ਼ਬਰ ਰੈਡਕਲਿੱਫ ਲਾਇਨ ’ਤੇ ਕੇਂਦਰ ਸਰਕਾਰ ਵਲੋਂ ਸਿੱਖਾਂ ਨੂੰ ਅਰਦਾਸ ਕਰਨ ਤੋਂ ਨਹੀਂ ਰੋਕਣਾ ਚਾਹੀਦਾ- ਮਾਨ ਅਗਲੀ ਖ਼ਬਰ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਪਿੰਡ ਚੁੰਨ੍ਹੀ ਕਲਾਂ ਵਿਖੇ ਭਰਵਾਂ ਸਵਾਗਤ
Ad Position 24