23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਜੀ. ਪੀ. ਸੀ. ਵਿਖੇ ਨਸ਼ਾ ਰੋਕਥਾਮ ਬਾਰੇ ਪ੍ਰੋਗਰਾਮ ਕਰਵਾਇਆ

ਮੰਡੀ ਗੋਬਿੰਦਗੜ੍ਹ, 22 ਸਤੰਬਰ (ਇਕਬਾਲਦੀਪ ਸੰਧੂ)- ਗੋਬਿੰਦਗੜ੍ਹ ਪਬਲਿਕ ਕਾਲਜ ਦੀ ਡਾਪੋ ਯੂਨਿਟ ਅਤੇ ਰੈੱਡ ਰਿਬਨ ਕਲੱਬ ਵਲੋਂ ਕਾਲਜ ਕੈਂਪਸ ਵਿਚ ਨਸ਼ਾ ਰੋਕਥਾਮ ਵਿਸ਼ੇ ’ਤੇ ਵਿਸਥਾਰ ਭਾਸ਼ਣ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਤੋਂ ਡਾ.

Ad Position 21
No active advertisement
ਪ੍ਰੋਗਰਾਮ ਵਿਚ ਡਾ. ਰਜਿੰਦਰਪਾਲ ਸਿੰਘ ਮੁੱਖ ਬੁਲਾਰੇ ਵਜੋਂ ਵਿਦਿਆਰਥੀਆਂ ਨੂੰ ਜਾਗਰੂਕ ਕਰਦੇ ਹੋਏ। ਅਜੀਤ ਤਸਵੀਰ 23-09-2026
ਮੰਡੀ ਗੋਬਿੰਦਗੜ੍ਹ, 22 ਸਤੰਬਰ (ਇਕਬਾਲਦੀਪ ਸੰਧੂ)- ਗੋਬਿੰਦਗੜ੍ਹ ਪਬਲਿਕ ਕਾਲਜ ਦੀ ਡਾਪੋ ਯੂਨਿਟ ਅਤੇ ਰੈੱਡ ਰਿਬਨ ਕਲੱਬ ਵਲੋਂ ਕਾਲਜ ਕੈਂਪਸ ਵਿਚ ਨਸ਼ਾ ਰੋਕਥਾਮ ਵਿਸ਼ੇ ’ਤੇ ਵਿਸਥਾਰ ਭਾਸ਼ਣ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਤੋਂ ਡਾ. ਰਜਿੰਦਰਪਾਲ ਸਿੰਘ ਮੁੱਖ ਬੁਲਾਰੇ ਵਜੋਂ ਹਾਜ਼ਰ ਹੋਏ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ, ਉਨ੍ਹਾਂ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਸਿੱਟਿਆਂ ਅਤੇ ਰੋਕਥਾਮ ਦੇ ਉਪਾਵਾਂ ਬਾਰੇ ਵਿਸਥਾਰ ਨਾਲ ਦੱਸਿਆ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਰਾਸ਼ਟਰ ਦੇ ਨਿਰਮਾਣ ਦੀ ਸਹੁੰ ਵੀ ਚੁਕਾਈ। ਪ੍ਰੋ. ਭਾਰਤ ਭੂਸ਼ਣ ਡਰੱਗ ਅਬਿਊਜ਼ ਪ੍ਰੀਵੈਂਸ਼ਨ ਅਫ਼ਸਰ ਨੇ ਪ੍ਰੋਗਰਾਮ ਦਾ ਸੰਚਾਲਨ ਕੀਤਾ ਅਤੇ ਵਿਦਿਆਰਥੀਆਂ ਨੂੰ ਨਸ਼ਾ ਮੁਕਤ ਜੀਵਨ ਅਪਣਾਉਣ ਲਈ ਪ੍ਰੇਰਿਤ ਕੀਤਾ। ਕਾਲਜ ਦੀ ਪ੍ਰਿੰਸੀਪਲ ਡਾ. ਨੀਨਾ ਸੇਠ ਪਜਨੀ ਨੇ ਮੁੱਖ ਬੁਲਾਰੇ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਅਜਿਹੇ ਜਾਗਰੂਕਤਾ ਭਾਸ਼ਣ ਨੌਜਵਾਨਾਂ ਨੂੰ ਸਹੀ ਦਿਸ਼ਾ ਦੇਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਨੇ ਅਜਿਹੇ ਭਾਸ਼ਣ ਕਰਵਾਉਣ ਲਈ ਡਾਪੋ ਯੂਨਿਟ ਅਤੇ ਰੈੱਡ ਰਿਬਨ ਕਲੱਬ ਦੇ ਯਤਨਾਂ ਦੀ ਸ਼ਲਾਘਾ ਕੀਤੀ। ਪ੍ਰੋਗਰਾਮ ਵਿਚ 60 ਤੋਂ ਵੱਧ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਭਾਗ ਲਿਆ। ਇਸ ਮੌਕੇ ਪ੍ਰੋ. ਸੁਸ਼ਮਾ ਮਿਗਲਾਨੀ, ਪ੍ਰੋ. ਰੁਪਿੰਦਰ ਸਿੰਘ, ਪ੍ਰੋ. ਮਨਦੀਪ ਸਿੰਘ, ਪ੍ਰੋ. ਤਜਿੰਦਰ ਸਿੰਘ, ਪ੍ਰੋ. ਕਰਨ ਦੇਵ ਸ਼ਰਮਾ ਅਤੇ ਪ੍ਰੋ. ਸੁਖਜੀਤ ਕੌਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੈਡੀਕਲ ਐਸੋਸੀਏਸ਼ਨ ਨੇ ਥਾਣਾ ਮੁਖੀ ਨਾਲ ਕੀਤੀ ਮੀਟਿੰਗ ਅਗਲੀ ਖ਼ਬਰ ਲੱਖਾਂ ਰੁਪਏ ਦੇ ਗਹਿਣੇ ਤੇ ਨਕਦੀ ਚੋਰੀ ਹੋਣ ਕਾਰਨ ਹਲਕੇ ’ਚ ਦਹਿਸ਼ਤ
Ad Position 24