ਆਊਟ ਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਨੇ ਸਿਹਤ ਮੰਤਰੀ ਦਾ ਪੁਤਲਾ ਸਾੜਿਆ
ਫ਼ਤਹਿਗੜ੍ਹ ਸਾਹਿਬ, 22 ਸਤੰਬਰ (ਬਲਜਿੰਦਰ ਸਿੰਘ)- ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਜਿੰਦਰ ਸਿੰਘ ਔਲਖ ਦੀ ਅਗਵਾਈ ਹੇਠ ਸੂਬਾ ਕਮੇਟੀ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਜ਼ਿਲ੍ਹਾ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਸਿਹਤ ਮੰਤਰੀ ਦਾ ਪੁਤਲਾ ਫੂਕਿਆ ਗਿਆ ਤੇ ਕੱਚੇ ਕਾਮਿਆਂ ਵਲੋਂ ਭਰਵੀਂ ਗਿਣਤੀ ਵਿਚ ਇਕੱਠੇ ਹੋ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਤੇ ਸਿਹਤ ਮੰਤਰੀ ਦਾ ਪੁਤਲਾ ਫ਼ੂਕ ਕੇ ਰੋਸ ਜ਼ਾਹਿਰ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਨੇ ਦੱਸਿਆ ਕਿ ਜਥੇਬੰਦੀ ਵਲੋਂ ਸਿਹਤ ਵਿਭਾਗ ਦੇ ਸਮੂਹ ਕੱਚੇ ਕਾਮਿਆਂ ਨੂੰ ਪੱਕੇ ਕਰਨ ਤੇ ਤਨਖ਼ਾਹਾਂ ਵਿਚ ਵਾਧੇ ਨੂੰ ਲੈ ਕੇ 31 ਅਗਸਤ ਨੂੰ ਪਟਿਆਲਾ ਵਿਖੇ ਸਿਹਤ ਮੰਤਰੀ ਦੀ ਕੋਠੀ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ, ਜਿਸ ਤੋਂ ਬਾਅਦ 2 ਸਤੰਬਰ ਨੂੰ ਸਿਹਤ ਮੰਤਰੀ ਅਤੇ ਸਿਹਤ ਡਾਇਰੈਕਟਰਾਂ ਨਾਲ ਹੋਈ ਮੀਟਿੰਗ ਵਿਚ ਪੰਜਾਬ ਸਰਕਾਰ ਵਲੋਂ ਜਥੇਬੰਦੀ ਦੀਆਂ ਮੰਗਾਂ ਨਾ ਮੰਨਣ ਕਰਕੇ ਇਹ ਮੀਟਿੰਗ ਬੇਸਿੱਟਾ ਰਹੀ।
ਫ਼ਤਹਿਗੜ੍ਹ ਸਾਹਿਬ, 22 ਸਤੰਬਰ (ਬਲਜਿੰਦਰ ਸਿੰਘ)- ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਜਿੰਦਰ ਸਿੰਘ ਔਲਖ ਦੀ ਅਗਵਾਈ ਹੇਠ ਸੂਬਾ ਕਮੇਟੀ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਜ਼ਿਲ੍ਹਾ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਸਿਹਤ ਮੰਤਰੀ ਦਾ ਪੁਤਲਾ ਫੂਕਿਆ ਗਿਆ ਤੇ ਕੱਚੇ ਕਾਮਿਆਂ ਵਲੋਂ ਭਰਵੀਂ ਗਿਣਤੀ ਵਿਚ ਇਕੱਠੇ ਹੋ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਤੇ ਸਿਹਤ ਮੰਤਰੀ ਦਾ ਪੁਤਲਾ ਫ਼ੂਕ ਕੇ ਰੋਸ ਜ਼ਾਹਿਰ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਨੇ ਦੱਸਿਆ ਕਿ ਜਥੇਬੰਦੀ ਵਲੋਂ ਸਿਹਤ ਵਿਭਾਗ ਦੇ ਸਮੂਹ ਕੱਚੇ ਕਾਮਿਆਂ ਨੂੰ ਪੱਕੇ ਕਰਨ ਤੇ ਤਨਖ਼ਾਹਾਂ ਵਿਚ ਵਾਧੇ ਨੂੰ ਲੈ ਕੇ 31 ਅਗਸਤ ਨੂੰ ਪਟਿਆਲਾ ਵਿਖੇ ਸਿਹਤ ਮੰਤਰੀ ਦੀ ਕੋਠੀ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ, ਜਿਸ ਤੋਂ ਬਾਅਦ 2 ਸਤੰਬਰ ਨੂੰ ਸਿਹਤ ਮੰਤਰੀ ਅਤੇ ਸਿਹਤ ਡਾਇਰੈਕਟਰਾਂ ਨਾਲ ਹੋਈ ਮੀਟਿੰਗ ਵਿਚ ਪੰਜਾਬ ਸਰਕਾਰ ਵਲੋਂ ਜਥੇਬੰਦੀ ਦੀਆਂ ਮੰਗਾਂ ਨਾ ਮੰਨਣ ਕਰਕੇ ਇਹ ਮੀਟਿੰਗ ਬੇਸਿੱਟਾ ਰਹੀ। ਇਸ ਮੀਟਿੰਗ ਵਿਚ ਮੁਲਾਜ਼ਮਾਂ ਨੂੰ ਸਿਹਤ ਵਿਭਾਗ ਦੇ ਸਮੂਹ ਕੈਟਾਗਰੀਆਂ ਦੇ ਕੱਚੇ ਮੁਲਾਜ਼ਮਾਂ ਨੂੰ ਵਿਭਾਗ ਅਧੀਨ ਲੈ ਕੇ ਪੱਕੇ ਕਰਨ ਦੀ ਮੰਗ, ਬਰਾਬਰ ਕੰਮ ਬਰਾਬਰ ਤਨਖ਼ਾਹ ਦੀ ਮੰਗ ਅਤੇ ਬਿੱਲ 2026 ਵਿਚ ਸਮੂਹ ਕੈਟਾਗਰੀਆਂ ਨੂੰ ਸ਼ਾਮਿਲ ਕਰਨ ਦੀ ਮੰਗ ਰੱਖੀ ਗਈ ਸੀ। ਪਰ ਇਸ ਮੀਟਿੰਗ ਵਿਚ ਸਿਹਤ ਮੰਤਰੀ ਤੇ ਸਿਹਤ ਡਾਇਰੈਕਟਰਾਂ ਵਲੋਂ ਸਹਿਮਤੀ ਨਾ ਦਿੱਤੇ ਜਾਣ ਕਰਕੇ ਆਊਟ ਸੋਰਸ ਮੁਲਾਜ਼ਮਾਂ ਵਿਚ ਕਾਫ਼ੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਆਗੂਆਂ ਨੇ ਸੂਬਾ ਪੱਧਰੀ ਮੀਟਿੰਗ ਕਰਕੇ ਇਹ ਫ਼ੈਸਲਾ ਕੀਤਾ ਕਿ ਆਉਣ ਵਾਲੇ ਦਿਨਾਂ ਵਿਚ ਪੰਜਾਬ ਦੇ ਹਰ ਜ਼ਿਲੇ੍ਹ ਵਿਚੋਂ ਲਗਾਤਾਰ ਸਿਹਤ ਮੰਤਰੀ ਦੇ ਪੁਤਲੇ ਫ਼ੂਕ ਰੋਸ ਮੁਜ਼ਾਹਰੇ ਕੀਤੇ ਜਾਣਗੇ। ਇਸੇ ਕੜੀ ਤਹਿਤ ਅੱਜ ਜ਼ਿਲ੍ਹਾ ਹਸਪਤਾਲ ਵਿਖੇ ਸਿਹਤ ਮੰਤਰੀ ਦਾ ਪੁਤਲਾ ਫੂਕਿਆ ਗਿਆ ਹੈ। ਇਸ ਮੌਕੇ ਯੂਨੀਅਨ ਵਲੋਂ ਆਮ ਲੋਕਾਂ ਅਤੇ ਮੁਲਾਜ਼ਮਾਂ ਵਿਚ ਪੈਂਫ਼ਲਿਟ ਵੰਡ ਕੇ ਮੌਜੂਦਾ ਸਰਕਾਰ ’ਤੇ ਝੂਠ ਬੋਲਣ ਦੇ ਦੋਸ਼ ਲਗਾਏ ਗਏ। ਇਸ ਮੌਕੇ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ, ਮੀਤ ਪ੍ਰਧਾਨ ਅਮਨਦੀਪ ਕੌਰ , ਅਵਤਾਰ ਸਿੰਘ ਖ਼ਜ਼ਾਨਚੀ, ਪ੍ਰੈੱਸ ਸਕੱਤਰ ਰਾਕੇਸ਼ ਕੁਮਾਰ, ਦਵਿੰਦਰ ਸ਼ਰਮਾ, ਗੁਰਕਿਰਨ ਸਿੰਘ, ਗਗਨਦੀਪ ਸਿੰਘ, ਪ੍ਰਭਜੋਤ ਕੌਰ, ਮਨਜੀਤ ਕੌਰ, ਜਗਜੀਤ ਸਿੰਘ, ਹਰਸ਼ਦੀਪ ਸਿੰਘ, ਗੁਰਜੰਟ ਸਿੰਘ ਤੇ ਹੋਰ ਆਗੂ ਤੇ ਮੁਲਾਜ਼ਮ ਹਾਜ਼ਰ ਸਨ।