24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਵੱਖ-ਵੱਖ ਗਰੁੱਪਾਂ ਤੋਂ ਉੱਪਰ ਉੱਠ ਕੇ ਅਮਲੋਹ ਦੇ ਸਮੂਹ ਪੱਤਰਕਾਰਾਂ ਨੇ ਕੀਤੀ ਮੀਟਿੰਗ

ਅਮਲੋਹ, 22 ਸਤੰਬਰ (ਅੰਮ੍ਰਿਤ ਸਿੰਘ ਸ਼ੇਰਗਿੱਲ, ਕੇਵਲ ਸਿੰਘ) -ਗਰੁੱਪਬਾਜ਼ੀ ਤੋਂ ਉੱਪਰ ਉੱਠ ਕੇ ਅਮਲੋਹ ਦੇ ਸਮੂਹ ਪੱਤਰਕਾਰਾਂ ਵਲੋਂ ਗੋਲਡ ਸਵੀਟਸ ਵਿਖੇ ਇਕ ਮੀਟਿੰਗ ਕੀਤੀ ਗਈ, ਜਿਸ ਵਿਚ ਪੱਤਰਕਾਰਾਂ ਨੂੰ ਦਰਪੇਸ਼ ਸਮੱਸਿਆਵਾਂ, ਅਜੋਕੇ ਸਮੇਂ ਵਿਚ ਪੱਤਰਕਾਰੀ ਦੇ ਖੇਤਰ ਵਿਚ ਬਣੀ ਸਥਿਤੀ ਅਤੇ ਪੱਤਰਕਾਰਾਂ ਦੀ ਸੁਰੱਖਿਆ ਸਮੇਤ ਕਈ ਅਹਿਮ ਮਾਮਲਿਆਂ ’ਤੇ ਖੁੱਲ੍ਹ ਕੇ ਵਿਚਾਰ-ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਇਸ ਗੱਲ ’ਤੇ ਜ਼ੋਰ ਦਿੱਤਾ ਗਿਆ ਕਿ ਪੱਤਰਕਾਰ ਭਾਵੇਂ ਕਿਸੇ ਵੀ ਅਖ਼ਬਾਰ, ਚੈਨਲ ਜਾਂ ਪੱਤਰਕਾਰ ਜਥੇਬੰਦੀ ਨਾਲ ਸਬੰਧਿਤ ਹੋਣ, ਪਰ ਪੇਸ਼ੇ ਨਾਲ ਜੁੜੇ ਮਸਲਿਆਂ ’ਤੇ ਸਾਰਿਆਂ ਨੂੰ ਇਕ ਮੰਚ ’ਤੇ ਇਕੱਠੇ ਹੋ ਕੇ ਚੱਲਣਾ ਚਾਹੀਦਾ ਹੈ।

Ad Position 21
No active advertisement
ਸਮੂਹ ਪੱਤਰਕਾਰਾਂ ਵਲੋਂ ਗੋਲਡ ਸਵੀਟਸ ਵਿਖੇ ਕੀਤੀ ਗਈ ਮੀਟਿੰਗ ਸ਼ਾਮਲ ਪੱਤਰਕਾਰ। ਤਸਵੀਰ: ਸ਼ੇਰਗਿੱਲ 23-09-2026
ਅਮਲੋਹ, 22 ਸਤੰਬਰ (ਅੰਮ੍ਰਿਤ ਸਿੰਘ ਸ਼ੇਰਗਿੱਲ, ਕੇਵਲ ਸਿੰਘ) -ਗਰੁੱਪਬਾਜ਼ੀ ਤੋਂ ਉੱਪਰ ਉੱਠ ਕੇ ਅਮਲੋਹ ਦੇ ਸਮੂਹ ਪੱਤਰਕਾਰਾਂ ਵਲੋਂ ਗੋਲਡ ਸਵੀਟਸ ਵਿਖੇ ਇਕ ਮੀਟਿੰਗ ਕੀਤੀ ਗਈ, ਜਿਸ ਵਿਚ ਪੱਤਰਕਾਰਾਂ ਨੂੰ ਦਰਪੇਸ਼ ਸਮੱਸਿਆਵਾਂ, ਅਜੋਕੇ ਸਮੇਂ ਵਿਚ ਪੱਤਰਕਾਰੀ ਦੇ ਖੇਤਰ ਵਿਚ ਬਣੀ ਸਥਿਤੀ ਅਤੇ ਪੱਤਰਕਾਰਾਂ ਦੀ ਸੁਰੱਖਿਆ ਸਮੇਤ ਕਈ ਅਹਿਮ ਮਾਮਲਿਆਂ ’ਤੇ ਖੁੱਲ੍ਹ ਕੇ ਵਿਚਾਰ-ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਇਸ ਗੱਲ ’ਤੇ ਜ਼ੋਰ ਦਿੱਤਾ ਗਿਆ ਕਿ ਪੱਤਰਕਾਰ ਭਾਵੇਂ ਕਿਸੇ ਵੀ ਅਖ਼ਬਾਰ, ਚੈਨਲ ਜਾਂ ਪੱਤਰਕਾਰ ਜਥੇਬੰਦੀ ਨਾਲ ਸਬੰਧਿਤ ਹੋਣ, ਪਰ ਪੇਸ਼ੇ ਨਾਲ ਜੁੜੇ ਮਸਲਿਆਂ ’ਤੇ ਸਾਰਿਆਂ ਨੂੰ ਇਕ ਮੰਚ ’ਤੇ ਇਕੱਠੇ ਹੋ ਕੇ ਚੱਲਣਾ ਚਾਹੀਦਾ ਹੈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਪੱਤਰਕਾਰਾਂ ਨੇ ਕਿਹਾ ਕਿ ਅਜੋਕੇ ਸਮੇਂ ਵਿਚ ਸਮਾਜ ਅੰਦਰ ਨਵੀਆਂ-ਨਵੀਆਂ ਸਮੱਸਿਆਵਾਂ ਪੈਦਾ ਹੋ ਰਹੀਆਂ ਹਨ ਅਤੇ ਇਨ੍ਹਾਂ ਨੂੰ ਲੋਕਾਂ ਸਾਹਮਣੇ ਲਿਆਉਣ ਵਿਚ ਪੱਤਰਕਾਰਾਂ ਦੀ ਅਹਿਮ ਭੂਮਿਕਾ ਹੈ, ਜਿਸ ਕਰਕੇ ਪੱਤਰਕਾਰੀ ਦਾ ਕੰਮ ਹੁਣ ਪਹਿਲਾਂ ਨਾਲੋਂ ਵਧੇਰੇ ਜ਼ਿੰਮੇਵਾਰੀ ਤੇ ਚੁਨੌਤੀਆਂ ਵਾਲਾ ਹੋ ਗਿਆ ਹੈ। ਕਈ ਵਾਰ ਸੱਚੀ ਤੇ ਨਿਰਪੱਖ ਖ਼ਬਰ ਸਾਹਮਣੇ ਲਿਆਉਣ ਕਾਰਨ ਪੱਤਰਕਾਰਾਂ ਨੂੰ ਦਬਾਅ, ਧਮਕੀਆਂ ਜਾਂ ਹੋਰ ਮੁਸ਼ਕਲਾਂ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ। ਅਜਿਹੇ ਹਾਲਤਾਂ ਵਿਚ ਪੱਤਰਕਾਰਾਂ ਦਾ ਆਪਸੀ ਸਹਿਯੋਗ ਅਤੇ ਇੱਕਜੁੱਟਤਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਪੱਤਰਕਾਰ ਨਾਲ ਧੱਕੇਸ਼ਾਹੀ ਹੁੰਦੀ ਹੈ, ਉਸ ਨੂੰ ਆਪਣੀ ਡਿਊਟੀ ਨਿਭਾਉਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਜਾਂ ਉਸ ਵਿਰੁੱਧ ਕਿਸੇ ਕਿਸਮ ਦੀ ਸਾਜ਼ਿਸ਼ ਰਚੀ ਜਾਂਦੀ ਹੈ ਤਾਂ ਅਜਿਹੇ ਮਾਮਲੇ ਨੂੰ ਨਿੱਜੀ ਮਸਲਾ ਸਮਝਣ ਦੀ ਬਜਾਏ ਸਮੂਹ ਪੱਤਰਕਾਰਾਂ ਨੂੰ ਇਕੱਠੇ ਹੋ ਕੇ ਕਾਨੂੰਨੀ ਅਤੇ ਲੋਕਤੰਤਰਿਕ ਢੰਗ ਨਾਲ ਆਵਾਜ਼ ਉਠਾਉਣੀ ਚਾਹੀਦੀ ਹੈ। ਇਸ ਦੇ ਨਾਲ ਹੀ ਪੱਤਰਕਾਰਾਂ ਨੇ ਕਿਹਾ ਕਿ ਖ਼ਬਰਾਂ ਵਿਚ ਤੱਥਾਂ ਦੀ ਪੁਸ਼ਟੀ, ਨਿਰਪੱਖਤਾ ਅਤੇ ਦੋਵੇਂ ਪੱਖਾਂ ਨੂੰ ਢੁਕਵੀਂ ਥਾਂ ਦੇਣ ਨੂੰ ਪਹਿਲ ਦਿੱਤੀ ਜਾਣੀ ਚਾਹੀਦੀ ਹੈ, ਤਾਂ ਜੋ ਪੱਤਰਕਾਰੀ ਦੀ ਭਰੋਸੇਯੋਗਤਾ ਕਾਇਮ ਰਹੇ। ਮੀਟਿੰਗ ਦੌਰਾਨ ਪੱਤਰਕਾਰਾਂ ਨੇ ਸੁਝਾਅ ਦਿੱਤਾ ਕਿ ਸਥਾਨਕ ਪੱਧਰ ’ਤੇ ਪੱਤਰਕਾਰਾਂ ਦੀਆਂ ਸਾਂਝੀਆਂ ਸਮੱਸਿਆਵਾਂ ਦੇ ਹੱਲ ਲਈ ਨਿਯਮਤ ਤੌਰ ’ਤੇ ਮੀਟਿੰਗਾਂ ਕੀਤੀਆਂ ਜਾਣ ਅਤੇ ਕਿਸੇ ਵੀ ਪੱਤਰਕਾਰ ਨਾਲ ਵਾਪਰਨ ਵਾਲੀ ਗੰਭੀਰ ਘਟਨਾ ਵਿਚ ਸਾਰੇ ਪੱਤਰਕਾਰਾਂ ਨੂੰ ਸਾਂਝੇ ਤੌਰ ’ਤੇ ਉਸ ਦੇ ਨਾਲ ਖੜ੍ਹਨਾ ਚਾਹੀਦਾ ਹੈ। ਮੀਟਿੰਗ ਵਿਚ ਪੱਤਰਕਾਰਾਂ ਨੇ ਕਿਹਾ ਕਿ ਆਪਸੀ ਮਤਭੇਦ ਆਪਣੀ ਥਾਂ ਹੋ ਸਕਦੇ ਹਨ, ਪਰ ਪੱਤਰਕਾਰਾਂ ਦੀ ਸੁਰੱਖਿਆ, ਸਨਮਾਨ ਤੇ ਪੱਤਰਕਾਰੀ ਦੀ ਆਜ਼ਾਦੀ ਨਾਲ ਜੁੜੇ ਮਾਮਲਿਆਂ ਵਿਚ ਸਾਰਿਆਂ ਨੂੰ ਇੱਕਜੁੱਟ ਰਹਿਣਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਬਸੀ ਪਠਾਣਾਂ ’ਚ ਵਿਧਾਇਕ ਹੈਪੀ ਤੇ ਜੀ. ਪੀ. ਵਿਚਕਾਰ ‘ਪੋਸਟਰ ਵਾਰ’ ਨੇ ਛੇੜੀ ਨਵੀਂ ਸਿਆਸੀ ਚਰਚਾ ਅਗਲੀ ਖ਼ਬਰ ਭੜੀ ਰੈਲੀ ਤੋਂ ਬਾਅਦ ਕਾਂਗਰਸ ਵਰਕਰਾਂ ’ਚ ਉਤਸ਼ਾਹ ਦੀ ਲਹਿਰ- ਦੀਪਾ
Ad Position 24