ਵਿਧਾਇਕ ਦੇਵ ਮਾਨ ਨੇ ਪਿੰਡ ਕਕਰਾਲਾ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਾਰਡ ਵੰਡੇ
ਨਾਭਾ, 22 ਸਤੰਬਰ (ਜਗਨਾਰ ਸਿੰਘ ਦੁਲੱਦੀ)-ਰਿਜ਼ਰਵ ਹਲਕਾ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵਲੋਂ ਹਲਕੇ ਦੇ ਪਿੰਡ ਕਕਰਾਲਾ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਲਾਭਪਾਤਰੀਆਂ ਦੇ ਬਣਾਏ ਗਏ ਸਿਹਤ ਕਾਰਡ ਵੰਡੇ ਗਏ। ਇਸ ਮੌਕੇ ਉਨ੍ਹਾਂ ਲਾਭਪਾਤਰੀਆਂ ਨਾਲ ਮੁਲਾਕਾਤ ਕਰਕੇ ਯੋਜਨਾ ਸੰਬੰਧੀ ਜਾਣਕਾਰੀ ਜਾਣਕਾਰੀ ਵੀ ਕੀਤੀ।
ਨਾਭਾ, 22 ਸਤੰਬਰ (ਜਗਨਾਰ ਸਿੰਘ ਦੁਲੱਦੀ)-ਰਿਜ਼ਰਵ ਹਲਕਾ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵਲੋਂ ਹਲਕੇ ਦੇ ਪਿੰਡ ਕਕਰਾਲਾ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਲਾਭਪਾਤਰੀਆਂ ਦੇ ਬਣਾਏ ਗਏ ਸਿਹਤ ਕਾਰਡ ਵੰਡੇ ਗਏ। ਇਸ ਮੌਕੇ ਉਨ੍ਹਾਂ ਲਾਭਪਾਤਰੀਆਂ ਨਾਲ ਮੁਲਾਕਾਤ ਕਰਕੇ ਯੋਜਨਾ ਸੰਬੰਧੀ ਜਾਣਕਾਰੀ ਜਾਣਕਾਰੀ ਵੀ ਕੀਤੀ। ਵਿਧਾਇਕ ਦੇਵ ਮਾਨ ਨੇ ਕਿਹਾ ਕਿ ਸਿਹਤ ਸਹੂਲਤਾਂ ਨੂੰ ਲੋਕਾਂ ਤੱਕ ਪਹੁੰਚਾਉਣਾ ਆਪ ਸਰਕਾਰ ਦੀ ਮੁੱਖ ਤਰਜੀਹ ਹੈ ਅਤੇ ਉਨ੍ਹਾਂ ਕਿਹਾ ਕਿ ਇਸ ਯੋਜਨਾ ਰਾਹੀਂ ਲੋੜਵੰਦ ਪਰਿਵਾਰਾਂ ਨੂੰ ਸਿਹਤ ਸੇਵਾਵਾਂ ਦਾ ਲਾਭ ਮਿਲੇਗਾ। ਉਨ੍ਹਾਂ ਵੱਲੋਂ ਲਾਭਪਾਤਰੀਆਂ ਨੂੰ ਆਪਣੇ ਸਿਹਤ ਕਾਰਡਾਂ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ ਗਿਆ। ਵਿਧਾਇਕ ਨੇ ਕਿਹਾ ਕਿ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਯਤਨ ਹਰ ਹਿਲੇ ਜਾਰੀ ਰਹਿਣਗੇ। ਇਸ ਮੌਕੇ ਭੁਪਿੰਦਰ ਸਿੰਘ ਕੱਲਰ ਮਾਜਰੀ, ਰਣਜੀਤ ਸਿੰਘ ਪੰਚਾਇਤ ਸਕੱਤਰ, ਜਸਵੀਰ ਸਿੰਘ ਛਿੰਦਾ ਵਜੀਦਪੁਰ, ਭੁਪਿੰਦਰ ਸਿੰਘ ਸਰਪੰਚ, ਸੁਖ ਖਹਿਰਾ, ਸਿਮਰਨ ਅੜਕ ਚੌਹਾਨ ਤੋਂ ਇਲਾਵਾ ਵੱਡੀ ਗਿਣਤੀ ’ਚ ਪਿੰਡ ਵਾਸੀ ਮੌਜੂਦ ਸਨ।