ਪੁਲਿਸ ਵਲੋਂ ਨਾਕਾਬੰਦੀ, ਦੋਪਹੀਆ ਵਾਹਨਾਂ ਤੇ ਸ਼ੱਕੀ ਵਾਹਨਾਂ ਦੀ ਕੀਤੀ ਚੈਕਿੰਗ
ਸਮਾਣਾ, 22 ਸਤੰਬਰ (ਸਾਹਿਬ ਸਿੰਘ)—ਸਮਾਣਾ ਪੁਲਿਸ ਵਲੋਂ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਬਣਾਈ ਰੱਖਣ ਤੇ ਸ਼ੱਕੀ ਗਤੀਵਿਧੀਆਂ ’ਤੇ ਨਜ਼ਰ ਰੱਖਣ ਦੇ ਮਕਸਦ ਨਾਲ ਸ਼ਾਮ 6 ਵਜੇ ਤੋਂ ਰਾਤ 9 ਵਜੇ ਤੱਕ ਸਮਾਣਾ ਸਬ-ਡਵੀਜ਼ਨ ਦੇ ਵੱਖ-ਵੱਖ ਇਲਾਕਿਆਂ ਵਿਚ ਵਿਸ਼ੇਸ਼ ਨਾਕਾਬੰਦੀ ਕੀਤੀ ਗਈ। ਇਹ ਨਾਕਾਬੰਦੀ ਡੀ.
ਸਮਾਣਾ, 22 ਸਤੰਬਰ (ਸਾਹਿਬ ਸਿੰਘ)—ਸਮਾਣਾ ਪੁਲਿਸ ਵਲੋਂ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਬਣਾਈ ਰੱਖਣ ਤੇ ਸ਼ੱਕੀ ਗਤੀਵਿਧੀਆਂ ’ਤੇ ਨਜ਼ਰ ਰੱਖਣ ਦੇ ਮਕਸਦ ਨਾਲ ਸ਼ਾਮ 6 ਵਜੇ ਤੋਂ ਰਾਤ 9 ਵਜੇ ਤੱਕ ਸਮਾਣਾ ਸਬ-ਡਵੀਜ਼ਨ ਦੇ ਵੱਖ-ਵੱਖ ਇਲਾਕਿਆਂ ਵਿਚ ਵਿਸ਼ੇਸ਼ ਨਾਕਾਬੰਦੀ ਕੀਤੀ ਗਈ। ਇਹ ਨਾਕਾਬੰਦੀ ਡੀ. ਐੱਸ. ਪੀ. ਸਮਾਣਾ ਫਤਹਿ ਸਿੰਘ ਬਰਾੜ ਦੀ ਨਿਗਰਾਨੀ ਹੇਠ ਸਬ-ਡਵੀਜ਼ਨ ਦੇ ਸਮੂਹ ਥਾਣਿਆਂ ਅਤੇ ਪੁਲਿਸ ਚੌਕੀਆਂ ਦੀਆਂ ਟੀਮਾਂ ਵਲੋਂ ਕੀਤੀ ਗਈ। ਨਾਕਾਬੰਦੀ ਦੌਰਾਨ ਪੁਲਿਸ ਮੁਲਾਜ਼ਮਾਂ ਵਲੋਂ ਆਉਣ-ਜਾਣ ਵਾਲੇ ਦੋਪਹੀਆ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਇਸ ਤੋਂ ਇਲਾਵਾ ਸ਼ੱਕੀ ਵਾਹਨਾਂ ਨੂੰ ਰੋਕ ਕੇ ਉਨ੍ਹਾਂ ਦੇ ਦਸਤਾਵੇਜ਼ਾਂ ਅਤੇ ਸਵਾਰ ਵਿਅਕਤੀਆਂ ਦੀ ਜਾਂਚ ਕੀਤੀ ਗਈ। ਪੁਲਿਸ ਟੀਮਾਂ ਨੇ ਵਾਹਨ ਚਾਲਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ। ਡੀ.ਐੱਸ.ਪੀ. ਫਤਿਹ ਸਿੰਘ ਬਰਾੜ ਨੇ ਇਸ ਵਿਸ਼ੇਸ਼ ਨਾਕਾਬੰਦੀ ਦੌਰਾਨ ਇਲਾਕੇ ਵਿਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ ਗਿਆ। ਸ. ਬਰਾੜ ਨੇ ਕਿਹਾ ਕਿ ਸਮਾਜ ਵਿਰੋਧੀ ਅਤੇ ਸ਼ੱਕੀ ਗਤੀਵਿਧੀਆਂ ਨੂੰ ਰੋਕਣ ਲਈ ਅਜਿਹੀ ਚੈਕਿੰਗ ਅੱਗੇ ਵੀ ਜਾਰੀ ਰਹੇਗੀ। ਪੁਲਿਸ ਵਲੋਂ ਕੀਤੀ ਨਾਕਾਬੰਦੀ ਦੀ ਆਮ ਲੋਕਾਂ ਨੇ ਸ਼ਲਾਘਾ ਕਰਦਿਆਂ ਕਿਹਾ ਕਿ ਪੁਲਿਸ ਵਲੋਂ ਮੂਸਤੈਦੀ ਜਾਰੀ ਰਹਿਣੀ ਚਾਹੀਦੀ ਹੈ।