22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

‘ ਨਸ਼ਾ ਮੁਕਤ ਪੰਜਾਬ’ ਯਾਤਰਾ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ- ਅਮਨ ਢੋਟ

ਸਨੌਰ, 22 ਸਤੰਬਰ (ਸੋਖਲ)-ਭਾਜਪਾ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਚਲਾਈ ਜਾ ਰਹੀ ‘ਨਸ਼ਾ ਮੁਕਤ ਪੰਜਾਬ’ ਯਾਤਰਾ ਨੂੰ ਪੰਜਾਬ ਭਰ ’ਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਹ ਗੱਲ ਹਲਕਾ ਸਨੌਰ ਤੋਂ ਸੀਨੀਅਰ ਭਾਜਪਾ ਆਗੂ ਅਮਨਦੀਪ ਸਿੰਘ ਅਮਨ ਢੋਟ ਨੇ ਕਹਿੰਦਿਆਂ ਕਿਹਾ ਕਿ ਪੰਜਾਬ ’ਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਲੋਕਾਂ ’ਚ ਚਿੰਤਾ ਪਾਈ ਜਾ ਰਹੀ ਹੈ ਤੇ ਇਸੇ ਮੁੱਦੇ ਨੂੰ ਲੈ ਕੇ ਭਾਜਪਾ ਵਲੋਂ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਉਂਦਿਆਂ ਇਹ ਯਾਤਰਾ ਕੱਢੀ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 23-09-2026
ਸਨੌਰ, 22 ਸਤੰਬਰ (ਸੋਖਲ)-ਭਾਜਪਾ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਚਲਾਈ ਜਾ ਰਹੀ ‘ਨਸ਼ਾ ਮੁਕਤ ਪੰਜਾਬ’ ਯਾਤਰਾ ਨੂੰ ਪੰਜਾਬ ਭਰ ’ਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਹ ਗੱਲ ਹਲਕਾ ਸਨੌਰ ਤੋਂ ਸੀਨੀਅਰ ਭਾਜਪਾ ਆਗੂ ਅਮਨਦੀਪ ਸਿੰਘ ਅਮਨ ਢੋਟ ਨੇ ਕਹਿੰਦਿਆਂ ਕਿਹਾ ਕਿ ਪੰਜਾਬ ’ਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਲੋਕਾਂ ’ਚ ਚਿੰਤਾ ਪਾਈ ਜਾ ਰਹੀ ਹੈ ਤੇ ਇਸੇ ਮੁੱਦੇ ਨੂੰ ਲੈ ਕੇ ਭਾਜਪਾ ਵਲੋਂ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਉਂਦਿਆਂ ਇਹ ਯਾਤਰਾ ਕੱਢੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਵੱਖ-ਵੱਖ ਥਾਵਾਂ ’ਤੇ ਲੋਕਾਂ ਵਲੋਂ ਮਿਲ ਰਿਹਾ ਸਮਰਥਨ ਇਸ ਗੱਲ ਦਾ ਸੰਕੇਤ ਹੈ ਕਿ ਨਸ਼ਿਆਂ ਦੇ ਮੁੱਦੇ ’ਤੇ ਲੋਕ ਆਪਣੀ ਆਵਾਜ਼ ਬੁਲੰਦ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨੇ ਪੰਜਾਬ ਦੇ ਨੌਜਵਾਨਾਂ ਅਤੇ ਪਰਿਵਾਰਾਂ ਨੂੰ ਪ੍ਰਭਾਵਿਤ ਕੀਤਾ ਹੈ। ਭਾਜਪਾ ਆਗੂ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਰਕਾਰ ਨੂੰ ਠੋਸ ਅਤੇ ਪ੍ਰਭਾਵਸ਼ਾਲੀ ਕਦਮ ਚੁੱਕਣੇ ਚਾਹੀਦੇ ਹਨ। ਅਮਨ ਢੋਟ ਨੇ ਕਿਹਾ ਕਿ ‘ ਨਸ਼ਾ ਮੁਕਤ ਪੰਜਾਬ’ ਯਾਤਰਾ ਰਾਹੀਂ ਭਾਜਪਾ ਵਲੋਂ ਨਸ਼ਿਆਂ ਦੇ ਮੁੱਦੇ ’ਤੇ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਪੰਜਾਬ ਸਰਕਾਰ ਨੂੰ ਇਸ ਮਾਮਲੇ ’ਚ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਘੇਰਿਆ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਇਸ ਮੁਹਿੰਮ ਨਾਲ ਜੁੜਨ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਪੰਜਾਬੀ ’ਵਰਸਿਟੀ ਵਿਖੇ ਕੰਟਰੈਕਟ ਅਧਿਆਪਕਾਂ ਨੇ ਕੀਤੀ ‘ਬੰਧੂਆ ਰੈਲੀ’ ਅਗਲੀ ਖ਼ਬਰ ਪਿੰਡ ਰਾਮਗੜ੍ਹ ਦੀ ਸਵਾਲ ਸਭਾ ’ਚ ਨਸ਼ਿਆਂ, ਰੁਜ਼ਗਾਰ ਤੇ ਸਿਹਤ ਸਹੂਲਤਾਂ ਦੇ ਉਠੇ ਮੁੱਦੇ
Ad Position 24