22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਰੈਲੀ ਨੂੰ ਕਾਮਯਾਬ ਬਣਾਉਣ ਲਈ ਹਲਕਾ ਅਮਲੋਹ ਦੇ ਲੋਕਾਂ ਦਾ ਧੰਨਵਾਦ- ਸਟੈਲਨਜੀਤ ਸਿੰਘ ਕਿਹਾ-ਮਾਲੋਵਾਲ ਰੈਲੀ ’ਚ ਲੋਕਾਂ ਦੇ ਵੱਡੇ ਇਕੱਠ ਨੇ ਸਾਡਾ ਵਧਾਇਆ ਹੌਸਲਾ

ਅਮਲੋਹ, 22 ਸਤੰਬਰ (ਕੇਵਲ ਸਿੰਘ)-ਹਲਕਾ ਅਮਲੋਹ ਤੋਂ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਸੀਨੀਅਰ ਆਗੂ ਸਟੈਲਨਜੀਤ ਸਿੰਘ ਸੋਨੂੰ ਨੇ ਮਾਲੋਵਾਲ ਵਿਖੇ ਹੋਈ ਰੈਲੀ ਦੀ ਕਾਮਯਾਬੀ ਲਈ ਸ਼ੁਕਰਾਨਾ ਕਰਦਿਆਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਰੈਲੀ ਵਿਚ ਵੱਡੀ ਗਿਣਤੀ ਵਿਚ ਪਹੁੰਚੇ ਹਲਕਾ ਅਮਲੋਹ ਦੇ ਲੋਕਾਂ ਦਾ ਧੰਨਵਾਦ ਕੀਤਾ।

Ad Position 21
No active advertisement
ਅਜੀਤ ਡੈਸਕ 23-09-2026
ਅਮਲੋਹ, 22 ਸਤੰਬਰ (ਕੇਵਲ ਸਿੰਘ)-ਹਲਕਾ ਅਮਲੋਹ ਤੋਂ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਸੀਨੀਅਰ ਆਗੂ ਸਟੈਲਨਜੀਤ ਸਿੰਘ ਸੋਨੂੰ ਨੇ ਮਾਲੋਵਾਲ ਵਿਖੇ ਹੋਈ ਰੈਲੀ ਦੀ ਕਾਮਯਾਬੀ ਲਈ ਸ਼ੁਕਰਾਨਾ ਕਰਦਿਆਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਰੈਲੀ ਵਿਚ ਵੱਡੀ ਗਿਣਤੀ ਵਿਚ ਪਹੁੰਚੇ ਹਲਕਾ ਅਮਲੋਹ ਦੇ ਲੋਕਾਂ ਦਾ ਧੰਨਵਾਦ ਕੀਤਾ। ਸੋਨੂੰ ਨੇ ਕਿਹਾ ਕਿ ਰੈਲੀ ਵਿਚ ਲੋਕਾਂ ਦੀ ਵੱਡੀ ਸ਼ਮੂਲੀਅਤ ਨੇ ਉਨ੍ਹਾਂ ਦਾ ਹੌਸਲਾ ਹੋਰ ਵਧਾਇਆ ਹੈ। ਕਿਉਂਕਿ ਉਨ੍ਹਾਂ ਨੂੰ ਜਿੰਨੀ ਉਮੀਦ ਸੀ, ਉਸ ਤੋਂ ਵੀ ਵੱਧ ਗਿਣਤੀ ਵਿਚ ਹਰ ਵਰਗ ਦੇ ਲੋਕਾਂ ਨੇ ਰੈਲੀ ਵਿਚ ਪਹੁੰਚ ਕੇ ਇਸ ਨੂੰ ਸਫਲ ਬਣਾਇਆ। ਉਨ੍ਹਾਂ ਕਿਹਾ ਕਿ ਲੋਕਾਂ ਦਾ ਉਤਸ਼ਾਹ ਅਤੇ ਵੱਡਾ ਇਕੱਠ ਇਸ ਗੱਲ ਦਾ ਸੰਕੇਤ ਹੈ ਕਿ ਲੋਕ ਪੰਜਾਬ ਦੇ ਭਵਿੱਖ ਨੂੰ ਲੈ ਕੇ ਬਦਲਾਅ ਦੀ ਉਮੀਦ ਰੱਖਦੇ ਹਨ। ਉਨ੍ਹਾਂ ਕਿਹਾ ਕਿ ਲੋਕ ਨਸ਼ਿਆਂ ਦੇ ਖ਼ਾਤਮੇ ਅਤੇ ਪੰਜਾਬ ਦੀ ਖ਼ੁਸ਼ਹਾਲੀ ਚਾਹੁੰਦੇ ਹਨ। ਜੇਕਰ ਪੰਜਾਬ ਨੂੰ ਤਰੱਕੀ ਦੀ ਰਾਹ ’ਤੇ ਲਿਜਾਣਾ ਹੈ ਤਾਂ ਲੋਕਾਂ ਨੂੰ ਵਾਰਿਸ ਪੰਜਾਬ ਦੇ ਪੱਖ ਵਿਚ ਆਪਣਾ ਸਮਰਥਨ ਦੇਣਾ ਚਾਹੀਦਾ ਹੈ। ਉਨ੍ਹਾਂ ਮੁੜ ਰੈਲੀ ਨੂੰ ਕਾਮਯਾਬ ਬਣਾਉਣ ਲਈ ਸਮੂਹ ਇਲਾਕਾ ਵਾਸੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਤੇ ਹੈਪੀ ਟਿੱਬੀ, ਕਮਲਜੀਤ ਸਿੰਘ ਮਾਲੋਵਾਲ, ਗੁਰਵਿੰਦਰ ਸਿੰਘ, ਭਗਵਾਨ ਸਿੰਘ, ਹਰਮੇਸ਼ ਸਿੰਘ, ਨਰਿੰਦਰ ਸਿੰਘ ਤੇ ਗੁਰਪ੍ਰੀਤ ਸਿੰਘ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਭਾਰਤ ਵਲੋਂ ਅਫਗਾਨਿਸਤਾਨ ’ਤੇ ਪਾਕਿਸਤਾਨੀ ਹਵਾਈ ਹਮਲਿਆਂ ਦੀ ਨਿੰਦਾ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਨੌਜਵਾਨਾਂ ਤੇ ਐਸ. ਓ. ਆਈ. ਦੇ ਵਿਦਿਆਰਥੀਆਂ ਨਾਲ ਮੀਟਿੰਗ
Ad Position 24