24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਮਹਾਂਰਿਸ਼ੀ ਮੇਂਹੀ ਵਿੱਦਿਆ ਮੰਦਿਰ ਸਕੂਲ ਦੇ ਵਿਦਿਆਰਥੀਆਂ ਵਲੋਂ ਜ਼ਿਲ੍ਹਾ ਪੱਧਰੀ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ

ਅਮਲੋਹ, 23 ਸਤੰਬਰ (ਕੇਵਲ ਸਿੰਘ)- ਮਹਾਂਰਿਸ਼ੀ ਮੇਂਹੀ ਵਿੱਦਿਆ ਮੰਦਿਰ ਸਕੂਲ ਅਮਲੋਹ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਸਕੂਲ ਦੇ ਖਿਡਾਰੀਆਂ ਨੇ ਵੱਖ-ਵੱਖ ਖੇਡਾਂ ਵਿਚ ਬਿਹਤਰੀਨ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਕਈ ਮੈਡਲ ਆਪਣੇ ਨਾਂਅ ਕੀਤੇ।

Ad Position 21
No active advertisement
ਅਜੀਤ ਡੈਸਕ 24-09-2026
ਅਮਲੋਹ, 23 ਸਤੰਬਰ (ਕੇਵਲ ਸਿੰਘ)- ਮਹਾਂਰਿਸ਼ੀ ਮੇਂਹੀ ਵਿੱਦਿਆ ਮੰਦਿਰ ਸਕੂਲ ਅਮਲੋਹ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਸਕੂਲ ਦੇ ਖਿਡਾਰੀਆਂ ਨੇ ਵੱਖ-ਵੱਖ ਖੇਡਾਂ ਵਿਚ ਬਿਹਤਰੀਨ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਕਈ ਮੈਡਲ ਆਪਣੇ ਨਾਂਅ ਕੀਤੇ। ਇਸ ਮੌਕੇ ਪ੍ਰਿੰਸੀਪਲ ਜਸਵਿੰਦਰ ਕੌਰ ਨੇ ਦੱਸਿਆ ਕਿ ਖੋ-ਖੋ-ਅੰਡਰ-14 ਮੁੰਡਿਆਂ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਅੰਡਰ-14 ਕੁੜੀਆਂ ਦੀ ਟੀਮ ਵਿਚੋਂ ਅੱਕੀ ਕੁਮਾਰੀ ਅਤੇ ਗੁਰਸੀਰਤ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਟਗ ਆਫ਼ ਵਾਰ-ਅੰਡਰ-17 ਮੁੰਡਿਆਂ ਦੀ ਸ਼੍ਰੇਣੀ ਵਿਚ ਇੰਦਰਪ੍ਰੀਤ ਸਿੰਘ ਤੇ ਏਕਮਜੀਤ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ, ਜਦਕਿ ਅੰਡਰ-14 ਕੁੜੀਆਂ ਦੇ ਮੁਕਾਬਲੇ ਵਿਚ ਅੱਕੀ ਕੁਮਾਰੀ ਤੇ ਗੁਰਸੀਰਤ ਕੌਰ ਦੀ ਟੀਮ ਦੂਜੇ ਸਥਾਨ ’ਤੇ ਰਹੀ। ਬੈਡਮਿੰਟਨ-ਅੰਡਰ-14 ਕੁੜੀਆਂ ਦੇ ਮੁਕਾਬਲੇ ਵਿਚ ਆਸ਼ੂ, ਪ੍ਰਭਲੀਨ ਕੌਰ ਅਤੇ ਖੁਸ਼ਪ੍ਰੀਤ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਜਸਵਿੰਦਰ ਕੌਰ ਨੇ ਕਿਹਾ ਕਿ ਸਾਡੇ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਪੂਰੇ ਸਕੂਲ ਦਾ ਸਿਰ ਮਾਣ ਨਾਲ ਉੱਚਾ ਕੀਤਾ ਹੈ। ਖੇਡਾਂ ਸਾਡੇ ਜੀਵਨ ਵਿਚ ਅਨੁਸ਼ਾਸਨ, ਮਿਹਨਤ ਤੇ ਟੀਮ ਭਾਵਨਾ ਸਿਖਾਉਂਦੀਆਂ ਹਨ। ਉਨ੍ਹਾਂ ਜੇਤੂ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਡੀ.ਪੀ.ਈ. ਗਗਨਦੀਪ ਬਾਵਾ ਨੂੰ ਵਧਾਈਆਂ ਦਿੱਤੀ। ਉਨ੍ਹਾਂ ਕਿਹਾ ਕਿ ਮੈਨੂੰ ਪੂਰੀ ਉਮੀਦ ਹੈ ਕਿ ਸਾਡੇ ਖਿਡਾਰੀ ਭਵਿੱਖ ਵਿਚ ਵੀ ਸਟੇਟ ਅਤੇ ਨੈਸ਼ਨਲ ਪੱਧਰ ’ਤੇ ਸਕੂਲ ਅਤੇ ਇਲਾਕੇ ਦਾ ਨਾਂਅ ਰੋਸ਼ਨ ਕਰਦੇ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਚੋਣਾਂ ਨੇੜੇ ਆਉਂਦਿਆਂ ਦੇਖ ‘ਆਪ’ ਸਰਕਾਰ ਨੇ ਨੀਂਹ ਪੱਥਰਾਂ ਦੀ ਰਾਜਨੀਤੀ ਕੀਤੀ ਸ਼ੁਰੂ- ਰਾਜੂ ਖੰਨਾ ਅਗਲੀ ਖ਼ਬਰ ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਰਾਸ਼ਟਰੀ ਆਯੁਰਵੇਦ ਦਿਵਸ ਮਨਾਇਆ
Ad Position 24