ਮੋਦੀ ਕਾਲਜ ਵਿਖੇ ‘ਫਰੋਮ ਕਲਾਸਰੂਮ ਟੂ ਕਾਰਪੋਰੇਟ’ ਪ੍ਰੋਗਰਾਮ ਕਰਵਾਇਆ
ਪਟਿਆਲਾ, 23 ਸਤੰਬਰ (ਗੁਰਵਿੰਦਰ ਸਿੰਘ ਔਲਖ)- ਮੋਦੀ ਕਾਲਜ ਦੇ ਬਿਜ਼ਨਸ ਮੈਨੇਜਮੈਂਟ ਵਿਭਾਗ ਵਲੋਂ ਵਿਦਿਆਰਥੀਆਂ ਨੂੰ ਅਕਾਦਮਿਕ ਸਿੱਖਿਆ ਤੋਂ ਪੇਸ਼ੇਵਰ ਖੇਤਰ ਵੱਲ ਅੱਗੇ ਵਧਣ ਲਈ ਲੋੜੀਂਦੇ ਹੁਨਰਾਂ ਨਾਲ ਜਾਣੂ ਕਰਵਾਉਣ ਦੇ ਮੰਤਵ ਨਾਲ ‘ਫਰੋਮ ਕਲਾਸਰੂਮ ਟੂ ਕਾਰਪੋਰੇਟ’ ਵਿਦਿਆਰਥੀ ਵਿਕਾਸ ਪ੍ਰੋਗਰਾਮ ਕਰਵਾਇਆ ਗਿਆ । ਇਸ ਮੌਕੇ ਆਈ.
ਪਟਿਆਲਾ, 23 ਸਤੰਬਰ (ਗੁਰਵਿੰਦਰ ਸਿੰਘ ਔਲਖ)- ਮੋਦੀ ਕਾਲਜ ਦੇ ਬਿਜ਼ਨਸ ਮੈਨੇਜਮੈਂਟ ਵਿਭਾਗ ਵਲੋਂ ਵਿਦਿਆਰਥੀਆਂ ਨੂੰ ਅਕਾਦਮਿਕ ਸਿੱਖਿਆ ਤੋਂ ਪੇਸ਼ੇਵਰ ਖੇਤਰ ਵੱਲ ਅੱਗੇ ਵਧਣ ਲਈ ਲੋੜੀਂਦੇ ਹੁਨਰਾਂ ਨਾਲ ਜਾਣੂ ਕਰਵਾਉਣ ਦੇ ਮੰਤਵ ਨਾਲ ‘ਫਰੋਮ ਕਲਾਸਰੂਮ ਟੂ ਕਾਰਪੋਰੇਟ’ ਵਿਦਿਆਰਥੀ ਵਿਕਾਸ ਪ੍ਰੋਗਰਾਮ ਕਰਵਾਇਆ ਗਿਆ । ਇਸ ਮੌਕੇ ਆਈ.ਸੀ.ਐਫ.ਏ.ਆਈ. ਬਿਜ਼ਨਸ ਸਕੂਲ, ਗੁੜਗਾਓਂ ਦੀ ਪ੍ਰੋਫੈਸਰ ਅਤੇ ਐਸੋਸੀਏਟ ਡੀਨ ਡਾ. ਭਾਵਨਾ ਛਾਬੜਾ ਨੇ ਸਰੋਤ ਵਿਅਕਤੀ ਵਜੋਂ ਸ਼ਿਰਕਤ ਕੀਤੀ। ਕਾਲਜ ਦੇ ਪ੍ਰਿੰਸੀਪਲ ਡਾ. ਨੀਰਜ ਗੋਇਲ ਨੇ ਮੁੱਖ ਵਕਤਾ ਦਾ ਸਵਾਗਤ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਸੰਪੂਰਨ ਸਿੱਖਿਆ ਦੇ ਨਾਲ ਉਦਯੋਗ ਦੀਆਂ ਲੋੜਾਂ ਅਨੁਸਾਰ ਹੁਨਰ ਪ੍ਰਦਾਨ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅਕਾਦਮਿਕ ਯੋਗਤਾ ਦੇ ਨਾਲ ਡਿਜੀਟਲ ਸਾਖਰਤਾ ਅਤੇ ਪੇਸ਼ੇਵਰ ਹੁਨਰ ਵਿਦਿਆਰਥੀਆਂ ਲਈ ਮਹੱਤਵਪੂਰਨ ਹਨ। ‘ਗ੍ਰੈਜੂਏਸ਼ਨ ਤੋਂ ਬਾਅਦ ਕੈਰੀਅਰ : ਰੁਜ਼ਗਾਰ ਯੋਗਤਾ ਹੁਨਰ’ ਵਿਸ਼ੇ ’ਤੇ ਸੰਬੋਧਨ ਕਰਦਿਆਂ ਡਾ. ਭਾਵਨਾ ਛਾਬੜਾ ਨੇ ਕੈਰੀਅਰ ਦੀ ਤਿਆਰੀ, ਨਕਲੀ ਬੁੱਧੀ ਦੀ ਸਮਝ ਤੇ ਉੱਭਰ ਰਹੀਆਂ ਤਕਨਾਲੋਜੀਆਂ ਦੇ ਅਨੁਕੂਲ ਹੋਣ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰਭਾਵਸ਼ਾਲੀ ਸੰਚਾਰ, ਆਤਮ-ਵਿਸ਼ਵਾਸ ਅਤੇ ਨਿਰੰਤਰ ਸਿੱਖਣ ਵਰਗੇ ਹੁਨਰ ਵਿਕਸਿਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਕੰਪਨੀਆਂ ਨਵੇਂ ਗ੍ਰੈਜੂਏਟਾਂ ਦੀ ਅਕਾਦਮਿਕ ਯੋਗਤਾ ਦੇ ਨਾਲ ਪੇਸ਼ੇਵਰ ਅਤੇ ਵਿਹਾਰਕ ਹੁਨਰਾਂ ਨੂੰ ਵੀ ਮਹੱਤਵ ਦਿੰਦੀਆਂ ਹਨ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨਾਲ ਪ੍ਰਸ਼ਨੋਤਰੀ ਅਤੇ ਵਿਚਾਰ-ਵਟਾਂਦਰਾ ਵੀ ਕੀਤਾ ਗਿਆ। ਇਸ ਰਾਹੀਂ ਵਿਦਿਆਰਥੀਆਂ ਨੂੰ ਉਦਯੋਗ ਦੀਆਂ ਮੌਜੂਦਾ ਲੋੜਾਂ ਅਤੇ ਆਪਣੇ ਹੁਨਰਾਂ ਨੂੰ ਨਿਖਾਰਨ ਸੰਬੰਧੀ ਵਿਹਾਰਕ ਜਾਣਕਾਰੀ ਮਿਲੀ। ਪ੍ਰੋਗਰਾਮ ਦੇ ਕੋਆਰਡੀਨੇਟਰ ਡਾ. (ਲੈਫਟੀਨੈਂਟ) ਰੋਹਿਤ ਸਚਦੇਵਾ ਅਤੇ ਵਿਭਾਗ ਮੁਖੀ ਡਾ. ਸਵਿਤਾ ਗੁਪਤਾ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਨੂੰ ਭਵਿੱਖ ਦੀਆਂ ਪੇਸ਼ੇਵਰ ਚੁਣੌਤੀਆਂ ਲਈ ਤਿਆਰ ਕਰਨ ਦੇ ਨਾਲ ਉਨ੍ਹਾਂ ਵਿਚ ਆਤਮ-ਵਿਸ਼ਵਾਸ ਵੀ ਪੈਦਾ ਕਰਦੇ ਹਨ। ਇਸ ਮੌਕੇ ਬਿਜ਼ਨਸ ਮੈਨੇਜਮੈਂਟ ਵਿਭਾਗ ਦੇ ਸਮੂਹ ਅਧਿਆਪਕ ਹਾਜ਼ਰ ਸਨ।