23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਗੋਲਡਨ ਏਰਾ ਸਕੂਲ ’ਚ ਵਿਸ਼ਵ ਪੰਜਾਬੀ ਦਿਵਸ ਮਨਾਇਆ

ਭਾਦਸੋਂ, 23 ਸਤੰਬਰ (ਗੁਰਬਖਸ ਸਿੰਘ ਵੜੈਚ)- ਗੋਲਡਨ ਏਰਾ ਸਕੂਲ, ਦਿਤੂਪੁਰ ਜੱਟਾਂ ਵਿਖੇ ਵਿਸ਼ਵ ਪੰਜਾਬੀ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਦੀ ਮਹੱਤਤਾ ਤੇ ਪੰਜਾਬੀ ਮਾਂ-ਬੋਲੀ ਨਾਲ ਜੁੜਨ ਲਈ ਪ੍ਰੇਰਿਤ ਕਰਨ ਵਾਸਤੇ ਵਿਸ਼ੇਸ਼ ਅਸੈਂਬਲੀ ਕਰਵਾਈ ਗਈ।

Ad Position 21
No active advertisement
ਅਜੀਤ ਡੈਸਕ 24-09-2026
ਭਾਦਸੋਂ, 23 ਸਤੰਬਰ (ਗੁਰਬਖਸ ਸਿੰਘ ਵੜੈਚ)- ਗੋਲਡਨ ਏਰਾ ਸਕੂਲ, ਦਿਤੂਪੁਰ ਜੱਟਾਂ ਵਿਖੇ ਵਿਸ਼ਵ ਪੰਜਾਬੀ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਦੀ ਮਹੱਤਤਾ ਤੇ ਪੰਜਾਬੀ ਮਾਂ-ਬੋਲੀ ਨਾਲ ਜੁੜਨ ਲਈ ਪ੍ਰੇਰਿਤ ਕਰਨ ਵਾਸਤੇ ਵਿਸ਼ੇਸ਼ ਅਸੈਂਬਲੀ ਕਰਵਾਈ ਗਈ।ਇਸ ਦੌਰਾਨ ਵਿਦਿਆਰਥੀਆਂ ਨੇ ਪੰਜਾਬੀ ਭਾਸ਼ਾ ਨਾਲ ਸਬੰਧਤ ਵੱਖ-ਵੱਖ ਗਤੀਵਿਧੀਆਂ ਵਿੱਚ ਭਾਗ ਲੈਂਦਿਆਂ ਮਾਂ-ਬੋਲੀ ਪੰਜਾਬੀ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਵਿਦਿਆਰਥੀਆਂ ਵੱਲੋਂ ਪੰਜਾਬੀ ਭਾਸ਼ਾ ਦੇ ਇਤਿਹਾਸ, ਅਮੀਰ ਵਿਰਸੇ ਅਤੇ ਸੱਭਿਆਚਾਰ ਵਿਚ ਇਸ ਦੇ ਮਹੱਤਵ ਨੂੰ ਉਜਾਗਰ ਕੀਤਾ ਗਿਆ। ਇਸ ਦੌਰਾਨ ਵਿਦਿਆਰਥੀਆਂ ਨੇ ਆਪਣੀ ਮਾਂ-ਬੋਲੀ ਪ੍ਰਤੀ ਪਿਆਰ ਅਤੇ ਸਤਿਕਾਰ ਦਾ ਪ੍ਰਗਟਾਵਾ ਵੀ ਕੀਤਾ।ਇਸ ਮੌਕੇ ਸਕੂਲ ਪ੍ਰੈਜ਼ੀਡੈਂਟ ਵਿਕਾਸ ਸੇਠ ਅਤੇ ਪ੍ਰਿੰਸੀਪਲ ਮੈਡਮ ਸ੍ਰੀਮਤੀ ਸੁਮੀਰਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਪੰਜਾਬੀ ਸਿਰਫ਼ ਸਾਡੀ ਮਾਂ-ਬੋਲੀ ਹੀ ਨਹੀਂ, ਸਗੋਂ ਸਾਡੀ ਪਹਿਚਾਣ, ਸੱਭਿਆਚਾਰ ਅਤੇ ਵਿਰਸੇ ਦਾ ਅਹਿਮ ਹਿੱਸਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਨੂੰ ਪੜ੍ਹਨ, ਲਿਖਣ ਅਤੇ ਰੋਜ਼ਾਨਾ ਜੀਵਨ ਵਿੱਚ ਮਾਣ ਨਾਲ ਵਰਤਣ ਲਈ ਪ੍ਰੇਰਿਤ ਕੀਤਾ। ਸਕੂਲ ਵਲੋਂ ਵਿਦਿਆਰਥੀਆਂ ਨੂੰ ਆਪਣੀ ਮਾਂ-ਬੋਲੀ ਨਾਲ ਜੁੜਨ ਅਤੇ ਪੰਜਾਬੀ ਭਾਸ਼ਾ ਦੇ ਅਮੀਰ ਵਿਰਸੇ ਨੂੰ ਅੱਗੇ ਵਧਾਉਣ ਦਾ ਸੰਦੇਸ਼ ਦਿੱਤਾ ਗਿਆ। ਸਮਾਗਮ ਦਾ ਉਦੇਸ਼ ਵਿਦਿਆਰਥੀਆਂ ਵਿਚ ਪੰਜਾਬੀ ਭਾਸ਼ਾ ਪ੍ਰਤੀ ਪਿਆਰ, ਸਤਿਕਾਰ ਤੇ ਮਾਣ ਦੀ ਭਾਵਨਾ ਪੈਦਾ ਕਰਨਾ ਸੀ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਦੇ ਮਾਮਲੇ ’ਤੇ ਧਾਮੀ ਅਸਤੀਫ਼ਾ ਦੇਣ- ਚਰਨਜੀਤ ਸਿੰਘ ਮਵੀ ਅਗਲੀ ਖ਼ਬਰ ਮੋਦੀ ਕਾਲਜ ਵਿਖੇ ‘ਫਰੋਮ ਕਲਾਸਰੂਮ ਟੂ ਕਾਰਪੋਰੇਟ’ ਪ੍ਰੋਗਰਾਮ ਕਰਵਾਇਆ
Ad Position 24