24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਪਟਿਆਲਾ ਵਿਖੇ ਜਨਗਣਨਾ-2027 ਦੇ ਦੂਜੇ ਪੜਾਅ ਲਈ ਫੀਲਡ ਟ੍ਰੇਨਰਾਂ ਦੇ ਪਹਿਲੇ ਬੈਚ ਦੀ ਟ੍ਰੇਨਿੰਗ ਮੁਕੰਮਲ

ਪਟਿਆਲਾ, 24 ਸਤੰਬਰ (ਧਰਮਿੰਦਰ ਸਿੰਘ ਸਿੱਧੂ)- ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ-2027 ਦੇ ਦੂਜੇ ਪੜਾਅ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਫੀਲਡ ਟ੍ਰੇਨਰਾਂ ਦੇ ਪਹਿਲੇ ਬੈਚ ਦੀ 3 ਦਿਨਾਂ ਟ੍ਰੇਨਿੰਗ ਵਰਕਸ਼ਾਪ ਸਫ਼ਲਤਾਪੂਰਵਕ ਮੁਕੰਮਲ ਹੋ ਗਈ ਹੈ। ਇਹ ਸਿਖਲਾਈ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਸੰਜ ਅਫ਼ਸਰ ਡਾ.

Ad Position 21
No active advertisement
ਪਟਿਆਲਾ ਵਿਖੇ ਜਨਗਣਨਾ-2027 ਦੇ ਦੂਜੇ ਪੜਾਅ ਲਈ ਫੀਲਡ ਟ੍ਰੇਨਰਾਂ ਦੇ ਪਹਿਲੇ ਬੈਚ ਦੀ ਸਿਖਲਾਈ ਲੈਣ ਵਾਲੇ ਦਿਖਾਈ ਦਿੰਦੇ ਹੋਏ। ਅਜੀਤ ਤਸਵੀਰ 25-09-2026
ਪਟਿਆਲਾ, 24 ਸਤੰਬਰ (ਧਰਮਿੰਦਰ ਸਿੰਘ ਸਿੱਧੂ)- ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ-2027 ਦੇ ਦੂਜੇ ਪੜਾਅ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਫੀਲਡ ਟ੍ਰੇਨਰਾਂ ਦੇ ਪਹਿਲੇ ਬੈਚ ਦੀ 3 ਦਿਨਾਂ ਟ੍ਰੇਨਿੰਗ ਵਰਕਸ਼ਾਪ ਸਫ਼ਲਤਾਪੂਰਵਕ ਮੁਕੰਮਲ ਹੋ ਗਈ ਹੈ। ਇਹ ਸਿਖਲਾਈ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਸੰਜ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਤੇ ਕਮਿਸ਼ਨਰ ਨਗਰ ਨਿਗਮ, ਪੂਜਾ ਸਿਆਲ ਗਰੇਵਾਲ ਦੀ ਅਗਵਾਈ ਹੇਠ ਦਫ਼ਤਰ ਨਗਰ ਨਿਗਮ ਵਿਖੇ ਕਰਵਾਈ ਗਈ। ਜ਼ਿਲ੍ਹਾ ਪਟਿਆਲਾ ਦੇ ਸੈਂਸਜ ਨੋਡਲ ਅਫ਼ਸਰ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਜਿਲ੍ਹਾ ਸੈਂਸਜ ਅਫ਼ਸਰ ਦਮਨਜੀਤ ਸਿੰਘ ਮਾਨ ਨੇ ਦੱਸਿਆ ਕਿ ਸੈਂਸਜ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪਟਿਆਲਾ ਵਿਚ ਕੁੱਲ 72 ਫੀਲਡ ਟ੍ਰੇਨਰ ਨਿਯੁਕਤ ਕੀਤੇ ਗਏ ਹਨ, ਜਿਨ੍ਹਾਂ ਵਿਚੋਂ 58 ਫੀਲਡ ਟ੍ਰੇਨਰ ਡਿਪਟੀ ਕਮਿਸ਼ਨਰ ਵਲੋਂ ਅਤੇ 14 ਫੀਲਡ ਟ੍ਰੇਨਰ ਕਮਿਸ਼ਨਰ ਨਗਰ ਨਿਗਮ ਵਲੋਂ ਤਾਇਨਾਤ ਕੀਤੇ ਗਏ ਹਨ। ਟ੍ਰੇਨਿੰਗ ਨੂੰ ਸੁਚਾਰੂ ਰੂਪ ਵਿਚ ਚਲਾਉਣ ਲਈ ਫੀਲਡ ਟ੍ਰੇਨਰਾਂ ਨੂੰ 36-36 ਦੇ ਦੋ ਬੈਚਾਂ ਵਿਚ ਵੰਡਿਆ ਗਿਆ ਹੈ, ਜਿਸ ’ਚੋਂ ਪਹਿਲੇ ਬੈਚ ਦੀ 3-ਦਿਨਾਂ ਟ੍ਰੇਨਿੰਗ ਅੱਜ ਸਫਲਤਾਪੂਰਵਕ ਸਮਾਪਤ ਹੋ ਗਈ ਹੈ, ਜਦਕਿ ਦੂਜੇ ਬੈਚ ਦੀ ਸਿਖਲਾਈ 28 ਤੋਂ 30 ਸਤੰਬਰ 2026 ਤੱਕ ਦਿੱਤੀ ਜਾਵੇਗੀ। ਇਸ ਵਰਕਸ਼ਾਪ ਦੌਰਾਨ ਜਨਗਣਨਾ ਵਿਭਾਗ ਦੇ ਮਾਸਟਰ ਟ੍ਰੇਨਰਾਂ, ਨਿਸ਼ੂ ਸ਼ਰਮਾ ਸੀਨੀਅਰ ਸਿਸਟਮ ਐਨਾਲਿਸਟ, ਪੰਜਾਬੀ ਯੂਨੀਵਰਸਿਟੀ, ਦੋਲਤ ਰਾਮ ਲੈਕਚਰਾਰ, ਪੀ. ਐਮ. ਸ਼੍ਰੀ ਸਰਕਾਰੀ ਸੀਨੀ. ਸੈਕੰ. ਸਕੂਲ, ਘਨੌਰ ਅਤੇ ਅਮਨ ਕੁਮਾਰ ਜ਼ਿਲ੍ਹਾ ਕੁਆਡੀਨੇਟਰ, ਸੈਂਸਜ ਓਪਰੇਸ਼ਨ ਵਿਭਾਗ ਪੰਜਾਬ, ਚੰਡੀਗੜ੍ਹ ਵਲੋਂ ਫੀਲਡ ਟ੍ਰੇਨਰਾਂ ਨੂੰ ਆਬਾਦੀ ਗਣਨਾ ਨਾਲ ਸੰਬੰਧਿਤ ਮਹੱਤਵਪੂਰਨ ਵਿਸ਼ਿਆਂ, ਪ੍ਰੈਕਟੀਕਲ ਡੈਮੋ ਅਤੇ ਫੀਲਡ ਵਿਚ ਟੀਮਾਂ ਬਣਾ ਕੇ ਵਿਸਥਾਰਪੂ ਰਵਕ ਅਭਿਆਸ ਕਰਵਾਇਆ ਗਿਆ। ਇਹ ਫੀਲਡ ਟ੍ਰੇਨਰ ਹੁਣ ਅੱਗੇ ਤਹਿਸੀਲ ਤੇ ਚਾਰਜ ਪੱਧਰ ‘ਤੇ ਸੁਪਰਵਾਈਜ਼ਰਾਂ ਅਤੇ ਗਿਣਤੀਕਾਰਾਂ ਨੂੰ ਸਿਖਲਾਈ ਦੇਣਗੇ। ਮਾਸਟਰ ਟ੍ਰੇਨਰਾਂ ਨੇ ਦੱਸਿਆ ਕਿ ਇਸ ਵਾਰ ਜਨਗਣਨਾ ਵਿਚ ਸਵੈ-ਗਣਨਾ ਦੀ ਇਕ ਨਵੀਂ ਪਹਿਲ ਕੀਤੀ ਗਈ ਹੈ। ਇਸ ਤਹਿਤ ਕੋਈ ਵੀ ਨਾਗਰਿਕ 16 ਨਵੰਬਰ ਤੋਂ 30 ਨਵੰਬਰ ਤੱਕ ਆਨਲਾਈਨ ਮਾਧਿਅਮ ਰਾਹੀਂ ਆਪਣੇ ਪਰਿਵਾਰ ਦੀ ਗਿਣਤੀ ਖੁਦ ਕਰ ਸਕਦਾ ਹੈ। ਇਸ ਤੋਂ ਬਾਅਦ, ਜਨਗਣਨਾ ਦਾ ਦੂਜਾ ਮੁੱਖ ਫੇਸ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਚੱਲੇਗਾ, ਜਿਸ ਵਿਚ ਸਰਕਾਰੀ ਗਿਣਤੀਕਾਰ (ਇਨੁਮੀਰੇਟਰ) ਲੋਕਾਂ ਦੇ ਘਰ-ਘਰ ਜਾ ਕੇ ਆਬਾਦੀ ਦੀ ਗਣਨਾ ਦਾ ਕੰਮ ਮੁਕੰਮਲ ਕਰਨਗੇ। ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਮੂਹ ਨਾਗਰਿਕਾਂ ਨੂੰ ਇਸ ਰਾਸ਼ਟਰੀ ਕਾਰਜ ਵਿਚ ਪੂਰਨ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ ਹੈ। ਇਸ ਵਰਕਸ਼ਾਪ ਵਿਚ ਉਪ ਅਰਥ ਅਤੇ ਅੰਕੜਾ ਸਲਾਹਕਾਰ ਜਸਵਿੰਦਰ ਕੌਰ, ਸੁਪਰਡੰਟ ਵਿਸ਼ਾਲ ਸਿਆਲ, ਸੈਂਸਸ ਸੈੱਲ ਟੀਮ ਕਲਰਕ (ਲੇਖਾ) ਨਰਿੰਦਰ ਕੁਮਾਰ, ਇੰਵੈਸਟੀਗੇਟਰ ਬਿਕਰਮਜੀਤ ਸਿੰਘ, ਕੁਲਇੰਦਰਜੀਤ ਸਿੰਘ ਤੇ ਹੇਮੰਤ ਕੁਮਾਰ ਸਮੇਤ ਸਮੂਹ ਫੀਲਡ ਟ੍ਰੇਨਰਾਂ ਨੇ ਭਾਗ ਲਿਆ।
Ad Position 22
No active advertisement
ਪਿਛਲੀ ਖ਼ਬਰ ਮਾਤਾ ਜਸਵੰਤ ਕੌਰ ਨੂੰ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਪੈਲੇਸ ਦੀ ਪਾਰਕਿੰਗ ’ਚ ਖੜ੍ਹੀਆਂ ਦਰਜਨ ਗੱਡੀਆਂ ਦੇ ਸ਼ੀਸ਼ੇ ਤੋੜ ਕੇ ਚੋਰਾਂ ਲੱਖਾਂ ਦਾ ਮਾਲ ਕੀਤਾ ਚੋਰੀ
Ad Position 24