25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਚੋਣ ਕਮਿਸ਼ਨ ਦਫ਼ਤਰ ਅੱਗੇ ਅੱਜ ਦੇ ਧਰਨੇ ਲਈ ਕਾਂਗਰਸੀ ਆਗੂ ਤੇ ਵਰਕਰ ਪਹੁੰਚਣ- ਰਾਮਗੜ੍ਹ

ਖਮਾਣੋਂ, 24 ਸਤੰਬਰ (ਜੋਗਿੰਦਰ ਪਾਲ)- ਜ਼ਿਲ੍ਹਾ ਕਾਂਗਰਸ ਕਮੇਟੀ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਨੇ ਜ਼ਿਲ੍ਹੇ ਦੇ ਸਮੂਹ ਬਲਾਕ ਪ੍ਰਧਾਨਾਂ, ਕਾਂਗਰਸ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਪਾਰਟੀ ਵਲੋਂ ਅੱਜ 25 ਸਤੰਬਰ ਨੂੰ ਚੰਡੀਗੜ੍ਹ ਵਿਖੇ ਦਿੱਤੇ ਜਾ ਰਹੇ ਧਰਨੇ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਮੂਲੀਅਤ ਕਰਨ। ਸੁਰਿੰਦਰ ਸਿੰਘ ਰਾਮਗੜ੍ਹ ਨੇ ਦੱਸਿਆ ਕਿ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨਾਲ ਹੋਈ ਜ਼ੂਮ ਮੀਟਿੰਗ ਦੌਰਾਨ ਜਾਣਕਾਰੀ ਦਿੱਤੀ ਗਈ ਕਿ ਕਾਂਗਰਸ ਪਾਰਟੀ ਵਲੋਂ 25 ਸਤੰਬਰ ਨੂੰ ਸਵੇਰੇ 11 ਵਜੇ ਚੰਡੀਗੜ੍ਹ ਸਥਿਤ ਚੋਣ ਕਮਿਸ਼ਨ ਦੇ ਦਫ਼ਤਰ ਦੇ ਸਾਹਮਣੇ ਧਰਨਾ ਦਿੱਤਾ ਜਾਵੇਗਾ।

Ad Position 21
No active advertisement
ਅਜੀਤ ਡੈਸਕ 25-09-2026
ਖਮਾਣੋਂ, 24 ਸਤੰਬਰ (ਜੋਗਿੰਦਰ ਪਾਲ)- ਜ਼ਿਲ੍ਹਾ ਕਾਂਗਰਸ ਕਮੇਟੀ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਨੇ ਜ਼ਿਲ੍ਹੇ ਦੇ ਸਮੂਹ ਬਲਾਕ ਪ੍ਰਧਾਨਾਂ, ਕਾਂਗਰਸ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਪਾਰਟੀ ਵਲੋਂ ਅੱਜ 25 ਸਤੰਬਰ ਨੂੰ ਚੰਡੀਗੜ੍ਹ ਵਿਖੇ ਦਿੱਤੇ ਜਾ ਰਹੇ ਧਰਨੇ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਮੂਲੀਅਤ ਕਰਨ। ਸੁਰਿੰਦਰ ਸਿੰਘ ਰਾਮਗੜ੍ਹ ਨੇ ਦੱਸਿਆ ਕਿ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨਾਲ ਹੋਈ ਜ਼ੂਮ ਮੀਟਿੰਗ ਦੌਰਾਨ ਜਾਣਕਾਰੀ ਦਿੱਤੀ ਗਈ ਕਿ ਕਾਂਗਰਸ ਪਾਰਟੀ ਵਲੋਂ 25 ਸਤੰਬਰ ਨੂੰ ਸਵੇਰੇ 11 ਵਜੇ ਚੰਡੀਗੜ੍ਹ ਸਥਿਤ ਚੋਣ ਕਮਿਸ਼ਨ ਦੇ ਦਫ਼ਤਰ ਦੇ ਸਾਹਮਣੇ ਧਰਨਾ ਦਿੱਤਾ ਜਾਵੇਗਾ। ਰਾਮਗੜ੍ਹ ਨੇ ਜ਼ਿਲ੍ਹੇ ਦੇ ਸਮੂਹ ਬਲਾਕ ਪ੍ਰਧਾਨਾਂ, ਆਗੂਆਂ ਅਤੇ ਕਾਂਗਰਸੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਆਪੋ ਆਪਣੀਆਂ ਗੱਡੀਆਂ ਰਾਹੀਂ ਸਮੇਂ ਸਿਰ ਚੰਡੀਗੜ੍ਹ ਪਹੁੰਚ ਕੇ ਧਰਨੇ ਵਿਚ ਆਪਣੀ ਹਾਜ਼ਰੀ ਯਕੀਨੀ ਬਣਾਉਣ।
Ad Position 22
No active advertisement
ਪਿਛਲੀ ਖ਼ਬਰ ਇਕਬਾਲ ਮੁਹੰਮਦ ਨੇ ਮੁੱਖ ਮੁਨਸ਼ੀ ਵਜੋਂ ਅਮਲੋਹ ਥਾਣੇ ਦਾ ਚਾਰਜ ਸੰਭਾਲਿਆ ਅਗਲੀ ਖ਼ਬਰ ਇਫਕੋ ਵਲੋਂ ਅਮਲੋਹ ਵਿਖੇ ਸਹਿਕਾਰੀ ਕਰਮਚਾਰੀ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ
Ad Position 24