25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਮਾਤਾ ਗੁਜਰੀ ਕਾਲਜ ਵਿਖੇ ਸੌਲਿਡ ਵੇਸਟ ਮੈਨੇਜਮੈਂਟ ’ਤੇ ਵਿਸ਼ੇਸ਼ ਲੈਕਚਰ ਕਰਵਾਇਆ

ਫ਼ਤਹਿਗੜ੍ਹ ਸਾਹਿਬ, 24 ਸਤੰਬਰ (ਬਲਜਿੰਦਰ ਸਿੰਘ)- ਮਾਤਾ ਗੁਜਰੀ ਕਾਲਜ ਦੀ ਵੇਸਟ ਮੈਨੇਜਮੈਂਟ ਕਮੇਟੀ ਵਲੋਂ ਠੋਸ ਰਹਿੰਦ-ਖੂੰਹਦ ਦੇ ਸਹੀ ਪ੍ਰਬੰਧਨ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ‘ਸੌਲਿਡ ਵੇਸਟ ਮੈਨੇਜਮੈਂਟ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਸ ਵਿਚ ਕਾਲਜ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 25-09-2026
ਫ਼ਤਹਿਗੜ੍ਹ ਸਾਹਿਬ, 24 ਸਤੰਬਰ (ਬਲਜਿੰਦਰ ਸਿੰਘ)- ਮਾਤਾ ਗੁਜਰੀ ਕਾਲਜ ਦੀ ਵੇਸਟ ਮੈਨੇਜਮੈਂਟ ਕਮੇਟੀ ਵਲੋਂ ਠੋਸ ਰਹਿੰਦ-ਖੂੰਹਦ ਦੇ ਸਹੀ ਪ੍ਰਬੰਧਨ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ‘ਸੌਲਿਡ ਵੇਸਟ ਮੈਨੇਜਮੈਂਟ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਸ ਵਿਚ ਕਾਲਜ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਖੇਤੀਬਾੜੀ ਵਿਭਾਗ ਦੇ ਡਾ. ਜੁਝਾਰ ਸਿੰਘ ਨੇ ਲੈਕਚਰ ਦੌਰਾਨ ਠੋਸ ਰਹਿੰਦ-ਖੂੰਹਦ ਦੀ ਵੱਧ ਰਹੀ ਸਮੱਸਿਆ ਅਤੇ ਇਸ ਦੇ ਖੇਤੀਬਾੜੀ ਤੇ ਮਨੁੱਖੀ ਸਿਹਤ ’ਤੇ ਪੈਣ ਵਾਲੇ ਪ੍ਰਭਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਖਾਦ ਬਣਾਉਣ ਅਤੇ ਟਿਕਾਊ ਕੂੜਾ ਪ੍ਰਬੰਧਨ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਰਹਿੰਦ-ਖੂੰਹਦ ਘਟਾਉਣ ਅਤੇ ਵਾਤਾਵਰਣ-ਪੱਖੀ ਆਦਤਾਂ ਅਪਣਾਉਣ ਦੀ ਲੋੜ ਦੱਸੀ। ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਕੂੜੇ ਦੇ ਸਹੀ ਪ੍ਰਬੰਧਨ ਦੀ ਮਹੱਤਤਾ ਉਜਾਗਰ ਕਰਦਿਆਂ ਵਿਦਿਆਰਥੀਆਂ ਅਤੇ ਸਟਾਫ਼ ਨੂੰ ਰੋਜ਼ਾਨਾ ਜੀਵਨ ਵਿਚ ਟਿਕਾਊ ਅਤੇ ਵਾਤਾਵਰਣ-ਪੱਖੀ ਤਰੀਕੇ ਅਪਣਾਉਣ ਲਈ ਪ੍ਰੇਰਿਤ ਕੀਤਾ। ਕਾਲਜ ਦੀ ਵੇਸਟ ਮੈਨੇਜਮੈਂਟ ਕਮੇਟੀ ਦੀ ਕਨਵੀਨਰ ਡਾ. ਮੋਨਿਕਾ ਨੇ ਧੰਨਵਾਦ ਦਾ ਮਤਾ ਪੇਸ਼ ਕਰਦਿਆਂ ਸਭ ਨੂੰ ਕੂੜਾ ਪ੍ਰਬੰਧਨ ਅਤੇ ਵਾਤਾਵਰਣ ਸੰਭਾਲ ਨਾਲ ਜੁੜੀਆਂ ਪਹਿਲਕਦਮੀਆਂ ਵਿਚ ਸਰਗਰਮੀ ਨਾਲ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ, ਲੇਬਰ ਯੂਨੀਅਨ, ਦੁਕਾਨਦਾਰਾਂ ਤੇ ਸ਼ਹਿਰ ਵਾਸੀਆਂ ਦੇ ਵਫ਼ਦ ਨੇ ਨਗਰ ਕੌਂਸਲ ਨੂੰ ਸੌਂਪਿਆ ਮੰਗ ਪੱਤਰ ਅਗਲੀ ਖ਼ਬਰ ਖਮਾਣੋਂ ਮੰਡੀ ’ਚ ਪਿਛਲੇ ਸੀਜ਼ਨ ਦੀ ਕਣਕ ਦੀ ਚੁਕਾਈ ਨਾ ਹੋਣ ’ਤੇ ਰਾਮਗੜ੍ਹ ਨੇ ਸਰਕਾਰ ਨੂੰ ਘੇਰਿਆ
Ad Position 24