26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਸੂਬੇ ’ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਬਿਨ੍ਹਾਂ ਕਿਸੇ ਭੇਦ ਭਾਵ ਤੋਂ ਵਿਕਾਸ ਕਾਰਜ ਤੇ ਆਮ ਲੋਕਾਂ ਦੇ ਕੰੰਮ ਕਰਵਾਏ ਜਾਣਗੇ-ਭੁੱਟਾ

ਫ਼ਤਹਿਗੜ੍ਹ ਸਾਹਿਬ, 25 ਸਤੰਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਅੱਜ ਪਿੰਡ ਬਡਾਲੀ ਮਾਈਕੀ ਵਿਖੇ ਪਿੰਡ ਵਾਸੀਆਂ ਨਾਲ ਮੀਟਿੰਗ ਦੌਰਾਨ ਦਾਅਵਾ ਕੀਤਾ ਕਿ ਹਲਕੇ ਦੇ ਲੋਕ ਮੇਰੇ ਪਰਿਵਾਰ ਵਾਂਗ ਹਨ ਅਤੇ ਇਨ੍ਹਾਂ ਦੀ ਸੇਵਾ ਲਈ ਮੈਂ ਹਰ ਸਮੇਂ ਤਿਆਰ ਰਹਾਂਗਾ। ਉਨ੍ਹਾਂ ਕਿਹਾ ਕਿ ਉਹ ਹਲਕੇ ਦੇ ਹਰੇਕ ਪਰਿਵਾਰ ਦੇ ਦੁੱਖ ਸੁੱਖ ਨੂੰ ਆਪਣਾ ਸਮਝਦੇ ਹਨ ਇਸੇ ਲਈ ਉਹ ਇਸ ਹਲਕੇ ਦੇ ਸਰਬ ਪੱਖੀ ਵਿਕਾਸ ਨੂੰ ਲੈ ਕੇ ਪੂਰੀ ਤਰ੍ਹਾਂ ਵਚਨਬੱਧ ਰਹਿਣਗੇ।

Ad Position 21
No active advertisement
ਅਜੀਤ ਡੈਸਕ 26-09-2026
ਫ਼ਤਹਿਗੜ੍ਹ ਸਾਹਿਬ, 25 ਸਤੰਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਅੱਜ ਪਿੰਡ ਬਡਾਲੀ ਮਾਈਕੀ ਵਿਖੇ ਪਿੰਡ ਵਾਸੀਆਂ ਨਾਲ ਮੀਟਿੰਗ ਦੌਰਾਨ ਦਾਅਵਾ ਕੀਤਾ ਕਿ ਹਲਕੇ ਦੇ ਲੋਕ ਮੇਰੇ ਪਰਿਵਾਰ ਵਾਂਗ ਹਨ ਅਤੇ ਇਨ੍ਹਾਂ ਦੀ ਸੇਵਾ ਲਈ ਮੈਂ ਹਰ ਸਮੇਂ ਤਿਆਰ ਰਹਾਂਗਾ। ਉਨ੍ਹਾਂ ਕਿਹਾ ਕਿ ਉਹ ਹਲਕੇ ਦੇ ਹਰੇਕ ਪਰਿਵਾਰ ਦੇ ਦੁੱਖ ਸੁੱਖ ਨੂੰ ਆਪਣਾ ਸਮਝਦੇ ਹਨ ਇਸੇ ਲਈ ਉਹ ਇਸ ਹਲਕੇ ਦੇ ਸਰਬ ਪੱਖੀ ਵਿਕਾਸ ਨੂੰ ਲੈ ਕੇ ਪੂਰੀ ਤਰ੍ਹਾਂ ਵਚਨਬੱਧ ਰਹਿਣਗੇ। ਸ. ਭੁੱਟਾ ਅੱਜ ਸਤਵਿੰਦਰ ਸਿੰਘ ਕਾਲਾ ਬਡਾਲੀ ਮਾਈਕੀ ਦੇ ਗ੍ਰਹਿ ਤੇ ਸਰਕਲ ਭਗੜਾਣਾ ਦੀ ਹੋਈ ਮੀਟਿੰਗ ਦੌਰਾਨ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਵਾਸਤੇ ਬੂਥ ਪੱਧਰੀ ਕਮੇਟੀਆਂ ਗਠਿਤ ਕੀਤੀਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਕਮੇਟੀਆਂ ਦੇ ਅਹੁਦੇਦਾਰਾਂ ਨੂੰ ਇਸ ਗੱਲ ਲਈ ਤਿਆਰ ਕੀਤਾ ਗਿਆ ਹੈ ਕਿ ਉਹ ਲੋਕਾਂ ਦੇ ਘਰ-ਘਰ ਜਾ ਕੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਪੂਰੀ ਜਾਣਕਾਰੀ ਹਾਸਿਲ ਕਰਨ ਤਾਂ ਜੋ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਤੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਸਹੀ ਢੰਗ ਨਾਲ ਹੱਲ ਕੀਤਾ ਜਾ ਸਕੇ। ਉਨ੍ਹਾਂ ਹਲਕੇ ਦੇ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਸੂਬੇ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਤੇ ਬਿਨਾਂ ਕਿਸੇ ਭੇਦ ਭਾਵ ਤੋਂ ਹਲਕੇ ਦੇ ਲੋਕਾਂ ਦੇ ਹਰ ਕੰਮ ਨੂੰ ਨੇਪਰੇ ਚਾੜ੍ਹਨ ਲਈ ਤਿਆਰ ਰਹਿਣਗੇ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਬਣਨ ਤੇ ਸਰਕਲ ਭਗੜਾਣਾ ਦੇ ਪਾਰਟੀ ਵਰਕਰਾਂ ਤੇ ਆਗੂਆਂ ਨੇ ਬਲਜੀਤ ਸਿੰਘ ਭੁੱਟਾ ਦਾ ਸਿਰੋਪਾਉ ਪਾ ਕੇ ਸਨਮਾਨ ਕੀਤਾ। ਇਸ ਮੌਕੇ ਸਤਵਿੰਦਰ ਸਿੰਘ ਕਾਲਾ ਤੇ ਹਰਜੀਤ ਸਿੰਘ ਦਾਦੂ ਮਾਜਰਾ ਨੇ ਸੰਬੋਧਨ ਕੀਤਾ। ਇਸ ਮੌਕੇ ਬਲਵੀਰ ਸਿੰਘ, ਗੁਰਮੇਲ ਸਿੰਘ, ਜਗਦੀਪ ਸਿੰਘ ਸਲੇਮਪੁਰ, ਹਰਦੀਪ ਸਿੰਘ, ਗੁਰਤੇਜ ਸਿੰਘ ਹਰਨਾ, ਬਲਵਿੰਦਰ ਸਿੰਘ ਝਾਂਮਪੁਰ, ਰਜਿੰਦਰ ਸਿੰਘ ਮਹਿਤਾਬਗੜ੍ਹ, ਹਰਜੀਤ ਸਿੰਘ ਜੀਤੀ ਭਗੜਾਣਾ, ਰਾਮ ਸਿੰਘ, ਦਲਜੀਤ ਸਿੰਘ ਹਰੀਪੁਰ, ਜਸਵੰਤ ਸਿੰਘ ਮੈਨੇਜਰ ਭਗੜਾਣਾ, ਹਰਦੀਪ ਸਿੰਘ ਬਡਾਲੀ ਮਾਈਕੀ, ਭਾਗ ਸਿੰਘ ਦਾਦੂ ਮਾਜਰਾ, ਰਮੇਸ਼ ਸ਼ਰਮਾ, ਭੰਤ ਸਿੰਘ, ਭੁਪਿੰਦਰ ਸਿੰਘ ਭਗੜਾਣਾ, ਬਲਵਿੰਦਰ ਲੋਹਾਖੇੜੀ, ਗੁਰਮਨ ਬਾਸੀ, ਸੁਖਵਿੰਦਰ ਸਿੰਘ ਸਲੇਮਪੁਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਾਰ ਸਵਾਰ 2 ਔਰਤਾਂ ਅਤੇ ਇਕ ਵਿਅਕਤੀ ਬਜ਼ੁਰਗ ਔਰਤ ਦੀਆਂ ਵਾਲੀਆਂ ਉਤਾਰ ਕੇ ਹੋਏ ਫ਼ਰਾਰ ਅਗਲੀ ਖ਼ਬਰ ‘ ਪੋਸਟਰ ਜੰਗ’ ਕਾਰਨ ਹਲਕਾ ਬਸੀ ਪਠਾਣਾਂ ਦਾ ਸਿਆਸੀ ਮਾਹੌਲ ਗਰਮਾਇਆ
Ad Position 24