‘ ਵੰਦੇ ਮਾਤਰਮ’ ਦੇ 150 ਸਾਲ ਪੂਰੇ ਹੋਣ ’ਤੇ ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਕਰਵਾਇਆ ਸਮਾਗਮ
ਖਮਾਣੋਂ, 25 ਸਤੰਬਰ (ਜੋਗਿੰਦਰ ਪਾਲ)-ਸਰਵਹਿੱਤਕਾਰੀ ਵਿੱਦਿਆ ਮੰਦਰ ਖਮਾਣੋਂ ਵਿਖੇ ‘ਵੰਦੇ ਮਾਤਰਮ’ ਦੇ 150 ਸਾਲ ਪੂਰੇ ਹੋਣ ਦੇ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪ੍ਰਾਂਤ ਕਾਰਜਕਾਰਨੀ ਪ੍ਰਧਾਨ ਸੁਰਿੰਦਰ ਅੱਤਰੀ, ਡਾ.
ਖਮਾਣੋਂ, 25 ਸਤੰਬਰ (ਜੋਗਿੰਦਰ ਪਾਲ)-ਸਰਵਹਿੱਤਕਾਰੀ ਵਿੱਦਿਆ ਮੰਦਰ ਖਮਾਣੋਂ ਵਿਖੇ ‘ਵੰਦੇ ਮਾਤਰਮ’ ਦੇ 150 ਸਾਲ ਪੂਰੇ ਹੋਣ ਦੇ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪ੍ਰਾਂਤ ਕਾਰਜਕਾਰਨੀ ਪ੍ਰਧਾਨ ਸੁਰਿੰਦਰ ਅੱਤਰੀ, ਡਾ.ਵਿਸ਼ਰਾਮ ਦਾਨੀਆ, ਜੋਗਿੰਦਰ ਪਾਲ, ਸੇਵਾਮੁਕਤ ਜੇ.ਸੀ.ਓ. ਹਰਵੀਰ ਸਿੰਘ, ਤਰਲੋਚਨ ਸਿੰਘ ਅਤੇ ਵਿੱਦਿਆਲਿਆ ਕਮੇਟੀ ਦੇ ਪ੍ਰਧਾਨ ਦਵਿੰਦਰ ਦਾਨੀਆ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਸਮਾਗਮ ਦੀ ਸ਼ੁਰੂਆਤ ਮਹਿਮਾਨਾਂ ਵਲੋਂ ਦੀਪ ਪ੍ਰਜਵਲਿਤ ਕਰਕੇ ਕੀਤੀ ਗਈ। ਇਸ ਉਪਰੰਤ ਝੰਡਾ ਲਹਿਰਾਉਣ ਅਤੇ ਰਾਸ਼ਟਰੀ ਗੀਤ ‘ਜਨ ਗਣ ਮਨ’ ਦਾ ਸਾਂਝਾ ਗਾਇਣ ਕੀਤਾ ਗਿਆ। ਸੁਰਿੰਦਰ ਅੱਤਰੀ ਨੇ ਵਿਦਿਆਰਥੀਆਂ ਨੂੰ ‘ਵੰਦੇ ਮਾਤਰਮ’ ਦੇ ਇਤਿਹਾਸਕ ਤੇ ਰਾਸ਼ਟਰੀ ਮਹੱਤਵ ਬਾਰੇ ਜਾਣਕਾਰੀ ਦਿੱਤੀ ਅਤੇ ਦੇਸ਼ ਪ੍ਰੇਮ ਦੀ ਭਾਵਨਾ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਹਰਵੀਰ ਸਿੰਘ ਨੇ ਵੀ ਵਿਦਿਆਰਥੀਆਂ ਨੂੰ ‘ਵੰਦੇ ਮਾਤਰਮ’ ਦਾ ਸਤਿਕਾਰ ਕਰਨ ਲਈ ਪ੍ਰੇਰਿਤ ਕੀਤਾ। ਠੀਕ ਸਵੇਰੇ 11 ਵਜੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਹਿਮਾਨਾਂ ਵਲੋਂ ‘ਵੰਦੇ ਮਾਤਰਮ’ ਦਾ ਸਾਂਝਾ ਗਾਇਣ ਕੀਤਾ ਗਿਆ ਅਤੇ ਸਕੂਲ ਦੇਸ਼ ਭਗਤੀ ਦੇ ਜਜ਼ਬੇ ਨਾਲ ਗੂੰਜ ਉੱਠਿਆ। ਅੰਤ ਵਿਚ ਪ੍ਰਿੰਸੀਪਲ ਗੁਰਪ੍ਰੀਤ ਕੌਰ ਨੇ ਸਮੂਹ ਮਹਿਮਾਨਾਂ ਅਤੇ ਹਾਜ਼ਰੀਨ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ‘ਵੰਦੇ ਮਾਤਰਮ’ ਮਾਤ-ਭੂਮੀ ਪ੍ਰਤੀ ਪਿਆਰ, ਮਾਣ ਤੇ ਸਤਿਕਾਰ ਦੀ ਭਾਵਨਾ ਦਾ ਪ੍ਰਤੀਕ ਹੈ।