26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਮਾਨ ਸਰਕਾਰ ਦੀਆਂ ਨੀਤੀਆਂ ਦਾ ਅਸਰ ਲੋਕਾਂ ਦੇ ਚਿਹਰਿਆਂ ’ਤੇ ਦੇਖ ਕੇ ਮਿਲਿਆ ਸਕੂਨ-ਗੈਰੀ ਬੜਿੰਗ

ਅਮਲੋਹ, 25 ਸਤੰਬਰ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)-ਹਲਕਾ ਅਮਲੋਹ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਨੂੰ ਜ਼ਮੀਨੀ ਪੱਧਰ ’ਤੇ ਹੱਲ ਕਰਨ ਦੇ ਮਕਸਦ ਨਾਲ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵਲੋਂ ਅਮਲੋਹ ਸ਼ਹਿਰ ਦੇ ਵਾਰਡ ਨੰਬਰ 12 ਵਿਚ ਡੋਰ-ਟੂ-ਡੋਰ ਜਨ ਸੰਪਰਕ ਮੁਹਿੰਮ ਚਲਾਈ ਗਈ । ਇਸ ਦੌਰਾਨ ਵਿਧਾਇਕ ਬੜਿੰਗ ਨੇ ਖ਼ੁਦ ਘਰ-ਘਰ ਜਾ ਕੇ ਲੋਕਾਂ ਦਾ ਹਾਲ-ਚਾਲ ਜਾਣਿਆ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ।

Ad Position 21
No active advertisement
ਅਜੀਤ ਡੈਸਕ 26-09-2026
ਅਮਲੋਹ, 25 ਸਤੰਬਰ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)-ਹਲਕਾ ਅਮਲੋਹ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਨੂੰ ਜ਼ਮੀਨੀ ਪੱਧਰ ’ਤੇ ਹੱਲ ਕਰਨ ਦੇ ਮਕਸਦ ਨਾਲ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵਲੋਂ ਅਮਲੋਹ ਸ਼ਹਿਰ ਦੇ ਵਾਰਡ ਨੰਬਰ 12 ਵਿਚ ਡੋਰ-ਟੂ-ਡੋਰ ਜਨ ਸੰਪਰਕ ਮੁਹਿੰਮ ਚਲਾਈ ਗਈ । ਇਸ ਦੌਰਾਨ ਵਿਧਾਇਕ ਬੜਿੰਗ ਨੇ ਖ਼ੁਦ ਘਰ-ਘਰ ਜਾ ਕੇ ਲੋਕਾਂ ਦਾ ਹਾਲ-ਚਾਲ ਜਾਣਿਆ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਵਲੋਂ ਸਰਕਾਰੀ ਯੋਜਨਾਵਾਂ ਦਾ ਲੋਕਾਂ ਨੂੰ ਮਿਲ ਰਹੇ ਲਾਭਾਂ ਸਬੰਧੀ ਵੀ ਜਾਣਕਾਰੀ ਹਾਸਲ ਕੀਤੀ ਗਈ। ਇਸ ਮੌਕੇ ਇਲਾਕਾ ਵਾਸੀਆਂ ਨੇ ਪੰਜਾਬ ਸਰਕਾਰ ਦੀਆਂ ਵੱਖ-ਵੱਖ ਲੋਕ-ਭਲਾਈ ਯੋਜਨਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਨਾਲ ਉਨ੍ਹਾਂ ਨੂੰ ਕਾਫ਼ੀ ਰਾਹਤ ਮਿਲ ਰਹੀ ਹੈ। ਲੋਕਾਂ ਨੇ ਖ਼ਾਸ ਤੌਰ ’ਤੇ ਜ਼ੀਰੋ ਬਿਜਲੀ ਬਿੱਲ, ਆਮ ਆਦਮੀ ਕਲੀਨਿਕਾਂ ਰਾਹੀਂ ਮਿਲ ਰਹੀ ਮੁਫ਼ਤ ਇਲਾਜ ਦੀ ਸਹੂਲਤ, ਸਿੱਖਿਆ ਖੇਤਰ ਵਿਚ ਕੀਤੇ ਜਾ ਰਹੇ ਕੰਮਾਂ ਅਤੇ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਪ੍ਰਸ਼ੰਸਾ ਕੀਤੀ। ਵਿਧਾਇਕ ਗੈਰੀ ਬੜਿੰਗ ਨੇ ਕਿਹ ਾ ਕਿ ਲੋਕਾਂ ਦੇ ਚਿਹਰਿਆਂ ’ਤੇ ਖ਼ੁਸ਼ੀ ਅਤੇ ਸਰਕਾਰੀ ਯੋਜਨਾਵਾਂ ਪ੍ਰਤੀ ਉਨ੍ਹਾਂ ਦੇ ਚੰਗੇ ਵਿਚਾਰ ਸੁਣ ਕੇ ਉਨ੍ਹਾਂ ਨੂੰ ਬਹੁਤ ਖ਼ੁਸ਼ੀ ਹੋਈ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਜੋ ਵਾਅਦੇ ਕੀਤੇ ਗਏ ਹਨ, ਉਨ੍ਹਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਲੋਕਾਂ ਵਲੋਂ ਮਿਲ ਰਿਹਾ ਪਿਆਰ ਅਤੇ ਸਹਿਯੋਗ ਉਨ੍ਹਾਂ ਨੂੰ ਹਲਕੇ ਦੇ ਵਿਕਾਸ ਲਈ ਹੋਰ ਮਿਹਨਤ ਕਰਨ ਦਾ ਹੌਸਲਾ ਦਿੰਦਾ ਹੈ। ਉਨ੍ਹਾਂ ਵਾਰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਰਹਿੰਦੇ ਵਿਕਾਸ ਕਾਰਜਾਂ ਅਤੇ ਸਥਾਨਕ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਇਆ ਜਾਵੇਗਾ। ਇਸ ਮੌਕੇ ਕੌਂਸਲਰ ਸਿਕੰਦਰ ਸਿੰਘ ਗੋਗੀ, ਸੀਨੀਅਰ ਆਗੂ ਦਰਸ਼ਨ ਸਿੰਘ ਚੀਮਾ, ਕੌਂਸਲਰ ਲਵਪ੍ਰੀਤ ਸਿੰਘ ਲਵੀ, ਜਗਤਾਰ ਸਿੰਘ, ਗੁਰਦੀਪ ਸਿੰਘ ਮੰਡੋਫਲ, ਤਰਨਦੀਪ ਸਿੰਘ ਬਦੇਸ਼ਾ, ਸਵਰਨਜੀਤ ਸਿੰਘ ਸਨੀ, ਜਗਜੀਵਨ ਸਿੰਘ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਕਰਵਾਏ ਪ੍ਰਤਿਭਾ ਖੋਜ ਮੁਕਾਬਲੇ ਅਗਲੀ ਖ਼ਬਰ ‘ ਵੰਦੇ ਮਾਤਰਮ’ ਦੇ 150 ਸਾਲ ਪੂਰੇ ਹੋਣ ’ਤੇ ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਕਰਵਾਇਆ ਸਮਾਗਮ
Ad Position 24