ਮਾਤਾ ਗੁਜਰੀ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਵਲੋਂ ਗੈੱਸਟ ਲੈਕਚਰ ਦਾ ਆਯੋਜਨ
ਫ਼ਤਹਿਗੜ੍ਹ ਸਾਹਿਬ, 25 ਸਤੰਬਰ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਪੋਸਟ ਗਰੈਜੂਏਟ ਅਰਥ ਸ਼ਾਸਤਰ ਵਿਭਾਗ ਵਲੋਂ ਬੀ. ਏ.
ਫ਼ਤਹਿਗੜ੍ਹ ਸਾਹਿਬ, 25 ਸਤੰਬਰ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਪੋਸਟ ਗਰੈਜੂਏਟ ਅਰਥ ਸ਼ਾਸਤਰ ਵਿਭਾਗ ਵਲੋਂ ਬੀ.ਏ. ਆਨਰਜ਼ ਅਰਥ ਸ਼ਾਸਤਰ, ਬੀ.ਕਾਮ., ਐਮ.ਏ. ਅਰਥ ਸ਼ਾਸਤਰ, ਐਮ.ਏ. ਅੰਗਰੇਜ਼ੀ, ਐਮ.ਏ. ਸੋਸ਼ਲ ਸਾਇੰਸਜ਼ ਅਤੇ ਐਮ.ਏ. ਮਨੋਵਿਗਿਆਨ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਗੈੱਸਟ ਲੈਕਚਰ ਕਰਵਾਇਆ ਗਿਆ ਜਿਸ ਦਾ ਉਦੇਸ਼ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਪ੍ਰੇਰਿਤ ਕਰਨਾ ਅਤੇ ਉਨ੍ਹਾਂ ਨੂੰ ਸਹੀ ਮਾਰਗ ਦਰਸ਼ਨ ਪ੍ਰਦਾਨ ਕਰਨਾ ਸੀ। ਇਸ ਮੌਕੇ ਆਈ.ਏ.ਐੱਸ. ਮੈਂਟਰ ਨਵਜੋਤ ਕੌਰ ਨੇ ਵਿਦਿਆਰਥੀਆਂ ਨਾਲ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ, ਰਣਨੀਤੀ ਅਤੇ ਸਫਲਤਾ ਲਈ ਲੋੜੀਂਦੇ ਪੱਖਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਕਿਹਾ ਕਿ ਅਜਿਹੇ ਸਿੱਖਿਆਦਾਇਕ ਪ੍ਰੋਗਰਾਮ ਜਿੱਥੇ ਵਿਦਿਆਰਥੀਆਂ ਵਿਚ ਆਤਮ-ਵਿਸ਼ਵਾਸ ਅਤੇ ਮੁਕਾਬਲੇ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ ਉੱਥੇ ਨਾਲ ਹੀ ਉਨ੍ਹਾਂ ਨੂੰ ਵੱਖ-ਵੱਖ ਉੱਚ ਪੱਧਰ ਦੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਸੁਚੱਜੀ ਤਿਆਰੀ ਕਰਨ ਅਤੇ ਆਪਣੇ ਭਵਿੱਖ ਦੇ ਟੀਚਿਆਂ ਨੂੰ ਹਾਸਲ ਕਰਨ ਲਈ ਪ੍ਰੇਰਿਤ ਕਰਦੇ ਹਨ। ਇਸ ਤੋਂ ਪਹਿਲਾਂ ਪ੍ਰੋਗਰਾਮ ਦੀ ਸ਼ੁਰੂਆਤ ਮੌਕੇ ਅਰਥ ਸ਼ਾਸਤਰ ਵਿਭਾਗ ਦੇ ਮੁਖੀ ਡਾ. ਜਪਿੰਦਰ ਸਿੰਘ ਨੇ ਮੁੱਖ ਵਕਤਾ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨਾਲ ਵਿਦਿਆਰਥੀਆਂ ਦੀ ਜਾਣ-ਪਛਾਣ ਕਰਵਾਈ। ਇਸ ਮੌਕੇ ਡਾ. ਜਗਪਾਲ ਸਿੰਘ ਨੇ ਮੁਕਾਬਲੇ ਦੇ ਇਸ ਯੁੱਗ ਵਿਚ ਸਿੱਖਿਆ ਦੀ ਮਹੱਤਤਾ ਬਾਰੇ ਵਿਚਾਰ ਸਾਂਝੇ ਕੀਤੇ। ਵਿਭਾਗ ਦੀ ਵਿਦਿਆਰਥੀ ਸੰਸਥਾ ਪਲੈਨਿੰਗ ਫੋਰਮ ਦੇ ਇੰਚਾਰਜ ਡਾ. ਹਰਸਿਮਰਨ ਸਿੰਘ ਨੇ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਵਿਭਾਗ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ। ਪ੍ਰੋਗਰਾਮ ਦਾ ਮੰਚ ਸੰਚਾਲਨ ਬੀ.ਏ. ਆਨਰਜ਼ ਅਰਥ ਸ਼ਾਸਤਰ ਭਾਗ ਦੂਜਾ ਦੇ ਵਿਦਿਆਰਥੀ ਅਨਰਾਓ ਸਿੰਘ ਨੇ ਕੀਤਾ। ਇਸ ਮੌਕੇ ਵਿਭਾਗ ਦੇ ਡਾ. ਹਰਵਿੰਦਰ ਕੌਰ, ਡਾ. ਗੁਰਜਿੰਦਰ ਕੌਰ, ਪ੍ਰੋ. ਹਰਪ੍ਰੀਤ ਕੌਰ, ਪ੍ਰੋ. ਮਨਪ੍ਰੀਤ ਕੌਰ ਅਤੇ ਵਿਦਿਆਰਥੀ ਹਾਜ਼ਰ ਸਨ।