27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਗ੍ਰੀਨ ਫ਼ੀਲਡਜ਼ ਸਕੂਲ ਵਿਖੇ ‘ਮੇਰੀ ਪੰਜਾਬੀ, ਮੇਰਾ ਮਾਣ’ ਵਿਸ਼ਵ ਪੰਜਾਬੀ ਦਿਵਸ ਮੌਕੇ ਸਮਾਗਮ ਕਰਵਾਇਆ

ਫ਼ਤਹਿਗੜ੍ਹ ਸਾਹਿਬ, 26 ਸਤੰਬਰ (ਮਨਪ੍ਰੀਤ ਸਿੰਘ)-ਗ੍ਰੀਨ ਫੀਲਡਜ਼ ਸਕੂਲ ਸਰਹਿੰਦ ਵਿਖੇ ‘ਮੇਰੀ ਪੰਜਾਬੀ, ਮੇਰਾ ਮਾਣ’ ਦੇ ਸੰਦੇਸ਼ ਨਾਲ ਵਿਸ਼ਵ ਪੰਜਾਬੀ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਪੰਜਾਬੀ ਭਾਸ਼ਾ, ਪੰਜਾਬੀ ਸਭਿਆਚਾਰ ਅਤੇ ਵਿਰਸੇ ਨਾਲ ਸਬੰਧਿਤ ਵੱਖ-ਵੱਖ ਗਤੀਵਿਧੀਆਂ ਵਿਚ ਭਾਗ ਲਿਆ।

Ad Position 21
No active advertisement
ਗ੍ਰੀਨ ਫ਼ੀਲਡਜ਼ ਸਕੂਲ ਦੇ ਵਿਦਿਆਰਥੀ ਤੇ ਸਟਾਫ਼ ਪੰਜਾਬੀ ਦਿਵਸ ਮਨਾਉਣ ਸਮੇਂ ਦਿਖਾਈ ਦਿੰਦੇ ਹੋਏ। ਅਜੀਤ ਤਸਵੀਰ 27-09-2026
ਫ਼ਤਹਿਗੜ੍ਹ ਸਾਹਿਬ, 26 ਸਤੰਬਰ (ਮਨਪ੍ਰੀਤ ਸਿੰਘ)-ਗ੍ਰੀਨ ਫੀਲਡਜ਼ ਸਕੂਲ ਸਰਹਿੰਦ ਵਿਖੇ ‘ਮੇਰੀ ਪੰਜਾਬੀ, ਮੇਰਾ ਮਾਣ’ ਦੇ ਸੰਦੇਸ਼ ਨਾਲ ਵਿਸ਼ਵ ਪੰਜਾਬੀ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਪੰਜਾਬੀ ਭਾਸ਼ਾ, ਪੰਜਾਬੀ ਸਭਿਆਚਾਰ ਅਤੇ ਵਿਰਸੇ ਨਾਲ ਸਬੰਧਿਤ ਵੱਖ-ਵੱਖ ਗਤੀਵਿਧੀਆਂ ਵਿਚ ਭਾਗ ਲਿਆ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਪੰਜਾਬੀ ਭਾਸ਼ਾ ਦੀ ਮਹੱਤਤਾ ਨੂੰ ਦਰਸਾਉਂਦੀਆਂ ਕਵਿਤਾਵਾਂ, ਭਾਸ਼ਣ, ਗੀਤ ਅਤੇ ਸਭਿਆਚਾਰਕ ਪੇਸ਼ਕਾਰੀਆਂ ਪੇਸ਼ ਕੀਤੀਆਂ। ਵਿਦਿਆਰਥੀਆਂ ਨੇ ਪੰਜਾਬੀ ਦੇ ਮਹਾਨ ਸਾਹਿਤਕਾਰਾਂ ਅਤੇ ਪੰਜਾਬੀ ਵਿਰਸੇ ਬਾਰੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਸਕੂਲ ਦੇ ਚੇਅਰਮੈਨ ਦੀਦਾਰ ਸਿੰਘ ਭੱਟੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬੀ ਸਾਡੀ ਮਾਂ-ਬੋਲੀ ਹੀ ਨਹੀਂ, ਸਗੋਂ ਸਾਡੀ ਪਹਿਚਾਣ ਅਤੇ ਅਮੀਰ ਵਿਰਸੇ ਦੀ ਨਿਸ਼ਾਨੀ ਹੈ। ਸਾਨੂੰ ਆਪਣੀ ਮਾਂ-ਬੋਲੀ ਨੂੰ ਪਿਆਰ ਕਰਨ ਦੇ ਨਾਲ-ਨਾਲ ਇਸ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਲਈ ਵੀ ਯਤਨਸ਼ੀਲ ਰਹਿਣਾ ਚਾਹੀਦਾ ਹੈ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਡਾ. ਸ਼ਾਲੂ ਰੰਧਾਵਾ ਨੇ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਦੀ ਮਹੱਤਤਾ ਬਾਰੇ ਜਾਣੂ ਕਰਵਾਉਂਦਿਆਂ ਕਿਹਾ ਕਿ ਆਪਣੀ ਮਾਂ-ਬੋਲੀ ’ਤੇ ਮਾਣ ਕਰਨਾ ਹਰ ਪੰਜਾਬੀ ਦਾ ਫ਼ਰਜ਼ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਨੂੰ ਪੜ੍ਹਨ, ਲਿਖਣ ਅਤੇ ਰੋਜ਼ਾਨਾ ਜੀਵਨ ਵਿਚ ਵੱਧ ਤੋਂ ਵੱਧ ਵਰਤਣ ਲਈ ਪ੍ਰੇਰਿਤ ਕੀਤਾ। ਸਮਾਗਮ ਵਿਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਪੰਜਾਬੀ ਭਾਸ਼ਾ ਅਤੇ ਪੰਜਾਬੀ ਵਿਰਸੇ ਨੂੰ ਸੰਭਾਲਣ ਅਤੇ ਇਸ ਦਾ ਮਾਣ ਵਧਾਉਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਤੇ ਸਕੂਲ ਦੀ ਕੋਆਰਡੀਨੇਟਰ ਹਰਮੇਸ਼ (ਪ੍ਰੀਆ), ਮਨਜੋਤ ਕੌਰ, ਮਲਕਾ ਸੂਦ ਅਤੇ ਅਧਿਆਪਕ ਰਸ਼ਪ੍ਰੀਤ, ਕਮਲਜੀਤ, ਸੋਨਮ, ਸ਼ਿਵਾਨੀ, ਪ੍ਰੀਤਪਾਲ, ਅਰਸ਼ਦੀਪ, ਅੰਮ੍ਰਿਤ, ਪਰਮਿੰਦਰ, ਪ੍ਰਦੀਪ, ਖੁਸ਼ਪ੍ਰੀਤ, ਨਰਿੰਦਰ, ਅਮਨਦੀਪ, ਰਮਨ, ਅਨੀਤਾ, ਅਦੀਤੀ, ਚਰਨਜੀਤ ਸੁਰਿੰਦਰ, ਨਰਿੰਦਰ, ਜਗਦੀਪ, ਦੀਪੀਕਾ, ਜਸਪ੍ਰੀਤ, ਦੀਪਤੀ, ਮਨਦੀਪ, ਮਨਪ੍ਰੀਤ, ਨਵਨੀਤ, ਹਰਮਨ ,ਪਰਨੀਤ, ਕੁਲਵਿੰਦਰ, ਮਹਿਕ ਅਤੇ ਮਨੀਸਾ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਵਿਚ ਡੀ.ਪੀ.ਐਸ. ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ ਅਗਲੀ ਖ਼ਬਰ ਵਰਲਡ ਯੂਨੀਵਰਸਿਟੀ ਵਿਖੇ ‘ਨਸ਼ਾ ਮੁਕਤ ਯੁਵਾ ਫ਼ਾਰ ਵਿਕਸਿਤ ਭਾਰਤ’ ਤਹਿਤ ਸਿਹਤ ਤੇ ਜਾਗਰੂਕਤਾ ਕੈਂਪ
Ad Position 24