27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਖੇਤੀਬਾੜੀ ਵਿਭਾਗ ਵਲੋਂ ਪਿੰਡ ਬਹਿਲੋਲਪੁਰ ਵਿਖੇ ਪਰਾਲੀ ਪ੍ਰਬੰਧਨ ਸੰਬੰਧੀ ਲਗਾਇਆ ਜਾਗਰੂਕਤਾ ਕੈਂਪ

ਫ਼ਤਹਿਗੜ੍ਹ ਸਾਹਿਬ, 26 ਸਤੰਬਰ (ਰਾਜਿੰਦਰ ਸਿੰਘ)-ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦੇਣ ਦੇ ਮੰਤਵ ਨਾਲ ਖੇਤੀਬਾੜੀ ਵਿਭਾਗ ਵਲੋਂ ਪਿੰਡ ਬਹਿਲੋਲਪੁਰ ਵਿਖੇ ਸੀ. ਆਰ.

Ad Position 21
No active advertisement
ਅਜੀਤ ਡੈਸਕ 27-09-2026
ਫ਼ਤਹਿਗੜ੍ਹ ਸਾਹਿਬ, 26 ਸਤੰਬਰ (ਰਾਜਿੰਦਰ ਸਿੰਘ)-ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦੇਣ ਦੇ ਮੰਤਵ ਨਾਲ ਖੇਤੀਬਾੜੀ ਵਿਭਾਗ ਵਲੋਂ ਪਿੰਡ ਬਹਿਲੋਲਪੁਰ ਵਿਖੇ ਸੀ.ਆਰ.ਐਮ. ਸਕੀਮ ਅਧੀਨ ਆਈ.ਈ.ਸੀ. ਕੰਪੋਨੈਂਟ ਤਹਿਤ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਵੱਖ-ਵੱਖ ਖੇਤੀ ਮਸ਼ੀਨਰੀ ਦੀ ਵਰਤੋਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਜਗਦੇਵ ਸਿੰਘ ਨੇ ਦੱਸਿਆ ਕਿ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਅੱਗ ਲਗਾਏ ਬਿਨਾਂ ਮਲਚਰ ਦੀ ਵਰਤੋਂ ਕਰਨ ਉਪਰੰਤ ਸੁਪਰ ਸੀਡਰ ਰਾਹੀਂ ਕਣਕ ਦੀ ਬਿਜਾਈ ਆਸਾਨੀ ਨਾਲ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਖੇਤ ਵਿਚ ਰਲਾਉਣ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਵਿਚ ਵਾਧਾ ਹੁੰਦਾ ਹੈ। ਝੋਨੇ ਦੀ ਪਰਾਲੀ ਵਿਚ ਫਾਸਫੋਰਸ, ਪੋਟਾਸ਼ ਤੋਂ ਇਲਾਵਾ ਵੱਖ-ਵੱਖ ਸੂਖਮ ਤੱਤ ਮੌਜੂਦ ਹੁੰਦੇ ਹਨ, ਜਿਨ੍ਹਾਂ ਨਾਲ ਖੇਤ ਦੀ ਮਿੱਟੀ ਵਿਚ ਜ਼ਿੰਕ, ਮੈਗਨੀਜ਼ ਆਦਿ ਤੱਤਾਂ ਦੀ ਪੂਰਤੀ ਵਿਚ ਸਹਾਇਤਾ ਮਿਲਦੀ ਹੈ। ਪਰਾਲੀ ਨੂੰ ਖੇਤ ਵਿਚ ਰਲਾਉਣ ਨਾਲ ਮਿੱਟੀ ਨਰਮ ਰਹਿੰਦੀ ਹੈ, ਜਿਸ ਕਾਰਨ ਫ਼ਸਲ ਦੀਆਂ ਜੜ੍ਹਾਂ ਦੇ ਵਿਕਾਸ ਲਈ ਵੀ ਅਨੁਕੂਲ ਵਾਤਾਵਰਨ ਬਣਦਾ ਹੈ। ਇਸ ਮੌਕੇ ਖੇਤੀਬਾੜੀ ਵਿਸਥਾਰ ਅਫ਼ਸਰ ਸਰਹਿੰਦ ਪ੍ਰਭੂ ਨਾਥ ਨੇ ਕਿਸਾਨਾਂ ਨੂੰ ਦੱਸਿਆ ਕਿ ਹੈਪੀ ਸੀਡਰ, ਸੁਪਰ ਸੀਡਰ, ਸਮਾਰਟ ਸੀਡਰ ਅਤੇ ਸਰਫੇਸ ਸੀਡਰ ਵਰਗੀ ਖੇਤੀ ਮਸ਼ੀਨਰੀ ਦੀ ਵਰਤੋਂ ਕਰਕੇ ਪਰਾਲੀ ਨੂੰ ਅੱਗ ਲਗਾਏ ਬਿਨਾਂ ਕਣਕ ਦੀ ਬਿਜਾਈ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦੇ ਸੁਚੱਜੇ ਪ੍ਰਬੰਧਨ ਲਈ ਉਪਲਬਧ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਵੱਖ-ਵੱਖ ਖੇਤੀ ਮਸ਼ੀਨਾਂ ਸਬਸਿਡੀ ’ਤੇ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਇਸ ਲਈ ਕਿਸਾਨ ਇਨ੍ਹਾਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਲੈਣ। ਇਸ ਮੌਕੇ ਡਾ. ਇਕਬਾਲਜੀਤ ਸਿੰਘ ਬੈਨੀਪਾਲ, ਜਸਵਿੰਦਰਪਾਲ ਸਿੰਘ, ਖੇਤੀਬਾੜੀ ਵਿਸਥਾਰ ਅਫ਼ਸਰਾਂ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਲੋਕਾਂ ਨੂੰ ਸੱਤਾ ਦਾ ਚਿਹਰਾ ਨਹੀਂ, ਸਗੋਂ ਸੂਬੇ ਦੇ ਭਵਿੱਖ ਲਈ ਸਪੱਸ਼ਟ ਨੀਤੀ ਤੇ ਲੋਕ-ਪੱਖੀ ਨੀਤੀਆਂ ਦੀ ਲੋੜ-ਜਸ... ਅਗਲੀ ਖ਼ਬਰ ਖੇੜੀ ਮੱਲਾਂ ਤੋਂ ਵੱਡੀ ਗਿਣਤੀ ’ਚ ਪਰਿਵਾਰ ਹੋਏ ਕਾਂਗਰਸ ਪਾਰਟੀ ’ਚ ਸ਼ਾਮਿਲ
Ad Position 24