27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਸ਼ਾਮ ਸੁੰਦਰ ਭਾਰਦਵਾਜ ਭਾਜਪਾ ਰਿਟਾਇਰਡ ਇੰਪਲਾਈਜ਼ ਸੈੱਲ ਦੇ ਜ਼ਿਲ੍ਹਾ ਕਨਵੀਨਰ ਨਿਯੁਕਤ

ਫ਼ਤਹਿਗੜ੍ਹ ਸਾਹਿਬ, 26 ਸਤੰਬਰ (ਬਲਜਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਦੀਦਾਰ ਸਿੰਘ ਭੱਟੀ ਵਲੋਂ ਸੀਨੀਅਰ ਆਗੂ ਤੇ ਰਿਟਾਇਰਡ ਸੇਲ ਟੈਕਸ ਅਫ਼ਸਰ ਸ਼ਾਮ ਸੁੰਦਰ ਭਾਰਦਵਾਜ ਨੂੰ ਪਾਰਟੀ ਦੇ ਰਿਟਾਇਰਡ ਇੰਪਲਾਈਜ਼ ਸੈੱਲ ਦਾ ਜ਼ਿਲ੍ਹਾ ਕਨਵੀਨਰ ਨਿਯੁਕਤ ਕੀਤਾ ਗਿਆ। ਇਸ ਮੌਕੇ ਸ਼ਾਮ ਸੁੰਦਰ ਭਾਰਦਵਾਜ ਨੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਅਤੇ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਵਲੋਂ ਸੌਂਪੀ ਜ਼ਿੰਮੇਵਾਰੀ ਨੂੰ ਪੂਰੀ ਵਫ਼ਾਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ।

Ad Position 21
No active advertisement
ਅਜੀਤ ਡੈਸਕ 27-09-2026
ਫ਼ਤਹਿਗੜ੍ਹ ਸਾਹਿਬ, 26 ਸਤੰਬਰ (ਬਲਜਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਦੀਦਾਰ ਸਿੰਘ ਭੱਟੀ ਵਲੋਂ ਸੀਨੀਅਰ ਆਗੂ ਤੇ ਰਿਟਾਇਰਡ ਸੇਲ ਟੈਕਸ ਅਫ਼ਸਰ ਸ਼ਾਮ ਸੁੰਦਰ ਭਾਰਦਵਾਜ ਨੂੰ ਪਾਰਟੀ ਦੇ ਰਿਟਾਇਰਡ ਇੰਪਲਾਈਜ਼ ਸੈੱਲ ਦਾ ਜ਼ਿਲ੍ਹਾ ਕਨਵੀਨਰ ਨਿਯੁਕਤ ਕੀਤਾ ਗਿਆ। ਇਸ ਮੌਕੇ ਸ਼ਾਮ ਸੁੰਦਰ ਭਾਰਦਵਾਜ ਨੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਅਤੇ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਵਲੋਂ ਸੌਂਪੀ ਜ਼ਿੰਮੇਵਾਰੀ ਨੂੰ ਪੂਰੀ ਵਫ਼ਾਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ। ਭਾਰਦਵਾਜ ਨੇ ਕਿਹਾ ਕਿ ਉਹ ਪਾਰਟੀ ਦੀ ਵਿਚਾਰਧਾਰਾ ਅਤੇ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਵਿਚ ਆਪਣਾ ਬਣਦਾ ਯੋਗਦਾਨ ਪਾਉਣਗੇ। ਇਸ ਮੌਕੇ ਸ. ਭੱਟੀ ਨੇ ਸ਼ਾਮ ਸੁੰਦਰ ਭਾਰਦਵਾਜ ਨੂੰ ਵਧਾਈ ਦਿੰਦਿਆਂ ਕਿਹਾ ਕਿ ਸੰਗਠਨ ਨੂੰ ਬੂਥ ਪੱਧਰ ’ਤੇ ਮਜ਼ਬੂਤ ਬਣਾਉਣ ਲਈ ਜਿੱਥੇ ਲਗਾਤਾਰ ਸਰਗਰਮੀਆਂ ਜਾਰੀ ਹਨ ਉੱਥੇ ਹੀ ਪਾਰਟੀ ਪ੍ਰਤੀ ਸਮਰਪਿਤ ਭਾਵਨਾਵਾਂ ਨਾਲ ਸੇਵਾਵਾਂ ਨਿਭਾਉਣ ਵਾਲੇ ਸਰਗਰਮ ਆਗੂਆਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਦੇ ਕੇ ਪਾਰਟੀ ਵਿਚ ਬਣਦਾ ਮਾਣ-ਸਨਮਾਨ ਦਿੱਤਾ ਜਾ ਰਿਹਾ ਹੈ ਤਾਂ ਜੋ ਉਹ ਹੋਰ ਵੀ ਉਤਸ਼ਾਹ ਤੇ ਲਗਨ ਨਾਲ ਲੋਕਾਂ ਦੀ ਸੇਵਾ ਕਰ ਸਕਣ। ਇਸ ਮੌਕੇ ’ਤੇ ਜ਼ਿਲ੍ਹਾ ਜਨਰਲ ਸਕੱਤਰ ਹਰੀਸ਼ ਅਗਰਵਾਲ, ਅਜਾਇਬ ਸਿੰਘ ਜਖਵਾਲੀ ਜ਼ਿਲ੍ਹਾ ਪ੍ਰਧਾਨ ਕਿਸਾਨ ਮੋਰਚਾ, ਤਰਲੋਚਨ ਸਿੰਘ ਲਾਲੀ, ਗੁਰਬਖਸ਼ ਸਿੰਘ ਬਖਸ਼ੀ, ਜੋਗਾ ਸਿੰਘ ਮੰਡਲ ਪ੍ਰਧਾਨ ਕਿਸਾਨ ਮੋਰਚਾ, ਜਗੀਸਰ ਸਿੰਘ ਰੁੜਕੀ, ਪਰਵਿੰਦਰ ਸਿੰਘ ਦਿਓਲ, ਜਸਵਿੰਦਰ ਸਿੰਘ ਬਰਾਸ ਮੰਡਲ ਪ੍ਰਧਾਨ ਬਡਾਲੀ, ਸੰਦੀਪ ਗਾਬਾ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਤਾ ਗੁਜਰੀ ਕਾਲਜ ਵਿਖੇ ਐਨ.ਪੀ.ਟੀ.ਈ.ਐਲ. ਜਾਗਰੂਕਤਾ ਵਰਕਸ਼ਾਪ ਦਾ ਆਯੋਜਨ ਅਗਲੀ ਖ਼ਬਰ ਡੇਰਾ ਬਾਬਾ ਹਰੀ ਸਿੰਘ ਜਟਾਣਾ ਨੀਵਾਂ ਵਿਖੇ ਮੁਫ਼ਤ ਆਯੁਸ਼ ਕੈਂਪ
Ad Position 24