ਭਾਜਪਾ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਿਸ਼ਾਲ ਯਾਤਰਾ ਦੀ ਸ਼ੁਰੂਆਤ
ਰਾਜਪੁਰਾ, 27 ਸਤੰਬਰ (ਰਣਜੀਤ ਸਿੰਘ)- ਪੰਜਾਬ ਵਿਚ ਦਿਨੋ ਦਿਨ ਵਧ ਰਹੀ ਨਸ਼ੇ ਦੀ ਸਮੱਸਿਆ ਤੇ ਇਸ ਨਾਲ ਤਬਾਹ ਹੋ ਰਹੀ ਜਵਾਨੀ ਨੂੰ ਬਚਾਉਣ ਲਈ ਭਾਜਪਾ ਵਲੋਂ ਸੂਬੇ ਵਿਚ ਨਸ਼ਾ ਮੁਕਤ ਪੰਜਾਬ ਯਾਤਰਾ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸ ਸੰਬੰਧੀ ਇੱਥੋਂ ਦੇ ਅਮਰ ਪੈਲੇਸ ਵਿਚ ਪਾਰਟੀ ਦੇ ਸੀਨੀਅਰ ਆਗੂਆਂ ਨੇ ਮੀਟਿੰਗ ਕੀਤੀ ਸੀ।
ਰਾਜਪੁਰਾ, 27 ਸਤੰਬਰ (ਰਣਜੀਤ ਸਿੰਘ)- ਪੰਜਾਬ ਵਿਚ ਦਿਨੋ ਦਿਨ ਵਧ ਰਹੀ ਨਸ਼ੇ ਦੀ ਸਮੱਸਿਆ ਤੇ ਇਸ ਨਾਲ ਤਬਾਹ ਹੋ ਰਹੀ ਜਵਾਨੀ ਨੂੰ ਬਚਾਉਣ ਲਈ ਭਾਜਪਾ ਵਲੋਂ ਸੂਬੇ ਵਿਚ ਨਸ਼ਾ ਮੁਕਤ ਪੰਜਾਬ ਯਾਤਰਾ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸ ਸੰਬੰਧੀ ਇੱਥੋਂ ਦੇ ਅਮਰ ਪੈਲੇਸ ਵਿਚ ਪਾਰਟੀ ਦੇ ਸੀਨੀਅਰ ਆਗੂਆਂ ਨੇ ਮੀਟਿੰਗ ਕੀਤੀ ਸੀ। ਇਸ ਯਾਤਰਾ ਦਾ ਮੁੱਖ ਮਕਸਦ ਘਰ-ਘਰ ਨਸ਼ਾ ਮੁਕਤੀ ਦਾ ਸੰਦੇਸ਼ ਦੇਣਾ ਅਤੇ ਲੋਕਾਂ ਨੂੰ ਇਸ ਕੋਹੜ ਦੇ ਖ਼ਿਲਾਫ਼ ਲਾਮਬੱਧ ਕਰਨਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਆਗੂਆਂ ਨੇ ਸੱਤਾਧਾਰੀ ਧਿਰ ’ਤੇ ਤਿੱਖੇ ਹਮਲੇ ਕੀਤੇ ਅਤੇ ਕਿਹਾ ਕਿ ਪੰਜਾਬ ਵਿਚ ਆਦਮੀ ਪਾਰਟੀ ਦੀ ਸਰਕਾਰ ਨਸ਼ੇ ਦਾ ਮੁਕੰਮਲ ਖ਼ਾਤਮੇ ਦਾ ਲਾਰਾ ਲਾ ਕੇ ਸੂਬੇ ਦੀ ਸੱਤਾ ਵਿਚ ਆਈ ਸੀ। ਲੰਘੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਲੋਕਾਂ ਨੇ ਇਸ ਪਾਰਟੀ ’ਤੇ ਭਰੋਸਾ ਕਰਕੇ ਸੂਬੇ ਦੀ ਗੱਡੀ ਦੀਆਂ ਚਾਬੀਆਂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸੌਂਪ ਦਿੱਤੀਆਂ ਸਨ ਹੁਣ ਲੋਕਾਂ ਨੂੰ ਪਤਾ ਲੱਗ ਗਿਆ ਹੈ ਇਨ੍ਹਾਂ ਤਿਲਾਂ ਵਿਚ ਤੇਲ ਨਹੀ ਹੈ। ਆਗੂਆਂ ਦਾ ਕਹਿਣਾ ਹੈ ਕਿ ਜਿਹੜੀ ਸਰਕਾਰ ਨਸ਼ਾ ਮੁਕਤੀ ਦੇ ਵੱਡ-ਵੱਡੇ ਦਾਅਵੇ ਕਰਦੀ ਸੀ, ਪਰ ਜ਼ਮੀਨੀ ਹਕੀਕਤ ਇਹ ਹੈ ਕਿ ਨਸ਼ੇ ਦੇ ਤਸਕਰਾਂ ਦੇ ਹੌਸਲੇ ਬੁਲੰਦ ਹਨ ਅਤੇ ਸਰਕਾਰ ਲਾਚਾਰ ਸਾਬਤ ਹੋਈ ਹੈ। ਇਸ ਲਈ ਸੂਬੇ ਦੀ ਜਵਾਨੀ ਨੂੰ ਬਚਾਉਣ ਲਈ ਭਾਰਤੀ ਜਨਤਾ ਪਾਰਟੀ ਨੂੰ ਮੈਦਾਨ ਵਿਚ ਉੱਤਰਨਾ ਪਿਆ ਹੈ। ਇਸ ਲਈ ਸਮੁੱਚੇ ਪੰਜਾਬ ਵਿਚ ਭਾਜਪਾ ਵਲੋਂ ਨਸ਼ਾ ਮੁਕਤੀ ਦੇ ਖ਼ਿਲਾਫ਼ ਯਾਤਰਾ ਸ਼ੁਰੂ ਕੀਤੀ ਗਈ ਹੈ। ਇਹ ਯਾਤਰਾ ਰਾਜਪੁਰਾ ਵਿਖੇ 29 ਸਤੰਬਰ ਮੰਗਲਵਾਰ ਨੂੰ ਬਹਾਵਲਪੁਰ ਭਵਨ ਵਿਖੇ ਯਾਤਰਾ ਪੁੱਜ ਰਹੀ ਹੈ। ਆਗੂਆਂ ਨੇ ਦੱਸਿਆ ਕਿ ਭਾਰਤੀ ਜਨਤਾ ਪਾਰਟੀ ਹੀ ਪੰਜਾਬ ਵਿਚ ਨਸ਼ਾ ਖ਼ਤਮ ਕਰ ਸਕਦੀ ਹੈ। ਇਸ ਲਈ ਆਗੂਆਂ ਨੇ ਪੰਜਾਬ ਦੇ ਸਮੂਹ ਨਾਗਰਿਕਾਂ ਨੂੰ ਸਮਾਜਿਕ ਸੰਸਥਾਵਾਂ ਅਤੇ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਨੂੰ ਮੁੜ ਤੋਂ ਸਿਹਤਮੰਦ ਅਤੇ ਨਸ਼ਾ ਮੁਕਤ ਕਰਨ ਲਈ ਨਸ਼ਾ ਮੁਕਤ ਯਾਤਰਾ ਵਿਚ ਵੱਧ ਚੜ ਕੇ ਹਿੱਸਾ ਲੈਣ। ਮੀਟਿੰਗ ਵਿਚ ਹੋਰਨਾਂ ਸਮੇਤ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਭੰਗੂ, ਚਰਨਜੀਤ ਸਿੰਘ ਬਰਾੜ, ਪ੍ਰਦੀਪ ਨੰਦਾ, ਨਰਿੰਦਰ ਨਾਗਪਾਲ, ਜਗਦੀਪ ਸਿੰਘ ਸੋਢੀ ਤੇ ਹੋਰ ਆਗੂ ਹਾਜ਼ਰ ਸਨ।