28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਮਨਰੂਪ ਸਿੰਘ ਦਾਲੋਮਾਜਰਾ ਬਣੇ ਸਰਕਲ ਨਬੀਪੁਰ ਯੂਥ ਵਿੰਗ ਦੇ ਮੀਤ ਪ੍ਰਧਾਨ

ਫ਼ਤਹਿਗੜ੍ਹ ਸਾਹਿਬ, 27 ਸਤੰਬਰ (ਬਲਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾਂ ਮਿਹਨਤੀ ਅਤੇ ਇਮਾਨਦਾਰ ਵਰਕਰਾਂ ਨੂੰ ਹਮੇਸ਼ਾ ਹੀ ਬਣਦਾ ਮਾਣ ਸਨਮਾਨ ਦਿੱਤਾ ਹੈ। ਇਹ ਪ੍ਰਗਟਾਵਾ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਭਾਰਤੀ ਜਨਤਾ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਪਿੰਡ ਦੱਲੋਮਾਜਰਾ ਦੇ ਮਨਰੂਪ ਸਿੰਘ ਨੂੰ ਨਬੀਪੁਰ ਸਰਕਲ ਦਾ ਯੂਥ ਵਿੰਗ ਦਾ ਮੀਤ ਪ੍ਰਧਾਨ ਨਿਯੁਕਤ ਕਰਨ ਮੌਕੇ ਕੀਤਾ।

Ad Position 21
No active advertisement
ਅਜੀਤ ਡੈਸਕ 28-09-2026
ਫ਼ਤਹਿਗੜ੍ਹ ਸਾਹਿਬ, 27 ਸਤੰਬਰ (ਬਲਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾਂ ਮਿਹਨਤੀ ਅਤੇ ਇਮਾਨਦਾਰ ਵਰਕਰਾਂ ਨੂੰ ਹਮੇਸ਼ਾ ਹੀ ਬਣਦਾ ਮਾਣ ਸਨਮਾਨ ਦਿੱਤਾ ਹੈ। ਇਹ ਪ੍ਰਗਟਾਵਾ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਭਾਰਤੀ ਜਨਤਾ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਪਿੰਡ ਦੱਲੋਮਾਜਰਾ ਦੇ ਮਨਰੂਪ ਸਿੰਘ ਨੂੰ ਨਬੀਪੁਰ ਸਰਕਲ ਦਾ ਯੂਥ ਵਿੰਗ ਦਾ ਮੀਤ ਪ੍ਰਧਾਨ ਨਿਯੁਕਤ ਕਰਨ ਮੌਕੇ ਕੀਤਾ। ਭੁੱਟਾ ਨੇ ਕਿਹਾ ਕਿ ਮਨਰੂਪ ਸਿੰਘ ਮਿਹਨਤੀ ਸਿਆਸੀ ਆਗੂ ਹਨ ਜਿਹੜੇ ਕਿ ਪਿਛਲੇ ਸਮੇਂ ਤੋਂ ਆਪਣੇ ਹਲਕੇ ਵਿੱਚ ਲੋਕਾਂ ਦੀ ਸੇਵਾ ਵਿੱਚ ਅਹਿਮ ਯੋਗਦਾਨ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਮਨਰੂਪ ਸਿੰਘ ਦੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ ਕਿਉਂਕਿ ਨੌਜਵਾਨ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਯਕੀਨੀ ਬਣਾਉਣ ਵਿਚ ਅਹਿਮ ਯੋਗਦਾਨ ਪਾਉਣਗੇ ਅਤੇ ਪਾਰਟੀ ਦੀ ਸਰਕਾਰ ਬਣਨ ਨੂੰ ਉਪਰੰਤ ਨੌਜਵਾਨਾਂ ਦੇ ਵਿਕਾਸ ਵਾਸਤੇ ਅਹਿਮ ਯੋਜਨਾਵਾਂ ਉਲੀਕੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਲਕੇ ਵਿਚ ਦਿਨੋਂ ਦਿਨ ਹੋਰ ਮਜ਼ਬੂਤ ਹੁੰਦੀ ਜਾ ਰਹੀ ਹੈ ਕਿਉਂਕਿ ਵਿਰੋਧੀ ਪਾਰਟੀਆਂ ਦੇ ਕਈ ਆਗੂਆਂ ਨੇ ਆਪਣੀਆਂ ਪਾਰਟੀਆਂ ਨੂੰ ਛੱਡ ਕੇ ਪੰਜਾਬ ਦੀ ਸਭ ਤੋਂ ਪੁਰਾਤਨ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਹੈ। ਉਨ੍ਹਾਂ ਹੋਰ ਕਿਹਾ ਕਿ ਇਸ ਤੋਂ ਸਪਸ਼ਟ ਹੈ ਕਿ ਲੋਕ ਹੁਣ ਸਮਝ ਚੁੱਕੇ ਹਨ ਕਿ ਸ਼੍ਰੋਮਣੀ ਅਕਾਲੀ ਦਲ ਹੀ ਇਕ ਅਜਿਹੀ ਸਿਆਸੀ ਜਮਾਤ ਹੈ ਜੋ ਪੰਜਾਬ ਅਤੇ ਪੰਜਾਬੀਆਂ ਦਾ ਸਰਬ ਪੱਖੀ ਵਿਕਾਸ ਕਰਨ ਦੇ ਯੋਗ ਪਾਰਟੀ ਹੈ। ਇਸ ਮੌਕੇ ਦਵਿੰਦਰ ਸਿੰਘ, ਦਮਨਜੋਤ ਸਿੰਘ, ਪਲਵਿੰਦਰ ਸਿੰਘ ਨਬੀਪੁਰ, ਬਲਜਿੰਦਰ ਸਿੰਘ, ਅਮਨਦੀਪ ਸਿੰਘ ਫਾਟਕ ਮਾਜਰੀ, ਜਸਪ੍ਰੀਤ ਸਿੰਘ ਦਾਲੋਮਾਜਰਾ, ਅਤਿੰਦਰਪਾਲ ਸਿੰਘ, ਹਰਵਿੰਦਰ ਸਿੰਘ, ਕਰਨਦੀਪ ਸਿੰਘ, ਸੁਖਮਨਦੀਪ ਸਿੰਘ, ਸ਼ਮਸ਼ੇਰ ਸਿੰਘ, ਕੁਲਵੰਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੀ. ਆਈ. ਐਮ. ਟੀ. ਵਿਚ ਕਾਨਵੋਕੇਸ਼ਨ ਸਮਾਰੋਹ 2026 ਦਾ ਸ਼ਾਨਦਾਰ ਆਯੋਜਨ ਅਗਲੀ ਖ਼ਬਰ ਗਰੇਵਾਲ ਲੈਂਡ ਡਿਵੈਲਪਰਜ਼ ਚੁੰਨ੍ਹੀ ਵਿਖੇ ਧਾਰਮਿਕ ਸਮਾਗਮ ਕਰਵਾਇਆ
Ad Position 24