29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਦੇ ਹੀ ਲੋੜਵੰਦਾਂ ਨੂੰ ਸਹੂਲਤਾਂ ਦਾ ਮੁੜ ਮਿਲੇਗਾ ਲਾਭ- ਬੀਬੀ ਖੰਨਾ

ਅਮਲੋਹ, 28 ਸਤੰਬਰ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਇਸਤਰੀ ਵਿੰਗ ਵਲੋਂ ਹਲਕਾ ਅਮਲੋਹ ਦੇ ਪਿੰਡ ਰੰਘੇੜੀ ਕਲਾਂ, ਮੁੱਢੜੀਆ, ਬਡਾਲੀ ਤੇ ਅਲੀਪੁਰ ਸੰਦਲ ਵਿਖੇ ਅਹਿਮ ਮੀਟਿੰਗਾਂ ਕੀਤੀਆਂ ਗਈਆਂ। ਇਨ੍ਹਾਂ ਮੀਟਿੰਗਾਂ ਦੀ ਅਗਵਾਈ ਇਸਤਰੀ ਅਕਾਲੀ ਦਲ ਦੀ ਸੀਨੀਅਰ ਆਗੂ ਬੀਬੀ ਕਿਰਨਦੀਪ ਕੌਰ ਖੰਨਾ ਨੇ ਕੀਤੀ।

Ad Position 21
No active advertisement
ਅਜੀਤ ਡੈਸਕ 29-09-2026
ਅਮਲੋਹ, 28 ਸਤੰਬਰ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਇਸਤਰੀ ਵਿੰਗ ਵਲੋਂ ਹਲਕਾ ਅਮਲੋਹ ਦੇ ਪਿੰਡ ਰੰਘੇੜੀ ਕਲਾਂ, ਮੁੱਢੜੀਆ, ਬਡਾਲੀ ਤੇ ਅਲੀਪੁਰ ਸੰਦਲ ਵਿਖੇ ਅਹਿਮ ਮੀਟਿੰਗਾਂ ਕੀਤੀਆਂ ਗਈਆਂ। ਇਨ੍ਹਾਂ ਮੀਟਿੰਗਾਂ ਦੀ ਅਗਵਾਈ ਇਸਤਰੀ ਅਕਾਲੀ ਦਲ ਦੀ ਸੀਨੀਅਰ ਆਗੂ ਬੀਬੀ ਕਿਰਨਦੀਪ ਕੌਰ ਖੰਨਾ ਨੇ ਕੀਤੀ। ਮੀਟਿੰਗਾਂ ਵਿਚ ਵੱਡੀ ਗਿਣਤੀ ਵਿਚ ਬੀਬੀਆਂ ਨੇ ਜਿੱਥੇ ਸ਼ਮੂਲੀਅਤ ਕੀਤੀ, ਉੱਥੇ ਹੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੀ। ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਬੀਬੀ ਖੰਨਾ ਨੇ ਕਿਹਾ ਕਿ ਇਸਤਰੀ ਅਕਾਲੀ ਦਲ ਦੀਆਂ ਬੀਬੀਆਂ ਪਿੰਡ-ਪਿੰਡ ਤੇ ਘਰ - ਘਰ ਜਾ ਕੇ ਲੋਕਾਂ ਨੂੰ ਮੌਜੂਦਾ ‘ਆਪ’ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੇ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਬਾਰੇ ਜਾਗਰੂਕ ਕਰਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕਥਿਤ ਝੂਠੇ ਪਰਚਿਆਂ, ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੇ ਆਮ ਲੋਕਾਂ ਨਾਲ ਹੋ ਰਹੀਆਂ ਮੁਸ਼ਕਿਲਾਂ ਬਾਰੇ ਜਾਣੂ ਕਰਵਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਬੀਬੀਆਂ ਨੂੰ ਅਪੀਲ ਕੀਤੀ ਕਿ ਜਦੋਂ ਵੀ ਕੋਈ ‘ਆਪ’ ਦਾ ਨੁਮਾਇੰਦਾ, ਆਗੂ ਜਾਂ ਸੱਤਾਧਾਰੀ ਧਿਰ ਦਾ ਪ੍ਰਤੀਨਿਧੀ ਪਿੰਡ ਵਿਚ ਆਵੇ ਤਾਂ ਲੋਕਤੰਤਰਿਕ ਢੰਗ ਨਾਲ ਸਵਾਲ ਪੁੱਛੇ ਜਾਣ ਅਤੇ ਔਰਤਾਂ ਨਾਲ ਜੁੜੇ ਮੁੱਦਿਆਂ ’ਤੇ ਸਰਕਾਰ ਤੋਂ ਜਵਾਬ ਮੰਗਿਆ ਜਾਵੇ। ਉਨ੍ਹਾਂ ਕਿਹਾ ਕਿ ਔਰਤਾਂ ਨਾਲ ਕੀਤੇ ਗਏ ਵਾਅਦਿਆਂ, ਖ਼ਾਸ ਕਰਕੇ 60-60 ਹਜ਼ਾਰ ਰੁਪਏ ਦੀ ਕਥਿਤ ਵਿੱਤੀ ਸਹਾਇਤਾ ਸਬੰਧੀ ਵੀ ਸਰਕਾਰ ਤੋਂ ਪੁੱਛਿਆ ਜਾਵੇ ਕਿ ਇਹ ਰਕਮ ਕਦੋਂ ਅਤੇ ਕਿਵੇਂ ਦਿੱਤੀ ਜਾਵੇਗੀ। ਉਨ੍ਹਾਂ ਬੀਬੀਆਂ ਨੂੰ ਸੱਦਾ ਦਿੱਤਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਿੰਡ ਪੱਧਰ ਅਤੇ ਵਾਰਡ ਪੱਧਰ ’ਤੇ ਸਰਗਰਮ ਹੋ ਕੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਤੇ ਪ੍ਰੋਗਰਾਮਾਂ ਨੂੰ ਘਰ-ਘਰ ਪਹੁੰਚਾਇਆ ਜਾਵੇ। ਇਨ੍ਹਾਂ ਮੀਟਿੰਗਾਂ ਨੂੰ ਜਥੇ. ਕੁਲਦੀਪ ਸਿੰਘ ਮੁੱਢੜੀਆ ਮੈਂਬਰ ਪੀ.ਏ.ਸੀ., ਹਰਬੰਸ ਸਿੰਘ ਬਡਾਲੀ ਹਲਕਾ ਆਬਜ਼ਰਵਰ ਨੇ ਸੰਬੋਧਨ ਕੀਤਾ। ਇਸ ਮੌਕੇ ਤੇ ਵੱਡੀ ਗਿਣਤੀ ਪਿੰਡਾਂ ਦੀਆਂ ਔਰਤਾਂ, ਪਾਰਟੀ ਆਗੂ ਤੇ ਵਰਕਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਯੂਨੀਵਰਸਿਟੀ ਵਿਖੇ ‘ਗੁਰਬਾਣੀ ’ਚ ਸਿੱਖ ਰਾਜ ਦੀ ਧਾਰਨਾ’ ਵਿਸ਼ੇ ’ਤੇ ਭਾਸ਼ਨ ਕਰਵਾਇਆ ਅਗਲੀ ਖ਼ਬਰ ਮੰਡੀਆਂ ’ਚ ਸਾਰੇ ਪ੍ਰਬੰਧ ਮੁਕੰਮਲ, ਕਿਸਾਨਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਦਿੱਕਤ- ਚੇਅਰਮੈਨ ਰਾਏ
Ad Position 24