28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਪਿੰਡ ਹਰਬੰਸਪੁਰਾ ਤੋਂ ਦਰਜਨਾਂ ਪਰਿਵਾਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ’ਚ ਹੋਏ ਸ਼ਾਮਿਲ

ਫ਼ਤਹਿਗੜ੍ਹ ਸਾਹਿਬ, 28 ਸਤੰਬਰ (ਮਨਪ੍ਰੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਜਥੇਬੰਦੀ ਨੂੰ ਉਸ ਸਮੇਂ ਹੋਰ ਬਲ ਮਿਲਿਆ ਜਦੋਂ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਹਰਬੰਸਪੁਰਾ ਤੋਂ ਵੱਖ-ਵੱਖ ਪਾਰਟੀਆਂ ਨਾਲ ਸੰਬੰਧਿਤ ਦਰਜਨਾਂ ਪਰਿਵਾਰਾਂ ਨੇ ਆਪਣੀਆਂ ਪੁਰਾਣੀਆਂ ਪਾਰਟੀਆਂ ਨੂੰ ਅਲਵਿਦਾ ਕਹਿੰਦਿਆਂ ਸੀਨੀਅਰ ਆਗੂ ਐਡਵੋਕੇਟ ਵਰਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਸਬੰਧੀ ਕਰਵਾਏ ਗਏ ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਜਥੇਬੰਦੀ ਦੇ ਆਗੂ, ਅਹੁਦੇਦਾਰ ਅਤੇ ਵਰਕਰ ਮੌਜੂਦ ਰਹੇ।

Ad Position 21
No active advertisement
ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਐਡਵੋਕੇਟ ਵਰਿੰਦਰ ਸਿੰਘ ਢਿੱਲੋਂ ਪਾਰਟੀ ਵਿਚ ਸ਼ਮੂਲੀਅਤ ਕਰਨ ਵਾਲੇ ਪਰਿਵਾਰਾਂ ਦਾ ਸਨਮਾਨ ਕਰਨ ਸਮੇਂ ਦਿਖਾਈ ਦਿੰਦੇ ਹੋਏ। ਤਸਵੀਰ: ਕਰਨ 29-09-2026
ਫ਼ਤਹਿਗੜ੍ਹ ਸਾਹਿਬ, 28 ਸਤੰਬਰ (ਮਨਪ੍ਰੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਜਥੇਬੰਦੀ ਨੂੰ ਉਸ ਸਮੇਂ ਹੋਰ ਬਲ ਮਿਲਿਆ ਜਦੋਂ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਹਰਬੰਸਪੁਰਾ ਤੋਂ ਵੱਖ-ਵੱਖ ਪਾਰਟੀਆਂ ਨਾਲ ਸੰਬੰਧਿਤ ਦਰਜਨਾਂ ਪਰਿਵਾਰਾਂ ਨੇ ਆਪਣੀਆਂ ਪੁਰਾਣੀਆਂ ਪਾਰਟੀਆਂ ਨੂੰ ਅਲਵਿਦਾ ਕਹਿੰਦਿਆਂ ਸੀਨੀਅਰ ਆਗੂ ਐਡਵੋਕੇਟ ਵਰਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਸਬੰਧੀ ਕਰਵਾਏ ਗਏ ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਜਥੇਬੰਦੀ ਦੇ ਆਗੂ, ਅਹੁਦੇਦਾਰ ਅਤੇ ਵਰਕਰ ਮੌਜੂਦ ਰਹੇ। ਇਸ ਮੌਕੇ ਜਥੇਬੰਦੀ ਦੇ ਆਗੂਆਂ ਵਲੋਂ ਨਵੇਂ ਸ਼ਾਮਿਲ ਹੋਏ ਪਰਿਵਾਰਾਂ ਦਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਜਥੇਬੰਦੀ ਵਿਚ ਬਣਦਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿੱਤਾ ਗਿਆ। ਇਸ ਮੌਕੇ ਅਰਜਨ ਸਿੰਘ, ਗੁਰਚਰਨ ਸਿੰਘ, ਟਹਿਲ ਸਿੰਘ, ਅਮਰਜੀਤ ਸਿੰਘ, ਅਮਨਦੀਪ ਸਿੰਘ, ਲਖਵਿੰਦਰ ਸਿੰਘ, ਰਣਜੀਤ ਸਿੰਘ, ਅਰਵਿੰਦਰ ਸਿੰਘ, ਮਨਜੀਤ ਸਿੰਘ, ਸ਼ਮਸ਼ੇਰ ਸਿੰਘ, ਪਾਲ ਸਿੰਘ, ਸੰਦੀਪ ਸਿੰਘ, ਜਸਕਰਨ ਸਿੰਘ, ਰਵਿੰਦਰ ਸਿੰਘ, ਦਵਿੰਦਰ ਸਿੰਘ, ਸਹਿਜਪਾਲ ਸਿੰਘ, ਸਾਬਕਾ ਮੈਂਬਰ ਸੋਮਾ ਸਿੰਘ, ਜਤਿੰਦਰ ਸਿੰਘ, ਹਰਸਿਮਰਨ ਸਿੰਘ, ਭੁਪਿੰਦਰ ਸਿੰਘ, ਰਣਜੀਤ ਸਿੰਘ, ਤਰਲੋਕ ਸਿੰਘ, ਸੁਖਵਿੰਦਰ ਸਿੰਘ, ਗੁਰਮੀਤ ਸਿੰਘ, ਅਮਨਦੀਪ ਕੌਰ, ਬਲਜੀਤ ਕੌਰ, ਮਹਿੰਦਰ ਕੌਰ, ਕੁਲਵਿੰਦਰ ਕੌਰ, ਪਰਮਜੀਤ ਕੌਰ, ਬਲਵੀਰ ਕੌਰ, ਜਰਨੈਲ ਕੌਰ ਅਤੇ ਚਰਨਜੀਤ ਕੌਰ ਸਮੇਤ ਕਈ ਪਰਿਵਾਰ ਜਥੇਬੰਦੀ ਵਿਚ ਸ਼ਾਮਿਲ ਹੋਏ। ਇਸ ਮੌਕੇ ਗੱਲਬਾਤ ਕਰਦਿਆਂ ਸੀਨੀਅਰ ਆਗੂ ਐਡਵੋਕੇਟ ਵਰਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਦੀ ਸਿਆਸਤ ਵਿਚ ਲੋਕਾਂ ਦਾ ਰੁਝਾਨ ਅਕਾਲੀ ਦਲ ਵਾਰਿਸ ਪੰਜਾਬ ਵੱਲ ਵਧ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿਚ ਹੋਰ ਵੱਡੀ ਗਿਣਤੀ ਵਿਚ ਲੋਕ ਜਥੇਬੰਦੀ ਨਾਲ ਜੁੜਨਗੇ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਲੋਕ ਆਮ ਆਦਮੀ ਪਾਰਟੀ ਸਮੇਤ ਹੋਰ ਸਿਆਸੀ ਪਾਰਟੀਆਂ ਦੀਆਂ ਨੀਤੀਆਂ ਅਤੇ ਕਾਰਗੁਜ਼ਾਰੀ ਦਾ ਆਪਣੇ ਵੋਟ ਦੇ ਅਧਿਕਾਰ ਰਾਹੀਂ ਜਵਾਬ ਦੇਣਗੇ। ਸਮਾਗਮ ਦੌਰਾਨ ਨਵਦੀਪ ਸਿੰਘ ਤਾਨ, ਜਗਜੀਵਨ ਸਿੰਘ ਮਹਿਤਾ, ਹਰਅਰਮਾਨਜੀਤ ਸਿੰਘ, ਸੁਖਜੀਤ ਸਿੰਘ ਬੈਣੀ , ਅਮਨਦੀਪ ਸਿੰਘ ਮੰਡੋਫਲ ਤੋਂ ਇਲਾਵਾ ਵੱਡੀ ਗਿਣਤੀ ਵਿਚ ਜਥੇਬੰਦੀ ਦੇ ਆਗੂ, ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ ਅਗਲੀ ਖ਼ਬਰ ਦੀ ਖੇੜੀ ਨੌਧ ਸਿੰਘ ਬਹੁਮੰਤਵੀ ਸਹਿਕਾਰੀ ਸਭਾ ਦੇ ਅਹੁਦੇਦਾਰਾਂ ਦੀ ਚੋਣ ਹੋਈ
Ad Position 24