ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ
ਖਮਾਣੋਂ, 28 ਸਤੰਬਰ (ਜੋਗਿੰਦਰ ਪਾਲ)- ਸਰਵਹਿੱਤਕਾਰੀ ਵਿੱਦਿਆ ਮੰਦਰ ਖਮਾਣੋਂ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।
ਖਮਾਣੋਂ, 28 ਸਤੰਬਰ (ਜੋਗਿੰਦਰ ਪਾਲ)- ਸਰਵਹਿੱਤਕਾਰੀ ਵਿੱਦਿਆ ਮੰਦਰ ਖਮਾਣੋਂ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਜੀ ਦੇ ਜੀਵਨ, ਦੇਸ਼ ਦੀ ਆਜ਼ਾਦੀ ਲਈ ਉਨ੍ਹਾਂ ਵਲੋਂ ਕੀਤੇ ਸੰਘਰਸ਼, ਦੇਸ਼ ਪ੍ਰਤੀ ਸਮਰਪਣ ਅਤੇ ਕੁਰਬਾਨੀ ਬਾਰੇ ਜਾਣਕਾਰੀ ਦਿੱਤੀ ਗਈ। ਵਿਦਿਆਰਥੀਆਂ ਨੂੰ ਪ੍ਰੋਜੈਕਟਰ ਰਾਹੀਂ ਭਗਤ ਸਿੰਘ ਜੀ ਦੇ ਜੀਵਨ ਨਾਲ ਸਬੰਧਿਤ ਵੱਖ-ਵੱਖ ਘਟਨਾਵਾਂ ਤੇ ਜਾਣਕਾਰੀ ਭਰਪੂਰ ਸਮਗਰੀ ਦਿਖਾਈ ਗਈ। ਇਸ ਦੌਰਾਨ ਵਿਦਿਆਰਥੀਆਂ ਨੇ ਭਗਤ ਸਿੰਘ ਜੀ ਦੇ ਜੀਵਨ ਅਤੇ ਵਿਚਾਰਾਂ ਬਾਰੇ ਆਪਣੇ ਵਿਚਾਰ ਵੀ ਸਾਂਝੇ ਕੀਤੇ ਅਤੇ ਉਨ੍ਹਾਂ ਦੇ ਦੇਸ਼ ਪ੍ਰੇਮ, ਹਿੰਮਤ ਤੇ ਕੁਰਬਾਨੀ ਨੂੰ ਯਾਦ ਕੀਤਾ। ਸਕੂਲ ਦੀ ਪ੍ਰਿੰਸੀਪਲ ਗੁਰਪ੍ਰੀਤ ਕੌਰ ਨੇ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ ਦਾ ਜੀਵਨ ਨੌਜਵਾਨ ਪੀੜ੍ਹੀ ਲਈ ਪੇ੍ਰਨਾ ਦਾ ਸਰੋਤ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਜੀ ਦੇ ਵਿਚਾਰਾਂ ਤੋਂ ਸੇਧ ਲੈ ਕੇ ਦੇਸ਼ ਅਤੇ ਸਮਾਜ ਦੀ ਭਲਾਈ ਲਈ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਮਹਾਨ ਸ਼ਹੀਦਾਂ ਦੇ ਜੀਵਨ ਤੇ ਕੁਰਬਾਨੀਆਂ ਨੂੰ ਯਾਦ ਰੱਖਦਿਆਂ ਉਨ੍ਹਾਂ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿਚ ਅਪਣਾਉਣਾ ਚਾਹੀਦਾ ਹੈ।