ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਵਸ ’ਤੇ ਬੂਟੇ ਲਗਾਏ
ਮੰਡੀ ਗੋਬਿੰਦਗੜ੍ਹ, 28 ਸਤੰਬਰ (ਇਕਬਾਲਦੀਪ ਸੰਧੂ)-ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਵਸ ਮੌਕੇ, ਮਨੁੱਖੀ ਅਧਿਕਾਰ ਕਮਿਸ਼ਨ ਦੇ ਪਦਮਸ਼੍ਰੀ ਜਤਿੰਦਰ ਸਿੰਘ ਸ਼ਾਂਤੀ ਦੀ ਅਗਵਾਈ ਹੇਠ ਗੋਲ ਮਾਰਕੀਟ ਸਥਿਤ ਮਾਤਾ ਰੇਣੂਕਾ ਜੀ ਪਾਰਕ ਵਿਚ ਫਲਦਾਰ, ਫੁੱਲਦਾਰ ਅਤੇ ਛਾਂਦਾਰ ਬੂਟੇ ਲਗਾਏ ਗਏ।
ਮੰਡੀ ਗੋਬਿੰਦਗੜ੍ਹ, 28 ਸਤੰਬਰ (ਇਕਬਾਲਦੀਪ ਸੰਧੂ)-ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਵਸ ਮੌਕੇ, ਮਨੁੱਖੀ ਅਧਿਕਾਰ ਕਮਿਸ਼ਨ ਦੇ ਪਦਮਸ਼੍ਰੀ ਜਤਿੰਦਰ ਸਿੰਘ ਸ਼ਾਂਤੀ ਦੀ ਅਗਵਾਈ ਹੇਠ ਗੋਲ ਮਾਰਕੀਟ ਸਥਿਤ ਮਾਤਾ ਰੇਣੂਕਾ ਜੀ ਪਾਰਕ ਵਿਚ ਫਲਦਾਰ, ਫੁੱਲਦਾਰ ਅਤੇ ਛਾਂਦਾਰ ਬੂਟੇ ਲਗਾਏ ਗਏ। ਡਾ. ਮਨਮੋਹਨ ਕੌਸ਼ਲ ਇਸ ਸਮਾਗਮ ਵਿਚ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਰੁੱਖ ਲਗਾਉਣਾ ਬਹੁਤ ਜ਼ਰੂਰੀ ਹੈ। ਰੁੱਖ ਲਗਾਉਣ ਦੀਆਂ ਮੁਹਿੰਮਾਂ ਰਾਹੀਂ ਸਾਨੂੰ ਆਪਣੇ ਵਾਤਾਵਰਨ ਨੂੰ ਸਾਫ਼-ਸੁਥਰਾ ਅਤੇ ਸ਼ੁੱਧ ਰੱਖਣ ਲਈ ਲਗਾਤਾਰ ਯਤਨਸ਼ੀਲ ਰਹਿਣਾ ਚਾਹੀਦਾ ਹੈ। ਬੂਟੇ ਨਾ ਸਿਰਫ਼ ਸਾਨੂੰ ਸਾਫ਼ ਹਵਾ ਪ੍ਰਦਾਨ ਕਰਦੇ ਹਨ ਬਲਕਿ ਵਾਤਾਵਰਨ ਸੰਤੁਲਨ ਬਣਾਈ ਰੱਖਣ ਵਿਚ ਵੀ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਡਾ. ਅਮਿਤ ਸੰਦਲ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਇਕ ਮਹਾਨ ਇਨਕਲਾਬੀ ਸਨ ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਲੜਾਈ ਲੜੀ ਅਤੇ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਸਨ। ਸਾਨੂੰ ਉਨ੍ਹਾਂ ਦੇ ਵਿਚਾਰਾਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ ਅਤੇ ਸਮਾਜਿਕ ਕਾਰਜਾਂ ਵਿਚ ਸਰਗਰਮੀ ਨਾਲ ਯੋਗਦਾਨ ਪਾਉਣਾ ਚਾਹੀਦਾ ਹੈ। ਨਰਿੰਦਰ ਭਾਟੀਆ ਅਤੇ ਕਰਮਜੀਤ ਸਿੰਘ ਬਿੱਟੂ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੇ ਸ਼ਹੀਦਾਂ ਨੂੰ ਯਾਦ ਰੱਖਣਾ ਚਾਹੀਦਾ ਹੈ ਤੇ ਉਨ੍ਹਾਂ ਦੇ ਸ਼ਹੀਦੀ ਦਿਵਸ ਅਤੇ ਜਨਮਦਿਨ ਨੂੰ ਸ਼ਰਧਾ ਅਤੇ ਸਤਿਕਾਰ ਨਾਲ ਮਨਾਉਣਾ ਚਾਹੀਦਾ ਹੈ। ਇਸ ਮੌਕੇ ’ਤੇ ਰਿਤੇਸ਼ ਜੰਡ, ਪ੍ਰਦੀਪ ਭਾਰਤੀ, ਕਮਲ ਨੇਤਰਾ ਸ਼ਰਮਾ, ਅਸ਼ੋਕ ਚੋਪੜਾ, ਦੀਪਕ ਕੁਮਾਰ, ਅਜੇ ਵਰਮਾ, ਗੌਰਵ ਪੁਰੀ, ਪਾਰਸ ਭਾਰਤੀ ਅਤੇ ਹੋਰ ਪਤਵੰਤੇ ਹਾਜ਼ਰ ਸਨ।