30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤੋਂ ਸੰਗਤਾਂ ਦੇ ਮਨਾਂ ਨੂੰ ਮਿਲ ਰਹੀ ਅਲੌਕਿਕ ਆਤਮਿਕ ਸ਼ਾਂਤੀ- ਗੈਰੀ ਬੜਿੰਗ

ਅਮਲੋਹ, 29 ਸਤੰਬਰ (ਹਰਪ੍ਰੀਤ ਸਿੰਘ ਗਿੱਲ)- ਪੰਜਾਬ ਸਰਕਾਰ ਦੀ ਸ਼ਾਨਦਾਰ ਪਹਿਲ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਸੰਗਤਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਦੀ ਮੁਹਿੰਮ ਲਗਾਤਾਰ ਜਾਰੀ ਹੈ। ਇਸੇ ਲੜੀ ਅਧੀਨ ਹਲਕਾ ਅਮਲੋਹ ਦੇ ਪਿੰਡ ਲੱਲੋਂ ਖ਼ੁਰਦ ਤੋਂ 152ਵੀਂ ਬੱਸ ਰਾਹੀਂ ਸ਼ਰਧਾਲੂਆਂ ਦੇ ਜਥੇ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 30-09-2026
ਅਮਲੋਹ, 29 ਸਤੰਬਰ (ਹਰਪ੍ਰੀਤ ਸਿੰਘ ਗਿੱਲ)- ਪੰਜਾਬ ਸਰਕਾਰ ਦੀ ਸ਼ਾਨਦਾਰ ਪਹਿਲ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਸੰਗਤਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਦੀ ਮੁਹਿੰਮ ਲਗਾਤਾਰ ਜਾਰੀ ਹੈ। ਇਸੇ ਲੜੀ ਅਧੀਨ ਹਲਕਾ ਅਮਲੋਹ ਦੇ ਪਿੰਡ ਲੱਲੋਂ ਖ਼ੁਰਦ ਤੋਂ 152ਵੀਂ ਬੱਸ ਰਾਹੀਂ ਸ਼ਰਧਾਲੂਆਂ ਦੇ ਜਥੇ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਹਲਕਾ ਅਮਲੋਹ ਤੋਂ ਵਿਧਾਇਕ ਗੁਰਿੰਦਰ ਸਿੰਘ ਗੈਰੀ ਵੜਿੰਗ ਨੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਇਹ ਨਿਰੰਤਰ ਯਤਨ ਹੈ ਕਿ ਹਲਕੇ ਦੇ ਵੱਧ ਤੋਂ ਵੱਧ ਬਜ਼ੁਰਗਾਂ ਅਤੇ ਸੰਗਤਾਂ ਨੂੰ ਗੁਰੂ ਘਰਾਂ ਦੇ ਦਰਸ਼ਨ-ਦੀਦਾਰਿਆਂ ਦਾ ਲਾਹਾ ਮਿਲ ਸਕੇ। ਉਨ੍ਹਾਂ ਕਿਹਾ ਕਿ ਇਸ ਉਪਰਾਲੇ ਨਾਲ ਜਿੱਥੇ ਆਰਥਿਕ ਜਾਂ ਸਰੀਰਕ ਤੌਰ ’ਤੇ ਅਸਮਰਥ ਬਜ਼ੁਰਗਾਂ ਦੀ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦੀ ਇੱਛਾ ਪੂਰੀ ਹੋ ਰਹੀ ਹੈ, ਉੱਥੇ ਹੀ ਲੋਕਾਂ ਦੇ ਮਨਾਂ ਨੂੰ ਡੂੰਘੀ ਤਸੱਲੀ ਅਤੇ ਆਤਮਿਕ ਸ਼ਾਂਤੀ ਵੀ ਮਿਲ ਰਹੀ ਹੈ। ਯਾਤਰਾ ’ਤੇ ਰਵਾਨਾ ਹੁੰਦੇ ਸਮੇਂ ਅਰਦਾਸ ਕੀਤੀ ਗਈ ਕਿ ਸਮੂਹ ਸੰਗਤ ਦੀ ਇਹ ਯਾਤਰਾ ਸੁਖਦ ਤੇ ਸਫ਼ਲ ਹੋਵੇ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਵਲੋਂ ਨਸ਼ਾ ਮੁਕਤ ਯਾਤਰਾ ਕੱਢਣਾ ਮਹਿਜ ਡਰਾਮਾ- ਨੰਨੜੇ ਅਗਲੀ ਖ਼ਬਰ ਮਾਤਾ ਗੁਜਰੀ ਕਾਲਜ ਦੇ ਕੈਮਿਸਟਰੀ ਵਿਭਾਗ ਵਲੋਂ ‘ਫ਼ਿਊਜ਼ਲ ਫ਼ਿਸਟਾ’ ਪ੍ਰੋਗਰਾਮ
Ad Position 24