30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਭਾਜਪਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਨਸ਼ਿਆਂ ਦੇ ਖ਼ਿਲਾਫ਼ ਵਿਸ਼ੇਸ਼ ਵਾਤਾਵਰਨ ਸਿਰਜੇਗੀ- ਡਾ. ਹਰਬੰਸ ਲਾਲ

ਫ਼ਤਹਿਗੜ੍ਹ ਸਾਹਿਬ, 29 ਸਤੰਬਰ (ਬਲਜਿੰਦਰ ਸਿੰਘ)- ਭਾਜਪਾ ਦਾ ਮੁੱਖ ਉਦੇਸ਼ ਨਸ਼ਾ ਮੁਕਤ ਪੰਜਾਬ ਤੇ ਪੰਜਾਬ ਦੇ ਨੌਜਵਾਨਾਂ ਵਾਸਤੇ ਸੁਰੱਖਿਅਤ ਭਵਿੱਖ ਹਮੇਸ਼ਾ ਲਈ ਤਿਆਰ ਕਰਨਾ ਹੈ। ਇਨ੍ਹਾਂ ਗੱਲ ਦਾ ਪ੍ਰਗਟਾਵਾ ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਡਾ.

Ad Position 21
No active advertisement
ਅਜੀਤ ਡੈਸਕ 30-09-2026
ਫ਼ਤਹਿਗੜ੍ਹ ਸਾਹਿਬ, 29 ਸਤੰਬਰ (ਬਲਜਿੰਦਰ ਸਿੰਘ)- ਭਾਜਪਾ ਦਾ ਮੁੱਖ ਉਦੇਸ਼ ਨਸ਼ਾ ਮੁਕਤ ਪੰਜਾਬ ਤੇ ਪੰਜਾਬ ਦੇ ਨੌਜਵਾਨਾਂ ਵਾਸਤੇ ਸੁਰੱਖਿਅਤ ਭਵਿੱਖ ਹਮੇਸ਼ਾ ਲਈ ਤਿਆਰ ਕਰਨਾ ਹੈ। ਇਨ੍ਹਾਂ ਗੱਲ ਦਾ ਪ੍ਰਗਟਾਵਾ ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਡਾ. ਹਰਬੰਸ ਲਾਲ ਨੇ ਪਾਰਟੀ ਵਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਕੱਢੀ ਜਾ ਰਹੀ ਪੰਜਾਬ ਨਸ਼ਾ ਮੁਕਤ ਯਾਤਰਾ ਬਾਰੇ ਜਾਣਕਾਰੀ ਦਿੰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਵੀਨ, ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਤੇ ਭਾਜਪਾ ਦੇ ਸੰਗਠਨ ਮੰਤਰੀ ਸ੍ਰੀ ਨਿਵਾਸਲੂ ਵਲੋਂ ਸੰਗਠਨਾਤਮਿਕ ਤਰੀਕੇ ਨਾਲ ਪੰਜਾਬ ਅੰਦਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਨਸ਼ਿਆਂ ਦੇ ਖ਼ਿਲਾਫ਼ ਇਕ ਵਿਸ਼ੇਸ਼ ਵਾਤਾਵਰਨ ਸਿਰਜਿਆ ਜਾ ਰਿਹਾ ਹੈ। ਕਿਉਂਕਿ ਮੌਜੂਦਾ ਸਮੇਂ ਵਿਚ ਨਸ਼ਾ ਹਰ ਘਰ ਵਿਚ ਪਹੁੰਚ ਚੁੱਕਾ ਹੈ, ਜਿਸ ਨੂੰ ਪ੍ਰਭਾਵੀ ਢੰਗ ਨਾਲ ਠੱਲ੍ਹ ਪਾਉਣ ਦੀ ਲੋੜ ਹੈ। ਇਸ ਮੌਕੇ ਭਾਜਪਾ ਆਗੂ ਜਗਵੀਰ ਸਿੰਘ ਤਰਖੇੜੀ, ਸ੍ਰੀ ਹਨੂੰਮਾਨ ਸੇਵਾ ਦਲ ਦੇ ਪ੍ਰਧਾਨ ਸ਼ਸ਼ੀ ਭੂਸ਼ਨ ਉੱਪਲ, ਵਿਸ਼ਵਕਰਮਾ ਕਾਲੋਨੀ ਸਰਹਿੰਦ ਦੇ ਪ੍ਰਧਾਨ ਗੁਰਦੀਪ ਸਿੰਘ ਢੀਂਡਸਾ, ਗੁਰਦੇਵ ਸਿੰਘ ਡੇਰਾ ਮੀਰ ਮੀਰਾਂ, ਸੰਦੀਪ ਸਿੰਘ ਲਵਲੀ, ਕਿਰਪਾਲ ਸਿੰਘ, ਦਰਸ਼ਨ ਸਿੰਘ ਕੋਟਲਾ ਬਜਵਾੜਾ, ਡਾ: ਸੋਮ ਨਾਥ ਡੰਘੇੜੀਆਂ, ਸਰਦਾਰਾ ਸਿੰਘ ਰਾਮਦਾਸ ਨਗਰ, ਬਲਵਿੰਦਰ ਸਿੰਘ, ਗੁਰਦੀਪ ਸਿੰਘ ਭਾਗਨਪੁਰ, ਸੁਖਵੀਰ ਸਿੰਘ, ਜੀਵਨ ਸਿੰਘ, ਸੁੱਚਾ ਖ਼ਾਨ ਮਹਾਦੀਆਂ, ਬਲਦੇਵ ਸਿੰਘ ਚੌਰਵਾਲਾ, ਅਸ਼ੋਕ ਕੁਮਾਰ ਤਲਾਣੀਆਂ, ਹਰਵਿੰਦਰ ਸਿੰਘ ਵਰਮਾ, ਲਖਵਿੰਦਰ ਸਿੰਘ, ਗੁਰਤੇਜ ਸਿੰਘ ਭਾਗਨਪੁਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਸੀ ਪਠਾਣਾਂ ਵਿਚ ਭਾਜਪਾ ਨੇ ਕੱਢੀ ਨਸ਼ਿਆਂ ਖ਼ਿਲਾਫ਼ ਯਾਤਰਾ ਅਗਲੀ ਖ਼ਬਰ ਆਲੂ ਉਤਪਾਦਕ ਕਿਸਾਨਾਂ ਨੂੰ ਡੀ. ਏ. ਪੀ. ਖਾਦ ਨਾ ਮਿਲਣਾ ‘ਆਪ’ ਸਰਕਾਰ ਦੀ ਵੱਡੀ ਨਾਕਾਮੀ- ਰਾਜੂ ਖੰਨਾ
Ad Position 24