ਪ੍ਰਿੰਸੀਪਲ ਨੀਤੂ ਕੁਮਾਰ ਨੂੰ ‘ਐਜੂਹਾਨਰਜ਼’ ਸਮਾਗਮ ਦੌਰਾਨ ਕੀਤਾ ਸਨਮਾਨਿਤ
ਬਸੀ ਪਠਾਣਾਂ, 29 ਸਤੰਬਰ (ਰਾਜਿੰਦਰ ਸ਼ਰਮਾ)-ਪਾਈਨ ਗਰੋਵ ਪਬਲਿਕ ਸਕੂਲ ਦੀ ਪ੍ਰਿੰਸੀਪਲ ਨੀਤੂ ਕੁਮਾਰ ਨੂੰ ਚੰਡੀਗੜ੍ਹ ਵਿਖੇ 32ਵੇਂ ਐਜੂਕੇਸ਼ਨ ਸਮਿਟ ਦੇ ਹਿੱਸੇ ਵਜੋਂ ਕਰਵਾਏ ਗਏ ‘ਐਜੂਹਾਨਰਜ਼’ ਸਮਾਗਮ ਦੌਰਾਨ ਸਨਮਾਨਿਤ ਕੀਤਾ ਗਿਆ। ਸਮਾਗਮ ਵਿਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਬਸੀ ਪਠਾਣਾਂ, 29 ਸਤੰਬਰ (ਰਾਜਿੰਦਰ ਸ਼ਰਮਾ)-ਪਾਈਨ ਗਰੋਵ ਪਬਲਿਕ ਸਕੂਲ ਦੀ ਪ੍ਰਿੰਸੀਪਲ ਨੀਤੂ ਕੁਮਾਰ ਨੂੰ ਚੰਡੀਗੜ੍ਹ ਵਿਖੇ 32ਵੇਂ ਐਜੂਕੇਸ਼ਨ ਸਮਿਟ ਦੇ ਹਿੱਸੇ ਵਜੋਂ ਕਰਵਾਏ ਗਏ ‘ਐਜੂਹਾਨਰਜ਼’ ਸਮਾਗਮ ਦੌਰਾਨ ਸਨਮਾਨਿਤ ਕੀਤਾ ਗਿਆ। ਸਮਾਗਮ ਵਿਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪ੍ਰਿੰਸੀਪਲ ਨੀਤੂ ਕੁਮਾਰ ਨੂੰ ਇਹ ਸਨਮਾਨ ਉਨ੍ਹਾਂ ਵਲੋਂ ਸਿੱਖਿਆ ਦੇ ਖੇਤਰ ’ਚ ਮਿਹਨਤ, ਸਮਰਪਣ ਅਤੇ ਪ੍ਰਭਾਵਸ਼ਾਲੀ ਅਗਵਾਈ ਲਈ ਦਿੱਤਾ ਗਿਆ ਅਤੇ ਉਨ੍ਹਾਂ ਦਾ ਇਹ ਸਨਮਾਨ ਪਾਈਨ ਗਰੋਵ ਪਬਲਿਕ ਸਕੂਲ ਦੀਆਂ ਉਪਲਬਧੀਆਂ ਵਿਚ ਇਕ ਹੋਰ ਮਹੱਤਵਪੂਰਨ ਕੜੀ ਸਾਬਤ ਹੋਇਆ ਹੈ। ਪ੍ਰਿੰਸੀਪਲ ਨੀਤੂ ਕੁਮਾਰ ਨੇ ਸਕੂਲ ਪ੍ਰਬੰਧਕਾਂ ਵਲੋਂ ਮਿਲਦੇ ਸਹਿਯੋਗ ਅਤੇ ਵਿਸ਼ਵਾਸ ਲਈ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਨਮਾਨ ਉਨ੍ਹਾਂ ਦੀ ਨਿੱਜੀ ਪ੍ਰਾਪਤੀ ਨਹੀਂ, ਬਲਕਿ ਪੂਰੇ ਪਾਈਨ ਗਰੋਵ ਪਰਿਵਾਰ ਦੀ ਸਾਂਝੀ ਮਿਹਨਤ ਦਾ ਨਤੀਜਾ ਹੈ। ਉਨ੍ਹਾਂ ਨੇ ਸਕੂਲ ਦੇ ਅਧਿਆਪਕਾਂ, ਸਮੂਹ ਸਟਾਫ਼, ਵਿਦਿਆਰਥੀਆਂ ਅਤੇ ਮਾਪਿਆਂ ਦਾ ਵੀ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਸਾਰਿਆਂ ਦੇ ਸਹਿਯੋਗ ਨਾਲ ਹੀ ਸਕੂਲ ਸਿੱਖਿਆ ਦੇ ਖੇਤਰ ਵਿਚ ਨਵੀਆਂ ਉਚਾਈਆਂ ਹਾਸਲ ਕਰ ਰਿਹਾ ਹੈ। ਇਸ ਮੌਕੇ ਸਕੂਲ ਦੇ ਪ੍ਰੈਜ਼ੀਡੈਂਟ ਵਿਜੇ ਕੌਸ਼ਲ, ਡਾਇਰੈਕਟਰ ਵਿਕਾਸ ਕੌਸ਼ਲ ਅਤੇ ਚੇਅਰਪਰਸਨ ਵੀਣਾ ਕੌਸ਼ਲ ਨੇ ਪ੍ਰਿੰਸੀਪਲ ਨੀਤੂ ਕੁਮਾਰ ਨੂੰ ਇਸ ਸਨਮਾਨ ਪ੍ਰਾਪਤੀ ’ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪ੍ਰਿੰਸੀਪਲ ਨੀਤੂ ਕੁਮਾਰ ਦੀ ਮਿਹਨਤ ਅਤੇ ਦੂਰਦਰਸ਼ੀ ਅਗਵਾਈ ਸਕੂਲ ਨੂੰ ਨਿਰੰਤਰ ਤਰੱਕੀ ਦੀ ਰਾਹ ’ਤੇ ਲੈ ਕੇ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸਨਮਾਨ ਸਿਰਫ਼ ਪ੍ਰਿੰਸੀਪਲ ਨੀਤੂ ਕੁਮਾਰ ਦਾ ਹੀ ਨਹੀਂ, ਸਗੋਂ ਪੂਰੇ ਪਾਈਨ ਗਰੋਵ ਪਬਲਿਕ ਸਕੂਲ ਲਈ ਮਾਣ ਅਤੇ ਖ਼ੁਸ਼ੀ ਦਾ ਵਿਸ਼ਾ ਹੈ।