29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਸੁਖਪਾਲ ਸਿੰਘ ਪਾਲੀ ਨੇ ਵਿਦਿਆਰਥੀਆਂ ਨਾਲ ਸਾਂਝੇ ਕੀਤੇ ਤਜਰਬੇ

ਫ਼ਤਹਿਗੜ੍ਹ ਸਾਹਿਬ, 29 ਸਤੰਬਰ (ਬਲਜਿੰਦਰ ਸਿੰਘ)- ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਸਰੀਰਕ ਸਿੱਖਿਆ ਅਤੇ ਖੇਡ ਤਕਨਾਲੋਜੀ ਵਿਭਾਗ ਵਲੋਂ ਬਾਬਾ ਫ਼ਤਹਿ ਸਟੇਡੀਅਮ ਵਿਖੇ ਵਿਦਿਆਰਥੀਆਂ ਲਈ ਇਕ ਵਿਸ਼ੇਸ਼ ਪ੍ਰੇਰਣਾਦਾਇਕ ਸੈਸ਼ਨ ਕਰਵਾਇਆ ਗਿਆ। ਇਸ ਮੌਕੇ ਪੰਜਾਬ ਪੁਲਿਸ ਨਾਲ ਸਬੰਧਿਤ ਪ੍ਰਸਿੱਧ ਖਿਡਾਰੀ, ਭਾਰਤੀ ਵਾਲੀਬਾਲ ਟੀਮ ਦੇ ਕਪਤਾਨ ਤੇ ਅਰਜੁਨ ਐਵਾਰਡੀ ਸੁਖਪਾਲ ਸਿੰਘ ਪਾਲੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

Ad Position 21
No active advertisement
ਭਾਰਤੀ ਵਾਲੀਬਾਲ ਟੀਮ ਦੇ ਕਪਤਾਨ ਤੇ ਅਰਜੁਨ ਐਵਾਰਡੀ ਸੁਖਪਾਲ ਸਿੰਘ ਪਾਲੀ ਵਰਲਡ ਯੂਨੀਵਰਸਿਟੀ ਦੇ ਵਿਦਿਆਰਥੀਆਂ ਨਾਲ ਯਾਦਗਾਰੀ ਤਸਵੀਰ ਕਰਵਾਉਣ ਸਮੇਂ। ਅਜੀਤ ਤਸਵੀਰ 30-09-2026
ਫ਼ਤਹਿਗੜ੍ਹ ਸਾਹਿਬ, 29 ਸਤੰਬਰ (ਬਲਜਿੰਦਰ ਸਿੰਘ)- ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਸਰੀਰਕ ਸਿੱਖਿਆ ਅਤੇ ਖੇਡ ਤਕਨਾਲੋਜੀ ਵਿਭਾਗ ਵਲੋਂ ਬਾਬਾ ਫ਼ਤਹਿ ਸਟੇਡੀਅਮ ਵਿਖੇ ਵਿਦਿਆਰਥੀਆਂ ਲਈ ਇਕ ਵਿਸ਼ੇਸ਼ ਪ੍ਰੇਰਣਾਦਾਇਕ ਸੈਸ਼ਨ ਕਰਵਾਇਆ ਗਿਆ। ਇਸ ਮੌਕੇ ਪੰਜਾਬ ਪੁਲਿਸ ਨਾਲ ਸਬੰਧਿਤ ਪ੍ਰਸਿੱਧ ਖਿਡਾਰੀ, ਭਾਰਤੀ ਵਾਲੀਬਾਲ ਟੀਮ ਦੇ ਕਪਤਾਨ ਤੇ ਅਰਜੁਨ ਐਵਾਰਡੀ ਸੁਖਪਾਲ ਸਿੰਘ ਪਾਲੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨਾਲ ਆਪਣੇ ਖੇਡ ਜੀਵਨ ਦੇ ਤਜਰਬੇ ਸਾਂਝੇ ਕਰਦਿਆਂ ਉਨ੍ਹਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕੀਤਾ ਅਤੇ ਆਪਣੇ ਟੀਚਿਆਂ ਦੀ ਪ੍ਰਾਪਤੀ ਲਈ ਮਿਹਨਤ, ਅਨੁਸ਼ਾਸਨ ਤੇ ਦ੍ਰਿੜ੍ਹਤਾ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੇ ਨਾਲ ਜ਼ਿਲ੍ਹਾ ਖੇਡ ਵਿਭਾਗ ਫ਼ਤਹਿਗੜ੍ਹ ਸਾਹਿਬ ਦੇ ਬਾਸਕਟਬਾਲ ਕੋਚ ਰਾਹੁਲ ਦੀਪ ਸਿੰਘ ਅਤੇ ਡਾ. ਰਣਜੀਤ ਸੂਰੀ ਵੀ ਮੌਜੂਦ ਰਹੇ। ਯੂਨੀਵਰਸਿਟੀ ਪਹੁੰਚਣ ’ਤੇ ਸਰੀਰਕ ਸਿੱਖਿਆ ਅਤੇ ਖੇਡ ਤਕਨਾਲੋਜੀ ਵਿਭਾਗ ਦੇ ਮੁਖੀ ਡਾ. ਵਰਿੰਦਰ ਸਿੰਘ ਭੁੱਲਰ ਅਤੇ ਸਮੂਹ ਸਟਾਫ਼ ਵਲੋਂ ਸੁਖਪਾਲ ਸਿੰਘ ਪਾਲੀ ਦਾ ਨਿੱਘਾ ਸਵਾਗਤ ਕੀਤਾ ਗਿਆ। ਡਾ. ਭੁੱਲਰ ਨੇ ਕਿਹਾ ਕਿ ਸਫਲ ਖਿਡਾਰੀਆਂ ਦੇ ਤਜਰਬੇ ਵਿਦਿਆਰਥੀਆਂ ਲਈ ਪੇ੍ਰਰਨਾ ਦਾ ਸਰੋਤ ਬਣਦੇ ਹਨ ਅਤੇ ਅਜਿਹੇ ਸੰਵਾਦ ਉਨ੍ਹਾਂ ਨੂੰ ਖੇਡਾਂ ਵਿਚ ਆਪਣੀ ਪ੍ਰਤਿਭਾ ਨੂੰ ਨਿਖਾਰਨ ਅਤੇ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਉਤਸ਼ਾਹਿਤ ਕਰਦੇ ਹਨ। ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਸੁਖਪਾਲ ਸਿੰਘ ਪਾਲੀ ਨੇ ਕਿਹਾ ਕਿ ਖੇਡਾਂ ਸਿਰਫ਼ ਮੈਡਲ ਜਿੱਤਣ ਤੱਕ ਸੀਮਤ ਨਹੀਂ ਹਨ, ਸਗੋਂ ਇਹ ਜੀਵਨ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ, ਸਬਰ ਤੇ ਟੀਮ ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਖੇਡ ਖੇਤਰ ਵਿਚ ਸਫਲਤਾ ਲੰਬੇ ਸਮੇਂ ਦੀ ਸਖ਼ਤ ਮਿਹਨਤ, ਨਿਰੰਤਰ ਅਭਿਆਸ ਅਤੇ ਮੁਸ਼ਕਲ ਹਾਲਤਾਂ ਦਾ ਦ੍ਰਿੜ੍ਹਤਾ ਨਾਲ ਸਾਹਮਣਾ ਕਰਨ ਨਾਲ ਮਿਲਦੀ ਹੈ। ਉਨ੍ਹਾਂ ਨੌਜਵਾਨਾਂ ਨੂੰ ਖੇਡਾਂ ਦੇ ਨਾਲ-ਨਾਲ ਪੜ੍ਹਾਈ ਨੂੰ ਵੀ ਬਰਾਬਰ ਮਹੱਤਵ ਦੇਣ ਤੇ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਕੇ ਸਿਹਤਮੰਦ ਜੀਵਨ-ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ। ਸੈਸ਼ਨ ਵਿਚ ਪਾਲੀ ਨੇ ਵਿਦਿਆਰਥੀਆਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਖੇਡ ਤਕਨੀਕਾਂ, ਖ਼ੁਰਾਕ, ਫਿਟਨੈੱਸ, ਨਿਯਮਤ ਅਭਿਆਸ ਅਤੇ ਮਾਨਸਿਕ ਤਿਆਰੀ ਨਾਲ ਸਬੰਧਿਤ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ। ਵਿਭਾਗ ਦੇ ਸਹਾਇਕ ਪ੍ਰੋਫੈਸਰ ਗੁਰਵਿੰਦਰ ਸਿੰਘ ਸੋਢੀ ਨੇ ਸੁਖਪਾਲ ਸਿੰਘ ਪਾਲੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਸਾਂਝੇ ਕੀਤੇ ਤਜਰਬੇ ਤੇ ਵਿਚਾਰ ਵਿਦਿਆਰਥੀਆਂ ਲਈ ਪ੍ਰੇਰਣਾਦਾਇਕ ਹਨ ਅਤੇ ਉਨ੍ਹਾਂ ਵਿਚ ਖੇਡਾਂ ਪ੍ਰਤੀ ਨਵਾਂ ਉਤਸ਼ਾਹ ਪੈਦਾ ਕਰਨਗੇ। ਇਸ ਮੌਕੇ ਵਿਭਾਗ ਦੇ ਸਮੂਹ ਅਧਿਆਪਕ ਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਜਖਵਾਲੀ ਦੇ 35 ਪਰਿਵਾਰ ਵੱਖ-ਵੱਖ ਪਾਰਟੀਆਂ ਛੱਡ ਕੇ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਹੋਏ ਸ਼ਾਮਿਲ ਅਗਲੀ ਖ਼ਬਰ ਮਾਤਾ ਗੁਜਰੀ ਕਾਲਜ ਦੇ ਬਾਟਨੀ ਤੇ ਵਾਤਾਵਰਨ ਵਿਗਿਆਨ ਵਿਭਾਗ ਵਲੋਂ ਵਿਸ਼ੇਸ਼ ਸਫ਼ਾਈ ਅਭਿਆਨ
Ad Position 24