ਫਤਿਹਪੁਰ ਰਾਜਪੂਤਾਂ ਵਿਖੇ 2 ਨੂੰ ਹੋਵੇਗੀ ਵਿਸ਼ਾਲ ਪਲਾਂਟੇਸ਼ਨ ਡਰਾਈਵ- ਸੰਧੂ
ਸਨੌਰ, 30 ਸਤੰਬਰ (ਸੋਖਲ)- ਵਾਤਾਵਰਣ ਦੀ ਸੰਭਾਲ ਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਹਰਿਆ-ਭਰਿਆ ਵਾਤਾਵਰਣ ਯਕੀਨੀ ਬਣਾਉਣ ਦੇ ਉਦੇਸ਼ ਨਾਲ ਜੇ. ਐੱਨ.
ਸਨੌਰ, 30 ਸਤੰਬਰ (ਸੋਖਲ)- ਵਾਤਾਵਰਣ ਦੀ ਸੰਭਾਲ ਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਹਰਿਆ-ਭਰਿਆ ਵਾਤਾਵਰਣ ਯਕੀਨੀ ਬਣਾਉਣ ਦੇ ਉਦੇਸ਼ ਨਾਲ ਜੇ. ਐੱਨ. ਵੀ. ਪਟਿਆਲਾ ਐਲੂਮਨੀ ਐਸੋਸੀਏਸ਼ਨ ਵਲੋਂ ਸਨੌਰ ਦੇ ਲਾਗਲੇ ਪਿੰਡ ਫਤਿਹਪੁਰ ਰਾਜਪੂਤਾਂ ਵਿਖੇ ਜਵਾਹਰ ਨਵੋਦਿਆ ਵਿਦਿਆਲਿਆ ਵਿਚ 2 ਅਕਤੂਬਰ ਨੂੰ ਵਿਸ਼ਾਲ ਪਲਾਂਟੇਸ਼ਨ ਡਰਾਈਵ ਕਰਵਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਲਗਪਗ 2 ਕਿੱਲੇ ਜ਼ਮੀਨ ਵਿਚ 500 ਤੋਂ 1000 ਬੂਟੇ ਲਗਾਉਣ ਦਾ ਟੀਚਾ ਰੱਖਿਆ ਗਿਆ ਹੈ। ਐਸੋਸੀਏਸ਼ਨ ਵੱਲੋਂ ਲੋਕਾਂ ਨੂੰ ਵਾਤਾਵਰਣ ਦੀ ਸੰਭਾਲ ਲਈ ਅੱਗੇ ਆਉਣ ਅਤੇ ਇਸ ਨੇਕ ਕਾਰਜ ਵਿਚ ਵੱਧ-ਚੜ੍ਹ ਕੇ ਯੋਗਦਾਨ ਪਾਉਣ ਦੀ ਅਪੀਲ ਕੀਤੀ ਗਈ ਹੈ। ਮੁਹਿੰਮ ਦੌਰਾਨ ‘ਬੂਟੇ ਲਗਾਓ, ਵਾਤਾਵਰਣ ਬਚਾਓ’ ਦਾ ਸੁਨੇਹਾ ਦਿੰਦਿਆਂ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਕਰਨ ’ਤੇ ਜ਼ੋਰ ਦਿੱਤਾ ਜਾਵੇਗਾ।ਇਸ ਮੌਕੇ ਹਲਕਾ ਸਨੌਰ ਤੋਂ ਸੀਨੀਅਰ ਆਪ ਆਗੂ ਅਤੇ ਚੇਅਰਮੈਨ ਇੰਦਰਜੀਤ ਸਿੰਘ ਸੰਧੂ ਨੇ ਕਿਹਾ ਕਿ ਵਾਤਾਵਰਣ ਦੀ ਸੁਰੱਖਿਆ ਅੱਜ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਬੂਟੇ ਲਗਾਉਣਾ ਹੀ ਨਹੀਂ, ਸਗੋਂ ਉਨ੍ਹਾਂ ਦੀ ਸਾਂਭ-ਸੰਭਾਲ ਕਰਕੇ ਉਨ੍ਹਾਂ ਨੂੰ ਦਰੱਖਤ ਬਣਾਉਣਾ ਵੀ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਮੁਹਿੰਮਾਂ ਨਾਲ ਨੌਜਵਾਨਾਂ ਅਤੇ ਵਿਦਿਆਰਥੀਆਂ ਵਿਚ ਵਾਤਾਵਰਣ ਪ੍ਰਤੀ ਜਾਗਰੂਕਤਾ ਵਧੇਗੀ ਅਤੇ ਸਮਾਜ ਵਿੱਚ ਕੁਦਰਤ ਦੀ ਸੰਭਾਲ ਦਾ ਸੁਨੇਹਾ ਵੀ ਪਹੁੰਚੇਗਾ। ਉਨ੍ਹਾਂ ਸਮੂਹ ਐਲੂਮਨੀ ਮੈਂਬਰਾਂ, ਵਿਦਿਆਰਥੀਆਂ ਅਤੇ ਇਲਾਕਾ ਵਾਸੀਆਂ ਨੂੰ 2 ਅਕਤੂਬਰ ਨੂੰ ਹੋਣ ਵਾਲੀ ਇਸ ਵਾਤਾਵਰਣ-ਪੱਖੀ ਮੁਹਿੰਮ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਅਤੇ ਸਹਿਯੋਗ ਦੇਣ ਦੀ ਅਪੀਲ ਕੀਤੀ।