02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਕੇਂਦਰ ਸਰਕਾਰ ਵਲੋਂ ਕਣਕ ਦੇ ਭਾਅ ’ਚ 25 ਰੁਪਏ ਦਾ ਮਾਮੂਲੀ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ- ਭਟੇੜੀ, ਡਡਿਆਣਾ

ਬਸੀ ਪਠਾਣਾਂ, 1 ਅਕਤੂਬਰ (ਰਾਜਿੰਦਰ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਯੂਥ ਪ੍ਰਧਾਨ ਜਰਨੈਲ ਸਿੰਘ ਭਟੇੜੀ ਅਤੇ ਸਰਪ੍ਰਸਤ ਜ਼ਿਲ੍ਹਾ ਕਿਸਾਨ ਆਗੂ ਕਰਨੈਲ ਸਿੰਘ ਡਡਿਆਣਾ ਨੇ ਕੇਂਦਰ ਸਰਕਾਰ ਵਲੋਂ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ’ਚ ਕੀਤੇ ਮਾਮੂਲੀ 25 ਰੁਪਏ ਦੇ ਵਾਧੇ ਨੂੰ ਕਿਸਾਨਾਂ ਨਾਲ ਕੋਝਾ ਮਜ਼ਾਕ ਕਰਾਰ ਦਿੱਤਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਇਕ ਪਾਸੇ ਡੀਜ਼ਲ, ਖਾਦਾਂ, ਬੀਜ, ਕੀਟਨਾਸ਼ਕ, ਖੇਤੀ ਮਸ਼ੀਨਰੀ, ਮਜ਼ਦੂਰੀ ਅਤੇ ਸਿੰਚਾਈ ਸਮੇਤ ਖੇਤੀ ਦੀ ਹਰ ਲਾਗਤ ਲਗਾਤਾਰ ਵਧ ਰਹੀ ਹੈ, ਜਦਕਿ ਦੂਜੇ ਪਾਸੇ ਕਿਸਾਨ ਦੀ ਜਿਣਸ ਦਾ ਭਾਅ ਵਧਾਉਣ ਸਮੇਂ ਕੇਂਦਰ ਸਰਕਾਰ ਵਲੋਂ ਅਜਿਹਾ ਵਾਧਾ ਕੀਤਾ ਜਾਂਦਾ ਹੈ, ਜੋ ਵਧ ਰਹੀਆਂ ਲਾਗਤਾਂ ਦੇ ਮੁਕਾਬਲੇ ਨਾਕਾਫ਼ੀ ਹੈ।

Ad Position 21
No active advertisement
ਮਾਰਕੀਟ ਕਮੇਟੀ ਅਮਲੋਹ ਦੇ ਚੇਅਰਮੈਨ ਇਕਬਾਲ ਸਿੰਘ ਰਾਏ ਅਤੇ ਆੜ੍ਹਤੀਆ ਐਸੋਸੀਏਸ਼ਨ ਅਮਲੋਹ ਦੇ ਪ੍ਰਧਾਨ ਪਰਮਵੀਰ ਸਿੰਘ ਮਾਂਗਟ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ। ਤਸਵੀਰ: ਕੇਵਲ ਸਿੰਘ 02-10-2026
ਬਸੀ ਪਠਾਣਾਂ, 1 ਅਕਤੂਬਰ (ਰਾਜਿੰਦਰ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਯੂਥ ਪ੍ਰਧਾਨ ਜਰਨੈਲ ਸਿੰਘ ਭਟੇੜੀ ਅਤੇ ਸਰਪ੍ਰਸਤ ਜ਼ਿਲ੍ਹਾ ਕਿਸਾਨ ਆਗੂ ਕਰਨੈਲ ਸਿੰਘ ਡਡਿਆਣਾ ਨੇ ਕੇਂਦਰ ਸਰਕਾਰ ਵਲੋਂ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ’ਚ ਕੀਤੇ ਮਾਮੂਲੀ 25 ਰੁਪਏ ਦੇ ਵਾਧੇ ਨੂੰ ਕਿਸਾਨਾਂ ਨਾਲ ਕੋਝਾ ਮਜ਼ਾਕ ਕਰਾਰ ਦਿੱਤਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਇਕ ਪਾਸੇ ਡੀਜ਼ਲ, ਖਾਦਾਂ, ਬੀਜ, ਕੀਟਨਾਸ਼ਕ, ਖੇਤੀ ਮਸ਼ੀਨਰੀ, ਮਜ਼ਦੂਰੀ ਅਤੇ ਸਿੰਚਾਈ ਸਮੇਤ ਖੇਤੀ ਦੀ ਹਰ ਲਾਗਤ ਲਗਾਤਾਰ ਵਧ ਰਹੀ ਹੈ, ਜਦਕਿ ਦੂਜੇ ਪਾਸੇ ਕਿਸਾਨ ਦੀ ਜਿਣਸ ਦਾ ਭਾਅ ਵਧਾਉਣ ਸਮੇਂ ਕੇਂਦਰ ਸਰਕਾਰ ਵਲੋਂ ਅਜਿਹਾ ਵਾਧਾ ਕੀਤਾ ਜਾਂਦਾ ਹੈ, ਜੋ ਵਧ ਰਹੀਆਂ ਲਾਗਤਾਂ ਦੇ ਮੁਕਾਬਲੇ ਨਾਕਾਫ਼ੀ ਹੈ। ਭਟੇੜੀ ਨੇ ਕਿਹਾ ਕਿ ਜੇ ਖੇਤੀ ਉਤਪਾਦਨ ਦੀ ਅਸਲ ਲਾਗਤ ਅਤੇ ਜਿਣਸ ਦੀ ਵਿਕਰੀ ਕੀਮਤ ਵਿਚਲਾ ਫ਼ਰਕ ਦੇਖਿਆ ਜਾਵੇ ਤਾਂ 25 ਰੁਪਏ ਦਾ ਵਾਧਾ ਕਿਸਾਨ ਦੀ ਆਰਥਿਕ ਹਾਲਤ ਸੁਧਾਰਨ ਦੀ ਬਜਾਏ ਕਿਸਾਨ ਦੇ ਜ਼ਖ਼ਮਾਂ ’ਤੇ ਨਮਕ ਛਿੜਕਣ ਦੇ ਬਰਾਬਰ ਹੈ। ਉਨ੍ਹਾਂ ਮੰਗ ਕੀਤੀ ਕਿ ਫ਼ਸਲਾਂ ਦੇ ਭਾਅ ਤੈਅ ਕਰਨ ਸਮੇਂ ਕਿਸਾਨ ਵਲੋਂ ਕੀਤੀ ਜਾਣ ਵਾਲੀ ਅਸਲ ਲਾਗਤ, ਪਰਿਵਾਰਕ ਮਿਹਨਤ, ਜ਼ਮੀਨ ਦਾ ਕਿਰਾਇਆ, ਮਸ਼ੀਨਰੀ ਅਤੇ ਵਧ ਰਹੇ ਖੇਤੀ ਖ਼ਰਚਿਆਂ ਨੂੰ ਪੂਰੀ ਤਰ੍ਹਾਂ ਧਿਆਨ ਵਿਚ ਰੱਖਿਆ ਜਾਵੇ। ਕਿਸਾਨ ਆਗੂਆਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਕਿਸਾਨਾਂ ਦੀ ਆਮਦਨ ਵਧਾਉਣ ਦੇ ਦਾਅਵੇ ਸਿਰਫ਼ ਐਲਾਨਾਂ ਨਾਲ ਨਹੀਂ, ਸਗੋਂ ਫ਼ਸਲਾਂ ਦੇ ਜਾਇਜ਼ ਅਤੇ ਲਾਭਕਾਰੀ ਭਾਅ ਨਾਲ ਹੀ ਸੱਚ ਸਾਬਤ ਹੋਣਗੇ।
Ad Position 22
No active advertisement
ਪਿਛਲੀ ਖ਼ਬਰ ਖਮਾਣੋਂ ਵਿਖੇ ਖ਼ੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਹਰਵੀਰ ਸਿੰਘ ਨੇ ਇਸਤਾਂਬੁਲ ’ਚ ਗਲੋਬਲ ਗ੍ਰੈਪਲਿੰਗ ਸੀਰੀਜ਼ ਵਿਚ ਜਿੱਤਿਆ ਚਾਂਦੀ ਦਾ ਤਗਮਾ
Ad Position 24