02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਮਾਤਾ ਗੁਜਰੀ ਕਾਲਜ ਦੇ ਕੰਪਿਊਟਰ ਸਾਇੰਸ ਵਿਭਾਗ ਵਲੋਂ ਵਿੱਦਿਅਕ ਦੌਰਾ

ਫ਼ਤਹਿਗੜ੍ਹ ਸਾਹਿਬ, 1 ਅਕਤੂਬਰ (ਬਲਜਿੰਦਰ ਸਿੰਘ)- ਮਾਤਾ ਗੁਜਰੀ ਕਾਲਜ ਦੇ ਪੋਸਟ ਗ੍ਰੈਜੂਏਟ ਕੰਪਿਊਟਰ ਸਾਇੰਸ ਵਿਭਾਗ ਵਲੋਂ ਐਮ. ਸੀ.

Ad Position 21
No active advertisement
ਅਜੀਤ ਡੈਸਕ 02-10-2026
ਫ਼ਤਹਿਗੜ੍ਹ ਸਾਹਿਬ, 1 ਅਕਤੂਬਰ (ਬਲਜਿੰਦਰ ਸਿੰਘ)- ਮਾਤਾ ਗੁਜਰੀ ਕਾਲਜ ਦੇ ਪੋਸਟ ਗ੍ਰੈਜੂਏਟ ਕੰਪਿਊਟਰ ਸਾਇੰਸ ਵਿਭਾਗ ਵਲੋਂ ਐਮ. ਸੀ. ਏ. ਭਾਗ ਦੂਸਰਾ, ਬੀ. ਐਸ. ਸੀ. ਆਰਟੀਫੀਸ਼ੀਅਲ ਇੰਟੈਲੀਜੈਂਸ ਤੇ ਡੇਟਾ ਸਾਇੰਸ ਭਾਗ ਤੀਸਰਾ ਅਤੇ ਬੀ. ਵੋਕ. ਸਾਫ਼ਟਵੇਅਰ ਡਿਵੈਲਪਮੈਂਟ ਭਾਗ ਤੀਸਰਾ ਦੇ ਵਿਦਿਆਰਥੀਆਂ ਨੂੰ ਸੀ. ਐਸ . ਸਾਫ਼ਟ ਇਨਫੋਟੈਕ ਮੋਹਾਲੀ ਵਿਖੇ ਵਿਸ਼ੇਸ਼ ਵਿੱਦਿਅਕ ਦੌਰਾ ਕਰਵਾਇਆ ਗਿਆ, ਜਿਸ ਵਿਚ ਕੁੱਲ 106 ਵਿਦਿਆਰਥੀਆਂ ਨੇ ਸਰਗਰਮੀ ਨਾਲ ਹਿੱਸਾ ਲਿਆ। ਇਸ ਦੌਰੇ ਦੌਰਾਨ ਸੀ. ਐਸ. ਸਾਫ਼ਟ ਇਨਫੋਟੈਕ ਵਿਖੇ ਸਾਈਬਰ ਸੁਰੱਖਿਆ ਸਬੰਧੀ ਜਾਣਕਾਰੀ ਭਰਪੂਰ ਸੈਸ਼ਨ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੂੰ ਸਾਈਬਰ ਸੁਰੱਖਿਆ ਦੇ ਮੌਜੂਦਾ ਰੁਝਾਨਾਂ, ਕੈਰੀਅਰ ਦੇ ਮੌਕਿਆਂ, ਲੋੜੀਂਦੇ ਹੁਨਰਾਂ ਤੇ ਆਈ. ਟੀ. ਖੇਤਰ ਵਿਚ ਹੋ ਰਹੀਆਂ ਨਵੀਆਂ ਤਕਨੀਕੀ ਤਰੱਕੀਆਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਵਿਦਿਆਰਥੀਆਂ ਨੇ ਕਾਰਪੋਰੇਟ ਖੇਤਰ ਦੀਆਂ ਉਮੀਦਾਂ ਅਤੇ ਤਕਨਾਲੋਜੀ ਦੇ ਖੇਤਰ ਵਿਚ ਸਫਲ ਕੈਰੀਅਰ ਲਈ ਲੋੜੀਂਦੀਆਂ ਯੋਗਤਾਵਾਂ ਬਾਰੇ ਵੀ ਮਹੱਤਵਪੂਰਨ ਜਾਣਕਾਰੀ ਹਾਸਲ ਕੀਤੀ। ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਕਿਹਾ ਕਿ ਅਜਿਹੇ ਵਿੱਦਿਅਕ ਦੌਰੇ ਵਿਦਿਆਰਥੀਆਂ ਨੂੰ ਅਜੋਕੇ ਤਕਨਾਲੋਜੀ ਦੇ ਯੁੱਗ ਵਿਚ ਆਈ.ਟੀ. ਖੇਤਰ ਦੀ ਕਾਰਜ-ਪ੍ਰਣਾਲੀ ਨੂੰ ਨੇੜਿਉਂ ਸਮਝਣ ਅਤੇ ਇਸ ਨਾਲ ਸਬੰਧਿਤ ਵਿਹਾਰਕ ਗਿਆਨ ਹਾਸਲ ਕਰਨ ਦੇ ਮਹੱਤਵਪੂਰਨ ਮੌਕੇ ਪ੍ਰਦਾਨ ਕਰਦੇ ਹਨ। ਕੰਪਿਊਟਰ ਸਾਇੰਸ ਵਿਭਾਗ ਦੇ ਮੁਖੀ ਪ੍ਰੋ. ਰਸ਼ਮੀ ਅਰੋੜਾ ਨੇ ਕਿਹਾ ਕਿ ਅਜਿਹੇ ਵਿੱਦਿਅਕ ਦੌਰੇ ਵਿਦਿਆਰਥੀਆਂ ਦੇ ਰੁਜ਼ਗਾਰ ਯੋਗਤਾ ਦੇ ਹੁਨਰਾਂ ਨੂੰ ਨਿਖਾਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਦੌਰੇ ਦੌਰਾਨ ਕੰਪਿਊਟਰ ਸਾਇੰਸ ਵਿਭਾਗ ਦੇ ਡਾ. ਨਵਦੀਪ ਸਿੰਘ ਅਤੇ ਪ੍ਰੋ. ਜੋਗਾ ਸਿੰਘ ਨੇ ਵਿਦਿਆਰਥੀਆਂ ਦਾ ਮਾਰਗ ਦਰਸ਼ਨ ਕੀਤਾ।
Ad Position 22
No active advertisement
ਪਿਛਲੀ ਖ਼ਬਰ ਪਿੰਡ ਤਲਾਣੀਆਂ ਵਿਖੇ ਭਾਜਪਾ ਆਗੂਆਂ ਤੇ ਵਰਕਰਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਹਾੜ੍ਹੀ ਦੀ ਮੁੱਖ ਫ਼ਸਲ ਕਣਕ ਦੇ ਸਮਰਥਨ ਮੁੱਲ ’ਚ ਕੇਂਦਰ ਵਲੋਂ ਕੀਤਾ ਗਿਆ ਨਿਗੂਣਾ ਵਾਧਾ ਕਿਸਾਨਾਂ ਨਾਲ ਧੋਖਾ- ਧਾਲੀਵਾਲ
Ad Position 24