02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਪਿੰਡ ਤਲਾਣੀਆਂ ਵਿਖੇ ਭਾਜਪਾ ਆਗੂਆਂ ਤੇ ਵਰਕਰਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਫ਼ਤਹਿਗੜ੍ਹ ਸਾਹਿਬ, 1 ਅਕਤੂਬਰ (ਬਲਜਿੰਦਰ ਸਿੰਘ)- ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਡਾ. ਹਰਬੰਸ ਲਾਲ ਦੀ ਅਗਵਾਈ ਹੇਠ ਪਿੰਡ ਤਲਾਣੀਆਂ ਵਿਖੇ ਪਾਰਟੀ ਆਗੂਆਂ ਤੇ ਵਰਕਰਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 02-10-2026
ਫ਼ਤਹਿਗੜ੍ਹ ਸਾਹਿਬ, 1 ਅਕਤੂਬਰ (ਬਲਜਿੰਦਰ ਸਿੰਘ)- ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਡਾ. ਹਰਬੰਸ ਲਾਲ ਦੀ ਅਗਵਾਈ ਹੇਠ ਪਿੰਡ ਤਲਾਣੀਆਂ ਵਿਖੇ ਪਾਰਟੀ ਆਗੂਆਂ ਤੇ ਵਰਕਰਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਭਾਜਪਾ ਆਗੂਆਂ ਤੇ ਵਰਕਰਾਂ ਵਲੋਂ ਕੇਂਦਰ ਦੀ ਮੋਦੀ ਸਰਕਾਰ ਦੇ ਹੱਕ ਵਿਚ ਨਾਅਰੇ ਵੀ ਲਗਾਏ ਗਏ। ਇਸ ਮੌਕੇ ਡਾ. ਹਰਬੰਸ ਲਾਲ ਨੇ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਨੇ ਹਰਿਆਣਾ ਵਿਚ ਕਿਸਾਨਾਂ ਨੂੰ 25 ਫ਼ਸਲਾਂ ’ਤੇ ਐਮ. ਐਸ. ਪੀ. ਦੇ ਕੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਬਾਂਹ ਫੜੀ ਹੈ, ਪਰ ਕਿਸਾਨ ਹਿਤੈਸ਼ੀ ਅਖਵਾਉਣ ਵਾਲੀ ਪੰਜਾਬ ਸਰਕਾਰ ਕਾਗ਼ਜ਼ੀ ਬਿਆਨਬਾਜ਼ੀ ਨਾਲ ਕਿਸਾਨਾਂ ਦਾ ਢਿੱਡ ਭਰ ਰਹੀ ਹੈ। ਡਾ. ਲਾਲ ਨੇ ਕਿਹਾ ਕਿ ਕਿਸਾਨਾਂ ਵਲੋਂ ਪੁੱਤਾਂ ਵਾਂਗ ਪਾਲੀ ਝੋਨੇ ਦੀ ਫ਼ਸਲ ਮੰਡੀਆਂ ਵਿਚ ਪਹੁੰਚਣੀ ਸ਼ੁਰੂ ਹੋ ਗਈ ਹੈ, ਜੇਕਰ ਮੰਡੀਆਂ ਵਿਚ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿਚ ਕੋਈ ਦਿੱਕਤ ਪੇਸ਼ ਆਉਂਦੀ ਹੈ ਤਾਂ ਭਾਜਪਾ ਉਨ੍ਹਾਂ ਕਿਸਾਨਾਂ ਦੇ ਹੱਕ ਵਿਚ ਨਿੱਤਰ ਕੇ ਪੰਜਾਬ ਸਰਕਾਰ ਖ਼ਿਲਾਫ਼ ਖੁੱਲ੍ਹ ਕੇ ਪ੍ਰਦਰਸ਼ਨ ਕਰੇਗੀ ਅਤੇ ਕਿਸਾਨਾਂ ਨੂੰ ਮੰਡੀਆਂ ਵਿਚ ਰੁਲਣ ਨਹੀਂ ਦਿੱਤਾ ਜਾਵੇਗਾ। ਇਸ ਮੌਕੇ ’ਤੇ ਪ੍ਰਦਰਸ਼ਨਕਾਰੀਆਂ ਵਿਚ ਜ਼ਿਲ੍ਹਾ ਘੱਟ ਗਿਣਤੀ ਸੈੱਲ ਦੇ ਚੇਅਰਮੈਨ ਸੁੱਚਾ ਸਿੰਘ ਮਹਾਦੀਆਂ, ਗੁਰਦੇਵ ਸਿੰਘ ਡੇਰਾ ਮੀਰ ਮੀਰਾ, ਸੰਦੀਪ ਸਿੰਘ ਲਵਲੀ , ਬਲਦੇਵ ਸਿੰਘ ਚੌਰਵਾਲਾ, ਦਰਸ਼ਨ ਸਿੰਘ ਕੋਟਲਾ ਬਜਵਾੜਾ, ਗੁਰਤੇਜ ਸਿੰਘ ਭਾਗਨਪੁਰ, ਬਲਵਿੰਦਰ ਸਿੰਘ ਗੋਗੀ, ਜਗਬੀਰ ਸਿੰਘ ਤਰਖੇੜੀ, ਸਰਦਾਰਾ ਸਿੰਘ ਰਾਮਦਾਸ ਨਗਰ, ਸੁਖਵਿੰਦਰ ਸਿੰਘ, ਝਰਮਲ ਸਿੰਘ, ਗਿਆਨ ਚੰਦ, ਜਸਪਾਲ ਸਿੰਘ ਬੋਰਾਂ, ਕੁਲਵੰਤ ਸਿੰਘ, ਸੁਨੀਲ ਕੁਮਾਰ, ਕੁਲਵਿੰਦਰ ਸਿੰਘ ਤਲਾਣੀਆਂ, ਸੁਖਦੇਵ ਸਿੰਘ, ਗੁਲਜਾਰ ਸਿੰਘ, ਡਾ. ਦੇਸ਼ਰਾਜ, ਨਿਰਮਲ ਸਿੰਘ, ਪਿਆਰਾ ਸਿੰਘ, ਸੋਮਨਾਥ ਵਰਮਾ, ਹਰਵਿੰਦਰ ਵਰਮਾ ਤੇ ਲਖਵਿੰਦਰ ਸਿੰਘ ਸਰਹਿੰਦ ਸ਼ਹਿਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐਨ. ਆਰ. ਆਈ. ਤਲਵਿੰਦਰ ਸਿੰਘ ਨੇ ਸਕੂਲ ਨੂੰ ਆਰ. ਓ. ਤੇ ਵਾਟਰ ਕੂਲਰ ਕੀਤਾ ਭੇਟ ਅਗਲੀ ਖ਼ਬਰ ਮਾਤਾ ਗੁਜਰੀ ਕਾਲਜ ਦੇ ਕੰਪਿਊਟਰ ਸਾਇੰਸ ਵਿਭਾਗ ਵਲੋਂ ਵਿੱਦਿਅਕ ਦੌਰਾ
Ad Position 24