01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਹਾੜ੍ਹੀ ਦੀਆਂ ਫਸਲਾਂ ਦੇ ਨਿਗੂਣੇ ਵਾਧੇ ਨੂੰ ਕਿਸਾਨ ਯੂਨੀਅਨ ਸ਼ਾਦੀਪੁਰ ਨੇ ਕੀਤਾ ਰੱਦ

ਡਕਾਲਾ, 1 ਅਕਤੂਬਰ (ਰਵਿੰਦਰ ਸਿੰਘ ਪੰਜੇਟਾ)-ਭਾਰਤੀ ਕਿਸਾਨ ਯੂਨੀਅਨ ਸ਼ਾਦੀਪੁਰ ਵਲੋਂ ਕੇਂਦਰ ਸਰਕਾਰ ਵਲੋਂ ਹਾੜੀ ਦੀਆਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿਚ ਕੀਤੇ ਗਏ ਨਿਗੂਣੇ ਵਾਧੇ ਨੂੰ ਮੁੱਢੋਂ ਰੱਦ ਕਰਦਿਆਂ ਇਸ ਨੂੰ ਕਿਸਾਨਾਂ ਨਾਲ ਕੋਝਾ ਮਜ਼ਾਕ ਕਰਾਰ ਦਿੱਤਾ ਗਿਆ ਹੈ। ਜਥੇਬੰਦੀ ਦੇ ਪ੍ਰਧਾਨ ਅਤੇ ਐੱਸ .

Ad Position 21
No active advertisement
ਅਜੀਤ ਡੈਸਕ 02-10-2026
ਡਕਾਲਾ, 1 ਅਕਤੂਬਰ (ਰਵਿੰਦਰ ਸਿੰਘ ਪੰਜੇਟਾ)-ਭਾਰਤੀ ਕਿਸਾਨ ਯੂਨੀਅਨ ਸ਼ਾਦੀਪੁਰ ਵਲੋਂ ਕੇਂਦਰ ਸਰਕਾਰ ਵਲੋਂ ਹਾੜੀ ਦੀਆਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿਚ ਕੀਤੇ ਗਏ ਨਿਗੂਣੇ ਵਾਧੇ ਨੂੰ ਮੁੱਢੋਂ ਰੱਦ ਕਰਦਿਆਂ ਇਸ ਨੂੰ ਕਿਸਾਨਾਂ ਨਾਲ ਕੋਝਾ ਮਜ਼ਾਕ ਕਰਾਰ ਦਿੱਤਾ ਗਿਆ ਹੈ। ਜਥੇਬੰਦੀ ਦੇ ਪ੍ਰਧਾਨ ਅਤੇ ਐੱਸ . ਕੇ.ਐੱਮ. ਆਗੂ ਬੂਟਾ ਸਿੰਘ ਸ਼ਾਦੀਪੁਰ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਫਸਲਾਂ ਦੇ ਭਾਅ ਵਿੱਚ ਕੀਤਾ ਗਿਆ ਮਾਮੂਲੀ ਵਾਧਾ ਕਿਸਾਨਾਂ ਦੀਆਂ ਮੌਜੂਦਾ ਆਰਥਿਕ ਮੁਸ਼ਕਲਾਂ ਦੇ ਮੁਕਾਬਲੇ ਕਾਫ਼ੀ ਨਹੀਂ ਹੈ। ਬੂਟਾ ਸਿੰਘ ਸ਼ਾਦੀਪੁਰ ਨੇ ਕਿਹਾ ਕਿ ਖੇਤੀਬਾੜੀ ਲਈ ਵਰਤੇ ਜਾਣ ਵਾਲੇ ਬੀਜਾਂ, ਖਾਦਾਂ, ਕੀਟਨਾਸ਼ਕਾਂ, ਡੀਜ਼ਲ, ਖੇਤੀ ਮਸ਼ੀਨਰੀ ਅਤੇ ਮਜ਼ਦੂਰੀ ਦੇ ਖਰਚਿਆਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ, ਜਿਸ ਕਾਰਨ ਕਿਸਾਨਾਂ ਦੀ ਉਤਪਾਦਨ ਲਾਗਤ ਵਧਦੀ ਜਾ ਰਹੀ ਹੈ। ਇਸ ਦੇ ਬਾਵਜੂਦ ਫਸਲਾਂ ਦੇ ਭਾਅ ਵਿਚ ਕੀਤਾ ਗਿਆ ਨਗੂਣਾ ਵਾਧਾ ਕਿਸਾਨਾਂ ਨੂੰ ਰਾਹਤ ਦੇਣ ਦੀ ਬਜਾਏ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਹੋਰ ਵਧਾ ਸਕਦਾ ਹੈ। ਭਾਰਤੀ ਕਿਸਾਨ ਯੂਨੀਅਨ ਸ਼ਾਦੀਪੁਰ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਕਿਸਾਨਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਫਸਲਾਂ ਦੇ ਭਾਅ ਵਿਚ ਵਾਜਬ ਵਾਧਾ ਕੀਤਾ ਜਾਵੇ।
Ad Position 22
No active advertisement
ਪਿਛਲੀ ਖ਼ਬਰ ਟੈਗੋਰ ਸਕੂਲ ਦੀ ਨਵਨੀਤ ਕੌਰ ਨੇ ਪ੍ਰਸ਼ਨੋਤਰੀ ਮੁਕਾਬਲੇ ’ਚ ਮਾਰੀ ਬਾਜ਼ੀ, ਜਿੱਤਿਆ ਟੈਬ ਅਗਲੀ ਖ਼ਬਰ ਕਾਂਗਰਸ ਪਾਰਟੀ ਨੇ ਕਦੇ ਗੂੰਗਿਆਂ ਦੀ ਰਾਜਨੀਤੀ ਨਹੀਂ ਕੀਤੀ- ਪਰਗਟ ਸਿੰਘ
Ad Position 24