ਪੀ. ਆਈ. ਐਮ. ਟੀ. ਨੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਜ਼ਿਲ੍ਹਾ ਪੱਧਰੀ ਤਗਮੇ ਜਿੱਤੇ
ਮੰਡੀ ਗੋਬਿੰਦਗੜ੍ਹ, 1 ਅਕਤੂਬਰ (ਇਕਬਾਲਦੀਪ ਸੰਧੂ)- ਪੰਜਾਬ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਦੇ ਵਿਦਿਆਰਥੀਆਂ ਨੇ ਖੇਡਾਂ ਵਤਨ ਪੰਜਾਬ ਦੀਆਂ-2026 ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ। ਪੀ.
ਮੰਡੀ ਗੋਬਿੰਦਗੜ੍ਹ, 1 ਅਕਤੂਬਰ (ਇਕਬਾਲਦੀਪ ਸੰਧੂ)- ਪੰਜਾਬ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਦੇ ਵਿਦਿਆਰਥੀਆਂ ਨੇ ਖੇਡਾਂ ਵਤਨ ਪੰਜਾਬ ਦੀਆਂ-2026 ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ। ਪੀ. ਆਈ. ਐਮ. ਟੀ. ਦੇ ਤੀਜੇ ਸਮੈਸਟਰ ਦੇ ਐਮ. ਬੀ. ਏ. ਦੇ ਵਿਦਿਆਰਥੀ ਪ੍ਰਿਯਮ ਪਾਂਡੇ ਨੇ ਸ਼ਾਟ ਪੁੱਟ ਮੁਕਾਬਲੇ ਵਿਚ ਸੋਨ ਤਗਮਾ ਜਿੱਤਿਆ। ਇਸੇ ਤਰ੍ਹਾਂ ਰੂਪੇਸ਼ ਮਿਸ਼ਰਾ ਤੀਜੇ ਸਮੈਸਟਰ ਐਮ.ਬੀ.ਏ. ਨੇ 400 ਮੀਟਰ ਦੌੜ ਵਿਚ ਕਾਂਸੀ ਦਾ ਤਗਮਾ ਜਿੱਤਿਆ। ਐਮ.ਸੀ.ਏ.- ਪਹਿਲੇ ਸਮੈਸਟਰ ਦੀ ਵਿਦਿਆਰਥਣ ਮਾਨਸੀ ਨੇ 21 ਤੋਂ 30 ਉਮਰ ਵਰਗ (ਕੜੀਆਂ) ਦੇ ਟੇਬਲ ਟੈਨਿਸ ਮੁਕਾਬਲੇ ਵਿਚ ਕਾਂਸੀ ਦਾ ਤਗਮਾ ਜਿੱਤਿਆ। ਤਿੰਨੋਂ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਪ੍ਰਾਪਤੀ ’ਤੇ ਵਧਾਈ ਦਿੰਦੇ ਹੋਏ ਪਿਮਟ ਦੀ ਡਾਇਰੈਕਟਰ ਡਾ. ਨਿਸ਼ੀ ਬਾਲਾ ਨੇ ਕਿਹਾ ਕਿ ਖੇਡਾਂ ਵਿਦਿਆਰਥੀਆ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ, ਲੀਡਰਸ਼ਿਪ ਹੁਨਰ ਅਤੇ ਟੀਮ ਭਾਵਨਾ ਵਿਕਸਤ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਦੇ ਮੁਕਾਬਲਿਆਂ ਨੂੰ ਉਸੇ ਤਰ੍ਹਾਂ ਦੀ ਸਖ਼ਤ ਮਿਹਨਤ ਅਤੇ ਸਮਰਪਣ ਨਾਲ ਅੱਗੇ ਵਧਾਉਣ ਲਈ ਉਤਸ਼ਾਹਿਤ ਕੀਤਾ। ਸੰਸਥਾ ਦੇ ਪ੍ਰਬੰਧਨ, ਫੈਕਲਟੀ ਅਤੇ ਵਿਦਿਆਰਥੀਆਂ ਨੇ ਵੀ ਪ੍ਰਿਯਮ ਪਾਂਡੇ ਅਤੇ ਰੁਪੇਸ਼ ਮਿਸ਼ਰਾ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ ’ਤੇ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।