01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਅਧਿਆਪਕਾ ਨਰਿੰਦਰ ਕੌਰ ਨੇ ‘ਇੰਡੀਆ ਬੁੱਕ ਆਫ਼ ਰਿਕਾਰਡਜ਼’ ’ਚ ਨਾਂਅ ਦਰਜ ਕਰਾਇਆ

ਫਤਹਿਗੜ੍ਹ ਸਾਹਿਬ, 1 ਅਕਤੂਬਰ (ਰਾਜਿੰਦਰ ਸਿੰਘ)- ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਫ਼ਤਹਿਗੜ੍ਹ ਸਾਹਿਬ ਵਿਚ ਅੰਗਰੇਜ਼ੀ ਮੈਂਟਰ ਦੇ ਤੌਰ ’ਤੇ ਕੰਮ ਕਰ ਰਹੀ ਨਰਿੰਦਰ ਕੌਰ ਦਾ ‘ਇੰਡੀਅਨ ਬੁੱਕ ਆਫ਼ ਰਿਕਾਰਡਜ਼’ ਵਿਚ ਨਾਂਅ ਦਰਜ ਹੋਇਆ ਹੈ। ਉਸ ਨੇ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਦੀ ਨੈਸ਼ਨਲ ਐਲਿਜੀਬਿਲਿਟੀ ਟੈੱਸਟ ਪ੍ਰੀਖਿਆ ਕੁੱਲ 10 ਵਾਰ ਪਾਸ ਕੀਤੀ ਹੈ।

Ad Position 21
No active advertisement
ਅਜੀਤ ਡੈਸਕ 02-10-2026
ਫਤਹਿਗੜ੍ਹ ਸਾਹਿਬ, 1 ਅਕਤੂਬਰ (ਰਾਜਿੰਦਰ ਸਿੰਘ)- ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਫ਼ਤਹਿਗੜ੍ਹ ਸਾਹਿਬ ਵਿਚ ਅੰਗਰੇਜ਼ੀ ਮੈਂਟਰ ਦੇ ਤੌਰ ’ਤੇ ਕੰਮ ਕਰ ਰਹੀ ਨਰਿੰਦਰ ਕੌਰ ਦਾ ‘ਇੰਡੀਅਨ ਬੁੱਕ ਆਫ਼ ਰਿਕਾਰਡਜ਼’ ਵਿਚ ਨਾਂਅ ਦਰਜ ਹੋਇਆ ਹੈ। ਉਸ ਨੇ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਦੀ ਨੈਸ਼ਨਲ ਐਲਿਜੀਬਿਲਿਟੀ ਟੈੱਸਟ ਪ੍ਰੀਖਿਆ ਕੁੱਲ 10 ਵਾਰ ਪਾਸ ਕੀਤੀ ਹੈ। ਇਨ੍ਹਾਂ ਵਿਚ 9 ਵਾਰ ਅੰਗਰੇਜ਼ੀ ਵਿਸ਼ੇ ਤੇ ਇਕ ਵਾਰ ਸਿੱਖਿਆ ਵਿਸ਼ੇ ਵਿਚ ਨੈੱਟ ਯੋਗਤਾ ਹਾਸਲ ਕੀਤੀ ਗਈ ਹੈ। ਇਹ ਵਿਲੱਖਣ ਤੇ ਇਤਿਹਾਸਕ ਪ੍ਰਾਪਤੀ ‘ਇੰਡੀਆ ਬੁੱਕ ਆਫ਼ ਰਿਕਾਰਡਜ਼’ ਵਲੋਂ ਅਧਿਕਾਰਤ ਤੌਰ ’ਤੇ ਮਾਨਤਾ ਪ੍ਰਾਪਤ ਕਰ ਚੁੱਕੀ ਹੈ। ਇਸ ਪ੍ਰਾਪਤੀ ’ਤੇ ਮਾਣ ਮਹਿਸੂਸ ਕਰਦਿਆਂ ਸੰਸਥਾ ਦੇ ਮੁਖੀ ਡਾ. ਅਨੰਦ ਗੁਪਤਾ ਨੇ ਕਿਹਾ ਕਿ ਕਿਸੇ ਸੰਸਥਾ ਵਿਚ ਐਨੇ ਪ੍ਰਤਿਭਾਸ਼ਾਲੀ ਅਧਿਆਪਕਾਂ ਦਾ ਹੋਣਾ ਉਸ ਸੰਸਥਾ ਲਈ ਗੌਰਵ ਵਾਲੀ ਗੱਲ ਹੈ। ਇਸ ਪ੍ਰਾਪਤੀ ’ਤੇ ਵੰਦਨਾ ਚੋਪੜਾ, ਕੰਵਲਦੀਪ ਸੋਹੀ, ਜਸਪਾਲ ਕੌਰ, ਸੁਜਾਦ ਅਲੀ, ਡਾ. ਕੁਲਦੀਪ ਸਿੰਘ, ਹਰਜੀਤ ਸਿੰਘ, ਗੁਰਪ੍ਰੀਤ ਸਿੰਘ, ਹਰਪ੍ਰੀਤ ਕੌਰ ਤੇ ਕੁਲਵੀਰ ਸਿੰਘ ਨੇ ਖ਼ੁਸ਼ੀ ਦਾ ਇਜ਼ਹਾਰ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਗੰਭੀਰ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਭਟਕਾਉਣ ਲਈ ਸਰਕਾਰ ਬੇਤੁਕੇ ਮੁੱਦੇ ਉਭਾਰ ਰਹੀ ਹੈ- ਧਾਰਨੀ ਅਗਲੀ ਖ਼ਬਰ ਕਣਕ ਦੇ ਭਾਅ ’ਚ 25 ਰੁਪਏ ਦਾ ਮਾਮੂਲੀ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ- ਬਲਿਹਾਰ ਸਿੰਘ ਚੁੰਨ੍ਹੀ
Ad Position 24